Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਦੀ ਲੋਕ ਭਲਾਈ ਸਕੀਮਾਂ ਅਤੇ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੇ ਆਦੇਸ਼

ਪੀ.ਜੀ.ਆਰ.ਐਸ. ਪੋਰਟਲ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ-ਡਿਪਟੀ ਕਮਿਸ਼ਨਰ

DC Mansa, Deputy Commissioner Mansa, Baldeep Kaur

Web Admin

Web Admin

5 Dariya News

ਮਾਨਸਾ , 11 May 2023

Last updated on: May 11, 2023, 00:00 IST

ਜ਼ਿਲ੍ਹੇ ਅੰਦਰ ਚਲ ਰਹੇ ਵਿਕਾਸ ਕਾਰਜ਼ਾਂ ਅਤੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਮਹੀਨਾਵਾਰ ਮੀਟਿੰਗ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੀ ਲੋਕ ਭਲਾਈ ਸਕੀਮਾਂ ਅਤੇ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਤਨਦੇਹੀ ਨਾਲ ਕੰਮ ਕਰਨ ਦੇ ਆਦੇਸ਼ ਜਾਰੀ ਕੀਤੇ। 

ਉਨ੍ਹਾਂ ਕਿਹਾ ਕਿ ਹਰੇਕ ਵਿਭਾਗੀ ਅਧਿਕਾਰੀ ਆਪਣੇ ਵਿਭਾਗ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਯਕੀਨੀ ਬਣਾਵੇ, ਤਾਂ ਜੋ ਸਰਕਾਰ ਦੀਆਂ ਸਕੀਮਾਂ ਦਾ ਲਾਭ ਯੋਗ ਲੋੜਵੰਦਾਂ ਨੂੰ ਮਿਲੇ ਸਕੇ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁਕੰਮਲ ਹੋ ਚੁੱਕੇ ਵਿਕਾਸ ਕੰਮਾਂ ਦੇ ਵਰਤੋਂ ਸਰਟੀਫਿਕੇਟ ਸਮਾਂਬੱਧ ਢੰਗ ਨਾਲ ਭੇਜਣੇ ਯਕੀਨੀ ਬਣਾਏ ਜਾਣ। 

ਉਨ੍ਹਾਂ ਸਿਹਤ ਵਿਭਾਗ ਦੇੇ ਅਧਿਕਾਰੀਆਂ ਤੋਂ ਸਿਵਲ ਹਸਪਤਾਲ ਅਤੇ ਸਮੂਹ ਕਮਿਊਨਿਟੀ ਸਿਹਤ ਕੇਂਦਰਾਂ ਵਿਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹੇ ਅੰਦਰ ਕੋਵਿਡ ਕੇਸਾਂ ਦੀ ਸਥਿਤੀ ਅਤੇ ਨਸ਼ਾ ਛੁਡਾਊ ਕੇਂਦਰਾਂ ’ਚ ਆਉਣ ਵਾਲੇ ਵਿਅਕਤੀਆਂ ਦਾ ਸਮੁੱਚਾ ਰਿਕਾਰਡ ਮੁਕੰਮਲ ਰੱਖਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕਿਹਾ। 

ਉਨ੍ਹਾਂ ਹਦਾਇਤ ਕੀਤੀ ਜ਼ਿਲ੍ਹੇ ਅੰਦਰ ਗਰਭਵਤੀ ਔਰਤਾਂ ਦੀ ਆਰ.ਸੀ.ਐਚ ਪੋਰਟਲ ’ਤੇ ਰਜਿਸਟਰੇਸ਼ਨ ਕਰਵਾਉਣ ਲਈ ਆਸ਼ਾ ਵਰਕਰਾਂ ਅਤੇ ਏ.ਐਨ.ਐਮ. ਨੂੰ ਦਿਸ਼ਾ ਨਿਰਦੇਸ਼ ਦਿੱਤੇ ਜਾਣ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਵਿਵੇਕੀ ਗਰਾਂਟਾਂ ਅਤੇ ਐਮ.ਪੀ. ਲੈਂਡ ਤਹਿਤ ਚੱਲ ਰਹੇ ਕੰਮਾਂ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਬਣ ਰਹੇ ਘਰਾਂ ਅਤੇ ਲਾਭਪਾਤਰੀਆਂ ਦੀਆ ਪੈਂਡਿੰਗ ਤੇ ਅਪਰੂਵਡ ਐਪਲੀਕੇਸ਼ਨਾਂ ਬਾਰੇ ਜਾਣਕਾਰੀ ਲਈ। 

ਉਨ੍ਹਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਪਾਸੋਂ ਸਰਕਾਰੀ ਦਫ਼ਤਰਾਂ ਵਿਚ ਲੱਗ ਰਹੇ ਪ੍ਰੀ ਪੇਡ ਮੀਟਰਾਂ ਦੀ ਸਥਿਤੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਲਈ। ਉਨ੍ਹਾਂ ਸਿੱਖਿਆ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਡੈਪੋ ਅਤੇ ਬੱਡੀ ਪ੍ਰੋਗਰਾਮ ਤਹਿਤ ਸੈਮੀਨਾਰ ਕਰਵਾ ਕੇ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆ।

ਉਨ੍ਹਾਂ ਸਮੂਹ ਵਿਭਾਗੀ ਅਧਿਕਾਰਆਂ ਨੂੰ ਪੀ.ਜੀ.ਆਰ.ਐਸ. ਪੋਰਟਲ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਘਰ ਘਰ ਰੋਜ਼ਗਾਰ ਮਿਸ਼ਨ ਪੰਜਾਬ, ਖੇਤੀਬਾੜੀ ਵਿਭਾਗ, ਸਕੂਲ ਸਿੱਖਿਆ ਦੇ ਕੰਮਾਂ ਦੀ ਪ੍ਰਗਤੀ, ਪਸ਼ੂ ਪਾਲਣ ਵਿਭਾਗ, ਡੇਅਰੀ ਵਿਕਾਸ, ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ, ਸੇਫ ਸਕੂਲ ਵਾਹਨ ਪਾਲਿਸੀ ਆਦਿ ਕੰਮਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ, ਸਹਾਇਕ ਕਮਿਸ਼ਨਰ (ਜ) ਸ੍ਰੀ ਹਰਜਿੰਦਰ ਸਿੰਘ ਜੱਸਲ, ਸਮੂਹ ਕਾਰਜਸਾਧਕ ਅਫ਼ਸਰ, ਬੀ.ਡੀ.ਪੀ.ਓਜ਼ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: DC Mansa , Deputy Commissioner Mansa , Baldeep Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD