Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰੂਪਨਗਰ ਪੁਲੀਸ ਵੱਲੋਂ ਓਪਰੇਸ਼ਨ ਵਿਜੀਲ ਤਹਿਤ ਮੋਰਿੰਡਾ ਵਿਖ਼ੇ ਵੱਖ-ਵੱਖ ਥਾਵਾਂ ਉਤੇ ਨਾਕਾਬੰਦੀ ਕੀਤੀ

Police ,Punjab Police, Morinda

Web Admin

Web Admin

5 Dariya News

ਮੋਰਿੰਡਾ , 10 May 2023

Last updated on: May 10, 2023, 00:00 IST

ਰੂਪਨਗਰ ਪੁਲੀਸ ਵੱਲੋਂ ਓਪਰੇਸ਼ਨ ਵਿਜੀਲ ਤਹਿਤ ਵਿਸ਼ੇਸ ਮੁਹਿੰਮ ਚਲਾ ਕੇ ਅੱਜ ਮੋਰਿੰਡਾ ਵਿਖੇ ਵੱਖ-ਵੱਖ ਥਾਵਾਂ ਉਤੇ ਨਾਕਾਬੰਦੀ ਕੀਤੀ ਗਈ ਅਤੇ ਬਸ ਸਟੈਂਡ ਮੋਰਿੰਡਾ ਤੋਂ ਬਾਜ਼ਾਰ ਤੱਕ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਆਈ.ਜੀ ਰੇਂਜ ਰੂਪਨਗਰ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਅਪਰਾਧਿਕ ਗਤੀ-ਵਿਧੀਆਂ ਨੂੰ ਰੋਕਣ ਵਿਚ ਪੁਲਿਸ ਨਾਕਾਬੰਦੀ ਦਾ ਅਹਿਮ ਰੋਲ ਹੁੰਦਾ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਹੀ ਪੁਲਿਸ ਅਧਿਕਾਰੀਆ ਦੀ ਨਿਗਰਾਨੀ ਹੇਠ ਲਗਾਏ ਗਏ ਪੁਲਿਸ ਨਾਕਿਆਂ ਉਤੇ ਵੱਡੀ ਗਿਣਤੀ ਵਿਚ ਵਾਹਨਾਂ ਦੀ ਚੈਕਿੰਗ ਕੀਤੀ ਗਈ।

ਸ. ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਪੁਲਿਸ ਵਲੋਂ ਇਲਾਕੇ ਵਿਚ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਅਧਿਕਾਰੀਆਂ ਵਲੋਂ 24 ਘੰਟੇ ਤਨਦੇਹੀ ਨਾਲ ਨੌਕਰੀ ਨਿਭਾਈ ਜਾ ਰਹੀ ਹੈ ਜਿਸ ਕਰਕੇ ਐਸ.ਐਸ.ਪੀ ਰੂਪਨਗਰ ਸ੍ਰੀ ਵਿਵੇਕ ਐੱਸ ਸੋਨੀ ਦੀ ਅਗਵਾਈ ਹੇਠ ਅਪਰਾਧਿਕ ਪਿਛੋਕੜ ਵਾਲੇ ਗੈਂਗਸਟਰ, ਭੋਗ੍ਰਿਆਂ ਅਤੇ ਨਸ਼ਿਆਂ ਦੀ ਵਿਆਪਕ ਪੱਧਰ ਉਤੇ ਪਕੜ ਕੀਤੀ ਗਈ ਹੈ। ਬੱਸ ਸਟੈਂਡ ਵਿਖੇ ਫਲੈਗ ਮਾਰਚ ਵਿਚ ਸ਼ਾਮਿਲ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਹੋਇਆ ਆਈ.ਜੀ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿਚ ਹਰ ਪੱਧਰ ਉਤੇ ਇਲਾਕਾ ਵਾਸੀਆਂ ਨੂੰ ਸੁਰੱਖਿਅਤ ਅਤੇ ਸ਼ਾਂਤੀਪੂਰਨ ਮਾਹੌਲ ਪ੍ਰਦਾਨ ਕਰਨਾ ਤੁਹਾਡੀ ਪਹਿਲੀ ਜ਼ਿੰਮੇਵਾਰੀ ਹੈ ਜਿਸ ਲਈ ਆਪ ਸਭ ਵਲੋਂ ਆਪਣੀ ਡਿਊਟੀ ਨਿਰਪੱਖਤਾ ਅਤੇ ਨਿਡਰਤਾ ਨਾਲ਼ ਨਿਭਾਈ ਜਾਵੇ। 

ਉਨ੍ਹਾਂ ਕਿਹਾ ਕਿ ਆਪ ਸਭ ਸਮਾਜ ਵਿਚ ਸਿੱਧੇ ਤੌਰ ਉਤੇ ਵਿਚਰਦੇ ਹੋ ਜਿਸ ਕਰਕੇ ਹਰ ਤਰ੍ਹਾਂ ਦੀ ਜਾਣਕਾਰੀ ਆਪ ਤੱਕ ਪਹੁੰਚਦੀ ਹੈ ਜਿਸ ਉਪਰੰਤ ਲੋਕਾਂ ਦੇ ਆਮ ਮਸਲਿਆਂ ਤੋਂ ਲੈ ਕੇ ਗੰਭੀਰ ਮਾਮਲੇ ਹੱਲ ਕਰਨਾ ਤੁਹਾਡੀ ਡਿਊਟੀ ਹੈ। ਐਸ.ਐਸ.ਪੀ ਰੂਪਨਗਰ ਸ਼੍ਰੀ ਵਿਵੇਕ ਐੱਸ ਸੋਨੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਚੈਕਿੰਗ ਅਤੇ ਨਾਕਾਬੰਦੀ ਦਾ ਮੁੱਖ ਉਦੇਸ਼ ਆਮ ਲੋਕਾਂ ਦੇ ਲਈ ਸੁਖਾਵਾਂ ਮਾਹੌਲ , ਲੋਕਾਂ ਵਿੱਚ ਸਹੀ ਸੋਚ ਅਤੇ ਉਸਾਰੂ ਵਿਸ਼ਵਾਸ ਪੈਦਾ ਕਰਨਾ ਹੈ ਅਤੇ ਨਾਲ ਹੀ ਸ਼ਰਾਰਤੀ ਅਨਸਰਾਂ ਉੱਤ ਨਕੇਲ ਕੱਸਣ ਅਤੇ ਕਾਬੂ ਕਰਨ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਅਪਰਾਧਿਕ ਸੋਚ ਵਾਲੇ ਗੈਰ ਸਮਾਜੀ ਤੱਤਾਂ ਵਾਲੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕਣ।

ਇਸ ਮੌਕੇ ਐਸ.ਪੀ ਹੈੱਡਕੁਆਟਰ ਸ. ਰਾਜਪਾਲ ਸਿੰਘ ਹੁੰਦਲ ਅਤੇ ਪੁਲਿਸ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Police , Punjab Police , Morinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD