Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਹੱਦੀ ਖੇਤਰ ਦੇ ਪਿੰਡਾਂ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਹਨਾਂ ਦੇ ਘਰਾਂ ਦੇ ਨੇੜੇ ਮੁਹੱਇਆ ਕਰਵਾਉਣ ਦੇ ਮੰਤਵ ਨਾਲ ਲਗਾਏ ਜਾ ਰਹੇ ਹਨ ਮੁਫ਼ਤ ਮੈਡੀਕਲ ਕੈਂਪ- ਰਿਸ਼ੀਪਾਲ ਸਿੰਘ

ਸਰਹੱਦੀ ਪਿੰਡ ਖਾਲੜਾ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਤੋਂ ਰੋਜ਼ਾਨਾ ਸੈਕੜੇ ਲੋਕ ਲੈ ਰਹੇ ਹਨ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ

DC Tarntaran, Rishipal Singh, Tarntaran, Deputy Commissioner Tarntaran

5 Dariya News

5 Dariya News

5 Dariya News

ਤਰਨ ਤਾਰਨ , 11 May 2023

Last updated on: May 11, 2023, 00:00 IST

ਜ਼ਿਲ੍ਹਾ ਤਰਨ ਤਾਰਨ ਵਿੱਚ ਸਰਹੱਦੀ ਖੇਤਰ ਦੇ ਪਿੰਡਾਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਹਨਾਂ ਦੇ ਘਰਾਂ ਦੇ ਨੇੜੇ ਮੁਹੱਇਆ ਕਰਵਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਡਾ. ਰਿਸ਼ੀਪਾਲ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਜ਼ਿਲਾ ਤਰਨਤਾਰਨ ਦੇ ਸਰਹੱਦੀ ਇਲਾਕੇ ਦੇ ਪਿੰਡਾਂ ਦੇ ਵਿੱਚ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਨਾਂ ਮੈਡੀਕਲ ਕੈਂਪਾਂ ਦੀ ਰਹਿਨੁਮਾਈ ਸਿਵਲ ਸਰਜਨ, ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਅਤੇ ਜ਼ਿਲਾ ਟੀਕਾਕਰਨ ਅਫਸਰ, ਤਰਨਤਾਰਨ, ਡਾ. ਵਰਿੰਦਰਪਾਲ ਕੌਰ ਵੱਲੋਂ ਕੀਤੀ ਜਾ ਰਹੀ ਹੈ। 

ਜ਼ਿਲੇ ਦੇ ਸਰਹੱਦੀ ਬਲਾਕ ਸੁਰਸਿੰਘ ਵਿੱਚ ਸੀਨੀਅਰ ਮੈਡੀਕਲ ਅਫਸਰ ਡਾ. ਕੁਲਤਾਰ ਸਿੰਘ ਦੀ ਯੋਗ ਅਗਵਾਈ ਹੇਠ ਹੁਣ ਤੱਕ 4 ਮੈਡੀਕਲ ਕੈਂਪ ਲੱਗ ਚੁੱਕੇ ਹਨ ਅਤੇ ਇਨਾਂ ਕੈਂਪਾਂ ਦੇ ਵਿੱਚ ਵੱਡੀ ਗਿਣਤੀ ਵਿੱਚ ਸਰਹੱਦੀ ਖੇਤਰ ਨਾਲ ਸਬੰਧਤ ਲੋਕਾਂ ਵੱਲੋਂ ਲਾਭ ਲਿਆ ਹੈ । ਬਲਾਕ ਸੁਰਸਿੰਘ ਦੇ ਵਿੱਚ ਹੁਣ ਤੱਕ ਸਰਹੱਦੀ ਪਿੰਡ ਖਾਲੜਾ, ਮਾੜੀ ਕੰਬੋਕੇ ਅਤੇ ਨਾਰਲੀ ਵਿੱਚ ਸਿਹਤ ਵਿਭਾਗ ਵੱਲੋਂ ਲਗਾਏ ਗਏ ਕੈਂਪਾਂ ਦੇ ਵਿੱਚ ਜਿਥੇ ਮਰੀਜ਼ਾਂ ਦਾ ਇਲਾਜ ਕੀਤਾ ਗਿਆ, ਉਥੇ ਨਾਲ ਹੀ ਵਿਭਾਗ ਵੱਲੋਂ ਮੁਫਤ ਦਵਾਈਆਂ ਅਤੇ ਮੁਫਤ ਟੈਸਟ ਮੌਕੇ ‘ਤੇ ਹੀ ਕੀਤੇ ਗਏ ਅਤੇ ਪਿੰਡ ਖਾਲੜਾ ਵਿੱਚ 107 ਮਰੀਜ਼ਾਂ ਵੱਲੋਂ ਲਾਭ ਲਿਆ ਗਿਆ

ਕਾਲੇ ਪੀਲੀਏ ਨੂੰ ਧਿਆਨ ਵਿੱਚ ਰੱਖਦਿਆਂ ਐਸ. ਐਮ. ਓ, ਡਾ. ਕੁਲਤਾਰ ਸਿੰਘ ਵੱਲੋਂ ਰੈਪਿਡ ਕਿੱਟਾਂ ਰਾਹੀ ਐਚ. ਸੀ. ਵੀ ਟੈਸਟ ਕਰਨ ਦੇ ਨਾਲ ਨਾਲ ਬਲੱਡ ਸ਼ੂਗਰ, ਐਚ. ਬੀ, ਐਚ. ਆਈ. ਵੀ ਟੈਸਟ ਕੀਤੇ ਗਏ।ਇਸ ਕੈਂਪ ਦਾ ਪਿੰਡ ਗਿੱਲ ਪੰਨ, ਥੇਹ ਕੱਲਾ, ਡੱਲ ਦੇ ਲੋਕਾਂ ਵੱਲੋਂ ਫਾਇਦਾ ਲਿਆ ਗਿਆ।

ਇਥੇ ਇਹ ਵੀ ਦੱਸਣਯੋਗ ਹੈ ਸਰਹੱਦੀ  ਪਿੰਡ ਖਾਲੜਾ ਵਿਖੇ ਚੱਲ ਰਿਹਾ ਆਮ ਆਦਮੀ ਕਲੀਨਿਕ ਵੀ ਲੋਕਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ ਅਤੇ ਰੋਜ਼ਾਨਾ ਸੈਕੜੇ ਲੋਕ ਇਸ ਦਾ ਭਰਪੂਰ ਫਾਇਦਾ ਲੈ ਰਹੇ ਹੈ। ਖਾਲੜਾ ਤੋਂ ਇਲਾਵਾ ਨਜ਼ਦੀਕੀ ਦੇ ਸਰਹੱਦੀ ਪਿੰਡ, ਸਿਧਵਾਂ, ਅਮੀਸ਼ਾਹ, ਨਾਰਲਾ, ਦੋਦੇ, ਕਲਸੀਆਂ ਦੇ ਲੋਕ ਵੀ ਆਮ ਆਦਮੀ ਕਲੀਨਿਕ ਤੋਂ ਆਪਣਾ ਇਲਾਜ ਕਰਵਾ ਰਹੇ ਹਨ।

ਪਿੰਡ ਮਾੜੀ ਕੰਬੋਕੇ ਵਿਖੇ ਲੱਗੇ ਕੈਂਪ ਦੌਰਾਨ ਬਾਰਡਰ ਖੇਤਰ ਦੇ 206 ਮਰੀਜ਼ਾਂ ਵੱਲੋਂ ਆਪਣੀ ਸਿਹਤ ਜਾਂਚ ਕਰਵਾ ਕੇ ‘ਸਰਕਾਰ ਤੁਹਾਡੇ ਦੁਆਰ’ ਅਧੀਨ ਲੱਗੇ ਮੈਡੀਕਲ ਕੈਂਪ ਦਾ ਫਾਇਦਾ ਲਿਆ ਗਿਆ। ਪਿੰਡ ਨਾਰਲੀ ‘ਚ ਲੱਗੇ ਮੈਡੀਕਲ ਕੈਂਪ ਵਿੱਚ 165 ਮਰੀਜ਼ਾਂ ਨੇ ਆਪਣਾ ਇਲਾਜ ਕਰਵਾਇਆ ਅਤੇ ਮੁਫਤ ਦਵਾਈਆਂ ਪ੍ਰਾਪਤ ਕੀਤੀਆਂ।

ਵਿਸ਼ੇਸ਼ ਮੈਡੀਕਲ ਕੈਂਪਾਂ ਬਾਰੇ ਗੱਲਬਾਤ ਕਰਦਿਆਂ ਐੱਸ. ਐੱਮ. ਓ, ਡਾ. ਕੁਲਤਾਰ ਸਿੰਘ ਨੇ ਕਿਹਾ ਕਿ ਇਸੇ ਲੜੀ ਤਹਿਤ ਮਿਤੀ 19 ਮਈ, 2023 ਨੂੰ ਪਿੰਡ ਬਾਸਰਕੇ ਅਤੇ ਮਿਤੀ 25 ਮਈ, 2023 ਨੂੰ ਪਿੰਡ ਦੋਦੇ ਵਿਖੇ ਅਜਿਹੇ ਕੈਂਪ ਲਗਾ ਕੇ ਸਰਹੱਦੀ ਖੇਤਰ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਉਨਾਂ ਦੇ ਪਿੰਡਾਂ ‘ਚ ਜਾ ਕੇ ਵਿਭਾਗ ਦੀ ਟੀਮਾਂ ਵੱਲੋਂ ਦਿੱਤੀਆਂ ਜਾਣਗੀਆਂ। ਡਾ. ਕੁਲਤਾਰ ਸਿੰਘ ਨੇ ਕਿਹਾ ਕਿ ਇਨਾਂ ਕੈਂਪਾਂ ਦ ਮੰਤਵ ਮਰੀਜ਼ਾਂ ਦਾ ਇਲਾਜ ਕਰਨ ਦੇ ਨਾਲ ਨਾਲ ਸਰਹੱਦੀ ਖੇਤਰ ਦੇ ਲੋਕਾਂ ਨੂੰ ਕੇਂਦਰੀ ਅਤੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ ਬਾਰੇ ਜਾਗਰੂਕ ਕਰਨ ਹੈ।

ਉਨਾਂ ਕਿਹਾ ਕਿ ਮੈਡੀਕਲ ਕੈਂਪਾਂ ਦੌਰਾਨ ਆਈ. ਈ. ਸੀ ਗਤੀਵਿਧੀਆਂ ਕਰਕੇ ਮਾਸ ਮੀਡੀਆ ਵਿੰਗ ਵੱਲੋਂ ਜਾਗਰੂਕਤਾਂ ਫੈਲਾਈ ਗਈ ਤਾਂ ਜੋ ਲੋਕ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਣ।ਉਨਾਂ ਕਿਹਾ ਕਿ ਮਲੇਰੀਆ ਅਤੇ ਡੇਂਗੂ ਵਿਰੁੱਧ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ ਬਾਰੇ ਵੀ ਸਿਹਤ ਵਿਭਾਗ ਵੱਲੋਂ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣ ਦੀ ਅਪੀਲ ਕੀਤੀ ਗਈ।    

 

Tags: DC Tarntaran , Rishipal Singh , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD