Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

'ਓ.ਪੀ.ਐੱਸ. ਵਿਜੀਲ' ਦੌਰਾਨ ਵੱਡੀ ਸਫ਼ਲਤਾ: ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ 177 ਐਫਆਈਆਰਜ਼ ਕੀਤੀਆਂ ਦਰਜ

17500 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ 415 ਰੇਲਵੇ ਸਟੇਸ਼ਨਾਂ/ਬੱਸ ਸਟੈਂਡਾਂ, 1198 ਹੋਟਲਾਂ/ਰਹਿਣ ਬਸੇਰਿਆਂ, 715 ਬਾਜ਼ਾਰਾਂ /ਮਾਲਜ਼ ਦੀ ਕੀਤੀ ਚੈਕਿੰਗ

OPS VIGIL, Arpit Shukla, Punjab Police, Police

Web Admin

Web Admin

5 Dariya News

ਚੰਡੀਗੜ੍ਹ , 10 May 2023

Last updated on: May 10, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਏ ਦੋ ਰੋਜ਼ਾ ਵਿਸ਼ੇਸ਼ ਆਪਰੇਸ਼ਨ 'ਓ.ਪੀ.ਐੱਸ. ਵਿਜੀਲ' ਦੌਰਾਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸਮਾਜਿਕ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰ ਵਿਰੁੱਧ 177 ਐਫਆਈਆਰਜ਼ ਦਰਜ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੰਗਲਵਾਰ ਸਵੇਰੇ 10 ਵਜੇ ਚਲਾਏ ਇਸ ਬਹੁ-ਪੱਖੀ ਚੈਕਿੰਗ ਅਤੇ ਏਰੀਆ ਡੋਮੀਨੇਸ਼ਨ ਪ੍ਰੋਗਰਾਮ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਪੂਰੀ ਪੰਜਾਬ ਪੁਲਿਸ ਫੋਰਸ ਦੀ ਅਗਵਾਈ ਕਰਨ ਵਾਸਤੇ ਕੱਲ ਖੁਦ ਲੁਧਿਆਣਾ ਬੱਸ ਸਟੈਂਡ ਪਹੁੰਚੇ ਸਨ। ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏ.ਡੀ.ਜੀ.ਪੀ./ਆਈ.ਜੀ.ਪੀ. ਰੈਂਕ ਦੇ ਅਧਿਕਾਰੀ ਵੀ ਆਪਰੇਸ਼ਨ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਆਪਣੇ ਨਿਰਧਾਰਤ ਪੁਲਿਸ ਜ਼ਿਲ੍ਹਿਆਂ ਵਿੱਚ ਮੌਜੂਦ ਰਹੇ ਸਨ। ਸੀਪੀਜ਼/ਐਸਐਸਪੀਜ਼ ਨੂੰ ਇਸ ਆਪਰੇਸ਼ਨ ਲਈ ਘੱਟੋ-ਘੱਟ 75 ਫੀਸਦੀ ਪੁਲਿਸ ਬਲ ਸ਼ਾਮਿਲ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਸੂਬਾ ਪੱਧਰੀ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ 2.5 ਕਿਲੋਗ੍ਰਾਮ ਹੈਰੋਇਨ ਅਤੇ ਤਿੰਨ ਕੁਇੰਟਲ ਤੋਂ ਵੱਧ ਭੁੱਕੀ ਬਰਾਮਦ ਕਰਨ ਤੋਂ ਇਲਾਵਾ ਹੋਰ ਨਸ਼ੀਲੇ ਪਦਾਰਥ, ਫਾਰਮਾ ਡਰੱਗਜ਼ ਅਤੇ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 17500 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਸੂਬੇ ਭਰ ਦੇ 185 ਰੇਲਵੇ ਸਟੇਸ਼ਨਾਂ, 230 ਬੱਸ ਸਟੈਂਡਾਂ, 1198 ਹੋਟਲਾਂ/ਰਹਿਣ ਬਸੇਰਿਆਂ ਅਤੇ 715 ਬਜ਼ਾਰਾਂ/ਮਾਲਜ਼ ਦੀ ਚੈਕਿੰਗ ਕੀਤੀ। ਇਸ ਕਾਰਵਾਈ ਦੌਰਾਨ 3405 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ।

ਸਪੈਸ਼ਲ ਡੀਜੀਪੀ ਨੇ ਅੱਗੇ ਦੱਸਿਆ ਕਿ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਂਦਿਆਂ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਵਿਆਪਕ ਚੈਕਿੰਗ ਲਈ ਸੂਬੇ ਵਿੱਚ 79 ਅੰਤਰ-ਰਾਜੀ ਅਤੇ 318 ਅੰਤਰ-ਜ਼ਿਲ੍ਹਾ ਹਾਈਟੈਕ ਨਾਕੇ ਵੀ ਲਗਾਏ ਗਏ। ਉਹਨਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਘੱਟੋ-ਘੱਟ 1596 ਵਾਹਨਾਂ ਦੇ ਚਲਾਨ ਕਰਨ ਦੇ ਨਾਲ ਨਾਲ 60 ਵਾਹਨ ਜ਼ਬਤ ਵੀ ਕੀਤੇ।

ਇਸ ਦੇ ਨਾਲ ਹੀ ਪੁਲਿਸ ਟੀਮਾਂ ਨੇ 6233 ਗੁਰਦੁਆਰਿਆਂ, 2376 ਮੰਦਰਾਂ, 517 ਚਰਚਾਂ ਅਤੇ 425 ਮਸਜਿਦਾਂ ਦੀ ਸੁਰੱਖਿਆ ਦਾ ਵੀ ਜਾਇਜ਼ਾ ਲਿਆ ਤਾਂ ਜੋ ਇਹ ਵੀ ਯਕੀਨੀ ਬਣਾਇਆ ਜਾ ਸਕੇ ਕਿ ਸਾਰੀਆਂ ਥਾਵਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਅਤੇ ਇਹ ਚੰਗੀ ਤਰ੍ਹਾਂ ਕੰਮ ਕਰ ਰਹੇ ਹਨ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਸੂਬਾ ਪੱਧਰੀ ਆਪਰੇਸ਼ਨ ਚਲਾਉਣ ਦਾ ਉਦੇਸ਼ ਲੋਕਾਂ ਵਿੱਚ ਵਿਸ਼ਵਾਸ ਵਧਾਉਣ ਦੇ ਨਾਲ ਨਾਲ ਸਮਾਜ ਵਿਰੋਧੀ ਤੱਤਾਂ ‘ਤੇ ਨਕੇਲ ਕਸੱਣ ਲਈ ਪੁਲਿਸ ਦੀ ਮੌਜੂਦਗੀ ਨੂੰ ਵਧਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਦੋ ਰੋਜ਼ਾ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਘੱਟੋ-ਘੱਟ 221 ਫਲੈਗ ਮਾਰਚ ਵੀ ਕੱਢੇ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ।

 

Tags: OPS VIGIL , Arpit Shukla , Punjab Police , Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD