Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵੱਲੋਂ ਅਕਾਲ ਅਕੈਡਮੀ ਸ਼੍ਰੀ ਮੁਕਤਸਰ ਵਿਖੇ ਡੇਂਗੂ ਅਤੇ ਮਲੇਰੀਆ ਅਤੇ ਗਰਮੀ ਰੁੱਤ ਦੀਆਂ ਬਿਮਾਰੀਆਂ ਤੋਂ ਕਰਵਾਇਆ ਜਾਣੂੰ

ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਘਰਾਂ ਵਿੱਚ ਅਤੇ ਘਰਾਂ ਦੇ ਆਸ-ਪਾਸ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ : ਲਾਲ ਚੰਦ ਜਿਲ੍ਹਾ ਹੈਲਥ ਇੰਸਪੈਕਟਰ

Helath, Dr. Ranju Singla, Civil Surgeon Dr. Ranju Singla, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 11 May 2023

Last updated on: May 11, 2023, 00:00 IST

ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਸਿਹਤ ਵਿਭਾਗ ਵੱਲੋਂ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਮੇਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਗਰਮੀ ਦੇ ਮੌਸਮ ਅਤੇ ਬਾਰਸ਼ਾਂ ਸ਼ੁਰੂ ਹੋਣ ਕਾਰਨ ਮਲੇਰੀਆ ਅਤੇ ਡੇਂਗੂ ਦੀਆਂ ਬੀਮਾਰੀਆਂ ਦਾ ਖਤਰਾ ਵਧ ਜਾਂਦਾ ਹੈ, ਇਸ ਲਈ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਸਾਰੇ ਸਕੂਲਾਂ ਵਿੱਚ ਜਾਗਰੁਕਤਾ ਮੁਹਿੰਮ ਚਲਾਈ ਗਈ ਹੈ ਤਾਂ ਜੋ ਵਿਦਿਆਰਥੀਆਂ ਨੂੰ ਇਨ੍ਹਾਂ ਬੀਮਾਰੀਆਂ ਤੋਂ ਬਚਾਅ ਸਬੰਧੀ ਜਾਗਰੁਕ ਕਰਕੇ ਉਨ੍ਹਾਂ ਦੇ ਘਰਾਂ ਤੋਂ ਡੇਂਗੂ ਮਲੇਰੀਆ ਫੈਲਾਉਣ ਵਾਲੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। 

ਜਿਸ ਦੇ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਕਾਲ ਅਕੈਡਮੀ,ਸ਼੍ਰੀ ਮੁਕਤਸਰ ਸਾਹਿਬ ਵਿਖੇ ਮਲੇਰੀਆ, ਡੇਂਗੂ ਅਤੇ ਗਰਮੀ ਰੁੱਤ ਦੀਆਂ ਬਮਾਰੀਆਂ ਸਬੰਧੀ ਜਾਗਰੁਕਤਾ ਸਮਾਗਮ ਕੀਤਾ ਗਿਆ। ਇਸ ਮੌਕੇ ਲਾਲ ਚੰਦ ਜਿਲ੍ਹਾ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਮਲੇਰੀਆ ਅਤੇ ਡੇਂਗੂ ਦੀ ਬੀਮਾਰੀ ਤੋਂ ਡਰਣ ਦੀ ਲੋੜ ਨਹੀਂ, ਬਲਕਿ ਇਸ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। 

ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। 

ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।

ਇਸ ਮੌਕੇ ਸੁਖਮੰਦਰ ਸਿੰਘ ਮਾਸ ਮੀਡੀਆ ਅਫਸਰ ਅਤੇ ਭਗਵਾਨ ਦਾਸ ਜਿਲ੍ਹਾ ਜਿਲ੍ਹਾ ਸਿਹਤ ਇੰਸਪੈਕਟਰ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਸ਼ਹਿਰਾਂ ਦੇ ਵੱਖ ਵੱਖ ਖੇਤਰਾਂ ਅਤੇ ਹਾਈ ਰਿਸਕ ਏਰੀਏ ਜਾ ਕੇ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਖੜੇ ਪਾਣੀ ਵਿੱਚ ਲਾਰਵਾ ਵਿਰੋਧੀ ਸਪਰੇਅ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੁਕਤਾ ਪੈਂਫਲਿਟ ਵੰਡੇ ਜਾ ਰਹੇ ਹਨ ਅਤੇ ਘਰਾਂ ਵਿੱਚ ਖੜੇ ਪਾਣੀ ਵਿੱਚ ਪੈਦਾ ਹੋ ਰਹੇ ਮੱਛਰਾਂ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਜਾ ਰਿਹਾ ਹੈ।

ਉਨ੍ਹਾ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ  ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। 

ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੋਕੇ ਡੇਂਗੂ ਜਾਗਰੂਕਤਾ ਪੈਂਫਲੇਟ ਵੰਡੇ ਗਏ। ਇਸ ਸਮੇਂ ਪ੍ਰਿੰਸੀਪਲ, ਸਟਾਫ ਅਤੇ ਵਿਦਿਆਰਥੀ ਹਾਜਰ ਸਨ।

 

Tags: Helath , Dr. Ranju Singla , Civil Surgeon Dr. Ranju Singla , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD