Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਾਗਰੂਕਤਾ ਦੀ ਘਾਟ ਕਾਰਨ ਥੈਲਾਸੀਮੀਆ ਕੇਸਾਂ ਵਿੱਚ ਹੋ ਰਿਹਾ ਵਾਧਾ

Health, Dr. Raminder Kaur, Civil Surgeon Dr. Raminder Kaur, Patiala, World Thalassemia Day

Web Admin

Web Admin

5 Dariya News

ਪਟਿਆਲਾ , 11 May 2023

Last updated on: May 11, 2023, 00:00 IST

ਥੈਲਾਸੀਮੀਆ ਬਿਮਾਰੀ ਦੀ ਜਾਗਰੂਕਤਾ ਅਤੇ ਇਸ ਤੋਂ ਬਚਾਅ ਸਬੰਧੀ ਮਨਾਏ ਜਾ ਰਹੇ ਵਿਸ਼ਵ ਥੈਲਾਸੀਮੀਆ ਦਿਵਸ ਦੇ ਸਬੰਧ ’ਚ ਹਫ਼ਤਾ ਭਰ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਦਫ਼ਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਡਾ. ਰਮਿੰਦਰ ਕੌਰ ਅਤੇ ਸਿਹਤ ਅਧਿਕਾਰੀਆਂ ਵੱਲੋਂ ਪੋਸਟਰ ਜਾਰੀ ਕੀਤਾ ਗਿਆ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਥੈਲਾਸੀਮੀਆ ਇੱਕ ਜਮਾਂਦਰੂ ਬਿਮਾਰੀ ਹੈ। 

ਇਸ ਨਾਲ ਨਵ ਜੰਮੇਂ ਬੱਚੇ ਵਿੱਚ ਖੂਨ ਬਣਨ ਦੀ ਪ੍ਰਕਿਰਿਆ ਬਹੁਤ ਘੱਟ ਹੁੰਦੀ ਹੈ ਜਾਂ ਖਤਮ ਹੋ ਜਾਂਦੀ ਹੈ। ਜਿਸ ਕਾਰਨ ਬੱਚੇ ਨੂੰ ਹਰ 10 ਜਾਂ 15 ਦਿਨਾਂ ਬਾਅਦ ਖੂਨ ਚੜ੍ਹਾਉਣ ਦੀ ਲੋੜ ਪੈਂਦੀ ਹੈ।ਇਹ ਬਿਮਾਰੀ ਬੱਚਿਆਂ ਨੂੰ ਆਪਣੇ ਮਾਤਾ ਪਿਤਾ ਤੋਂ ਪੀੜ੍ਹੀ ਦਰ ਪੀੜ੍ਹੀ ਹੋਣ ਵਾਲਾ ਰੋਗ ਹੈ ਅਤੇ ਜਾਗਰੂਕਤਾ ਦੀ ਘਾਟ ਕਾਰਨ ਹੀ ਇਸ ਬਿਮਾਰੀ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

 ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਤੇ ਮੈਡੀਕਲ ਕਾਲਜਾ ਵਿੱਚ ਥੈਲਾਸੀਮੀਆ ਮਰੀਜ਼ਾਂ ਨੂੰ ਖੂਨ ਚੜ੍ਹਾਉਣ, ਦਵਾਈਆਂ, ਟੈਸਟਿੰਗ ਅਤੇ ਕਾਊਂਸਲਿੰਗ ਮੁਫ਼ਤ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਬੌਨ ਮੇਰੋ ਟਰਾਂਸਪਲਾਂਟ ਕਰਵਾਉਣ ਲਈ ਵੀ ਸਹਾਇਤਾ ਦਿੱਤੀ ਜਾਂਦੀ ਹੈ।

ਨੋਡਲ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨਾਗਰਾ ਨੇ ਕਿਹਾ ਕਿ ਸਰੀਰਕ ਵਾਧੇ ਤੇ ਵਿਕਾਸ ਵਿੱਚ ਦੇਰੀ, ਜ਼ਿਆਦਾ ਕਮਜ਼ੋਰੀ ਤੇ ਥਕਾਵਟ, ਚਿਹਰੇ ਦੀ ਬਨਾਵਟ ਵਿੱਚ ਬਦਲਾਅ, ਗਾੜ੍ਹਾ ਪਿਸ਼ਾਬ ਆਉਣਾ, ਚਮੜੀ ਦਾ ਪੀਲਾ ਹੋਣਾ, ਜਿਗਰ ਤੇ ਤਿੱਲੀ ਦਾ ਵਧਣਾ ਇਸ ਦੇ ਪ੍ਰਮੁੱਖ ਲੱਛਣ ਹਨ। ਉਪਰੋਕਤ ਲੱਛਣ ਪਾਏ ਜਾਣ ਤੇ ਥੈਲਾਸੀਮੀਆ ਦੀ ਜਾਂਚ ਲਈ ਖੂਨ ਦੇ ਟੈਸਟ ਜ਼ਰੂਰ ਕਰਵਾਏ ਜਾਣ। 

ਉਹਨਾਂ ਕਿਹਾ ਕਿ ਆਉਣ ਵਾਲੀ ਪੀੜੀ ਨੂੰ ਇਸ ਬਿਮਾਰੀ ਤੋਂ ਬਚਾਅ ਲਈ ਗਰਭਵਤੀ ਔਰਤਾਂ ਨੂੰ ਖਾਸ ਤੌਰ ’ਤੇ ਪਹਿਲੀ ਤਿਮਾਹੀ, ਵਿਆਹ ਯੋਗ ਅਤੇ ਵਿਆਹੀ ਜੌੜੀ ਨੂੰ ਥੈਲਾਸੀਮੀਆ ਦਾ ਟੈਸਟ ਕਰਵਾਉਣਾ ਬਹੁਤ ਜ਼ਰੂਰੀ ਹੈ।   ਇਸ ਮੌਕੇ ਜ਼ਿਲ੍ਹਾ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਅਸ਼ਰਫਜੀਤ ਸਿੰਘ, ਡਾ. ਵੀਨੂੰ ਗੋਇਲ, ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਅਤੇ ਡਾ. ਦਿਵਜੌਤ ਸਿੰਘ, ਜ਼ਿਲ੍ਹਾ ਮਾਸ ਮੀਡੀਆ  ਅਫ਼ਸਰ ਕ੍ਰਿਸ਼ਨ ਕੁਮਾਰ ਅਤੇ ਹੋਰ ਸਿਹਤ ਅਧਿਕਾਰੀ ਵੀ ਸ਼ਾਮਲ ਸਨ।  

 

Tags: Health , Dr. Raminder Kaur , Civil Surgeon Dr. Raminder Kaur , Patiala , World Thalassemia Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD