Thursday, 23 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024 : ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਜਾਰੀ ਕੀਤੀਆਂ ਗਈਆਂ ਫ਼ਿਰੋਜ਼ਪੁਰ, ਤਰਨਤਾਰਨ ਦੀਆਂ ਆਬਕਾਰੀ, ਪੁਲਿਸ, ਜੰਗਲਾਤ ਟੀਮਾਂ ਵੱਲੋਂ ਸਾਂਝੇ ਤੌਰ 'ਤੇ ਛਾਪੇਮਾਰੀ ਦੌਰਾਨ 50,000 ਲੀਟਰ ਤੋਂ ਵੱਧ ਲਾਹਣ ਬਰਾਮਦ ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਚੋਣ ਹਲਕੇ ਵਿੱਚ ਗਰੀਨ ਅਤੇ ਕਲੀਨ ਚੋਣਾਂ ਕਰਵਾਈਆਂ ਜਾਣਗੀਆਂ: ਜਨਰਲ ਅਬਜਰਵਰ ਡਾ. ਹੀਰਾ ਲਾਲ ਲੋਕ ਸਭਾ ਚੋਣਾਂ 2024: 3000 ਵਲੰਟੀਅਰ ਨਿਭਾਉਣਗੇ 1 ਜੂਨ ਨੂੰ ਜਿੰਮੇਵਾਰੀ, ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਖਰਚਾ ਅਬਜ਼ਰਵਰ ਵੱਲੋਂ ਪੁਲਿਸ, ਬੀ.ਐਸ.ਐਫ, ਜੀਐਸਟੀ, ਐਕਸਾਈਜ ਦੇ ਅਧਿਕਾਰੀਆ ਨਾਲ ਮੀਟਿੰਗ “ਇਸ ਵਾਰ 70% ਪਾਰ” -ਐਸ.ਡੀ.ਐਮ. ਮਲੋਟ ਡਾ. ਸੰਜੀਵ ਕੁਮਾਰ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ 54-ਬਸੀ ਪਠਾਣਾ ਹਲਕੇ ਦੇ ਸਟਰਾਂਗ ਰੂਮ ਦਾ ਲਿਆ ਜਾਇਜ਼ਾ ਰਾਖਵੀਆਂ ਈ.ਵੀ.ਐਮ. ਦੀ ਕੀਤੀ ਗਈ ਸਪਲੀਮੈਂਟਰੀ ਰੈਂਡਮਾਈਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਐਸ.ਐਸ.ਟੀਜ ਵੱਲੋਂ ਲਗਾਏ ਗਏ ਰਾਤ ਦੇ ਨਾਕਿਆਂ ਦੀ ਕੀਤੀ ਅਚਨਚੇਤ ਚੈਕਿੰਗ ਡਾ. ਸ਼ਰਮਾ ਦੀ ਜਿੱਤ ਤੋਂ ਦੋ ਮਹੀਨੇ ਬਾਅਦ ਸ਼ੁਰੂ ਹੋਣਗੀਆਂ ਮੋਹਾਲੀ ਅੰਤਰਰਾਸ਼ਟਰੀ ਉਡਾਣਾਂ : ਸੰਜੀਵ ਵਸ਼ਿਸ਼ਟ ਭਗਵੰਤ ਮਾਨ ਸਿਰਫ ਸਸਤੇ ਤਮਾਸ਼ਿਆਂ ਤੋਂ ਇਲਾਵਾ ਪੰਜਾਬ ਨੂੰ ਕੁਝ ਨਹੀਂ ਦੇ ਸਕਦਾ: ਸੁਖਬੀਰ ਸਿੰਘ ਬਾਦਲ ਚੋਣ ਕਮਿਸ਼ਨ ਵੱਲੋਂ ਨਾਮਜਦ ਜਨਰਲ ਅਤੇ ਪੁਲਿਸ ਅਬਜ਼ਰਵਰ ਵੱਲੋਂ ਫਾਜ਼ਿਲਕਾ ਜ਼ਿਲੇ ਦਾ ਦੌਰਾ ਵਿਜੀਲੈਂਸ ਬਿਓਰੋ ਵੱਲੋਂ ਜੰਗ-ਏ-ਅਜਾਦੀ ਯਾਦਗਾਰ ਕਰਤਾਰਪੁਰ ਦੀ ਉਸਾਰੀ ਸਬੰਧੀ ਫੰਡਾਂ ਵਿੱਚ ਘਪਲੇਬਾਜੀ ਦੇ ਦੋਸ਼ ਹੇਠ 26 ਵਿਅਕਤੀਆਂ ਵਿਰੁੱਧ ਕੇਸ ਦਰਜ, 15 ਗ੍ਰਿਫਤਾਰ ਕੇਂਦਰ ਵਿੱਚ ਵਿਕਾਸ ਪੱਖੀ ਸਰਕਾਰ ਬਣਾਉਣ ਲਈ ਭਾਜਪਾ ਨੂੰ ਮੁਡ਼ ਚੁਣੋ : ਨਿਤਿਨ ਗਡਕਰੀ 800 ਤੋਂ ਵੱਧ ਲੋਕਾਂ ਤੋਂ ਠੱਗੇ ਗਏ ਕਰੋੜਾਂ ਰੁਪਇਆ ਦਾ ਜਵਾਬ ਦੇਵੇ ਬੀਜੇਪੀ: ਆਪ ਸਚਿਨ ਪਾਇਲਟ ਨੇ ਲੁਧਿਆਣਾ ਵਿੱਚ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਦੇ ਸਮਰਥਨ ਵਿੱਚ ਚੋਣ ਰੈਲੀ ਕੀਤੀ ਇੰਡੀਆ ਗੱਠਜੋੜ ਦੀ ਸਰਕਾਰ ਬਣਨ 'ਤੇ ਅਗਨੀਵੀਰ ਯੋਜਨਾ ਨੂੰ ਕੂੜੇਦਾਨ 'ਚ ਸੁੱਟ ਦਿਆਂਗੇ, ਪਾੜ ਦੇਵਾਂਗੇ : ਰਾਹੁਲ ਗਾਂਧੀ ਅਲੋਕ ਸ਼ਰਮਾ ਦਾ ਮੋਦੀ ਸਰਕਾਰ 'ਤੇ ਹਮਲਾ ਬਠਿੰਡਾ ਮਿਸ਼ਨ 'ਤੇ ਮਾਨ - ਲੋਕਾਂ ਨਾਲ ਹਲਕੇ ਦੇ ਮੁੱਦਿਆਂ 'ਤੇ ਕੀਤੀ ਗੱਲ, ਆਪਣੇ ਦੋ ਸਾਲ ਦੇ ਕੰਮ ਗਿਣਾਏ, ਬਾਦਲਾਂ 'ਤੇ ਬੋਲਿਆ ਤਿੱਖਾ ਸਿਆਸੀ ਹਮਲਾ ਪੰਜਾਬ ਨੂੰ ਅਜਿਹਾ ਬਣਾਵਾਂਗੇ ਕਿ ਨੌਕਰੀ ਲਈ ਬਾਹਰ ਨਾ ਜਾਣਾ ਪਵੇ : ਵਿਜੇ ਇੰਦਰ ਸਿੰਗਲਾ ਮੋਤੀ ਮਹਿਲ ਵਾਲਿਆਂ ਨੇ ਬੁਲਾ ਲਿਆ ਮੋਦੀ ਪਰ ਨਹੀਂ ਲੱਗਣੀ ਮਹਾਰਾਣੀ ਦੀ ਬੇੜੀ ਪਾਰ: ਐਨ ਕੇ ਸ਼ਰਮਾ

 

ਦੁੱਲਦੀ ਗੇਟ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ 'ਚ 25 ਹਜ਼ਾਰ ਤੋਂ ਵਧੇਰੇ ਮਰੀਜ਼ਾਂ ਨੇ ਕਰਵਾਇਆ ਇਲਾਜ

ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ : ਗੁਰਦੇਵ ਸਿੰਘ ਦੇਵ ਮਾਨ

Gurdev Singh Dev Maan, Nabha, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਨਾਭਾ/ਪਟਿਆਲਾ , 11 May 2023

ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਨਾਭਾ ਦੇ ਦੁੱਲਦੀ ਗੇਟ ਵਿਖੇ 15 ਅਗਸਤ ਨੂੰ ਸ਼ੁਰੂ ਹੋਏ ਆਮ ਆਦਮੀ ਕਲੀਨਿਕ ਦਾ ਵੱਡੀ ਗਿਣਤੀ ਇਲਾਕਾ ਨਿਵਾਸੀਆਂ ਨੂੰ ਲਾਭ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਦੁੱਲਦੀ ਗੇਟ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ 'ਚ 25 ਹਜ਼ਾਰ 581 ਮਰੀਜ਼ਾਂ ਨੇ ਆਪਣਾ ਇਲਾਜ ਕਰਵਾਇਆ ਹੈ ਤੇ 7645 ਮਰੀਜ਼ਾਂ ਦੇ ਟੈਸਟ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਤੇ ਇਸੇ ਲੜੀ ਤਹਿਤ ਸੂਬੇ ਭਰ 'ਚ ਹੁਣ 580 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਤੇ ਪਟਿਆਲਾ ਜ਼ਿਲ੍ਹੇ 'ਚ 45 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ।

ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਨੇ ਜਿਥੇ ਲੋਕਾਂ ਨੂੰ ਘਰਾਂ ਨੇੜੇ ਇਲਾਜ ਦੀ ਸਹੂਲਤ ਦਿੱਤੀ ਹੈ, ਉਥੇ ਹੀ ਮਰੀਜ਼ਾਂ ਦੀ ਬਿਮਾਰੀ ਦੇ ਇਲਾਜ ਦਾ ਪੂਰਾ ਰਿਕਾਰਡ ਮੈਨਟੇਨ ਕੀਤਾ ਹੈ, ਇਸ ਨਾਲ ਬਿਮਾਰੀਆਂ ਦਾ ਹੋਰ ਬਿਹਤਰ ਢੰਗ ਨਾਲ ਇਲਾਜ ਹੋ ਸਕੇਗਾ। 

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ 'ਚ ਕੁੱਲ 41 ਕਿਸਮ ਦੇ ਡਾਇਗਨੌਸਟਿਕ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ ਮਰੀਜ਼ਾਂ ਨੂੰ ਕੁੱਲ 80 ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ।

 

Tags: Gurdev Singh Dev Maan , Nabha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD