Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਲਬੀਰ ਸਿੰਘ ਨੇ ਨਰਸਾਂ ਨੂੰ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਕਰਾਰ ਦਿੱਤਾ, ਮਨੁੱਖਤਾ ਦੀ ਸੇਵਾ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਕੀਤੀ ਸ਼ਲਾਘਾ

ਸਿਹਤ ਵਿਭਾਗ ਵੱਲੋਂ ਸਿਹਤ ਸੰਭਾਲ ਵਿੱਚ ਨਰਸਾਂ ਦੇ ਯੋਗਦਾਨ ਨੂੰ ਦਰਸਾਉਂਦਾ ਪੋਸਟਰ ਜਾਰੀ

Health, International Nurses Day, Dr Adarshpal Kaur, Dr Ravinder Pal Kaur

Web Admin

Web Admin

5 Dariya News

ਚੰਡੀਗੜ੍ਹ , 11 May 2023

Last updated on: May 11, 2023, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅੰਤਰਰਾਸ਼ਟਰੀ ਨਰਸ ਦਿਵਸ ਦੀ ਪੂਰਵ ਸੰਧਿਆ 'ਤੇ ਮਨੁੱਖਤਾ ਦੀ ਬਿਹਤਰੀ ਲਈ ਨਿਰਸਵਾਰਥ ਅਤੇ ਸਮਰਪਿਤ ਸੇਵਾਵਾਂ ਦੇਣ ਲਈ ਪੰਜਾਬ ਦੀਆਂ ਨਰਸਾਂ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਨਰਸਾਂ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ, ਅਤੇ ਉਨ੍ਹਾਂ ਦਾ ਤਜਰਬਾ ਅਤੇ ਮੁਹਾਰਤ ਸਿਹਤ ਸੰਭਾਲ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਲਈ ਬਹੁਤ ਜ਼ਰੂਰੀ ਹੈ।

ਪੰਜਾਬ ਵਿੱਚ ਕੋਵਿਡ-19 ਮਹਾਂਮਾਰੀ ਦੇ ਸਮੇਂ ਦੌਰਾਨ ਨਰਸਾਂ ਮੋਹਰਲੀ ਕਤਾਰ ਵਿੱਚ ਰਹੀਆਂ, ਜਿਨ੍ਹਾਂ ਨੇ ਮਰੀਜ਼ਾਂ ਨੂੰ ਢੁੱਕਵੀਂ ਦੇਖਭਾਲ ਪ੍ਰਦਾਨ ਕਰਨ ਦੇ ਨਾਲ ਨਾਲ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰਾਂ ਦਾ ਵੀ ਖਿਆਲ ਰੱਖਿਆ। ਉਨ੍ਹਾਂ ਅੱਗੇ ਕਿਹਾ ਕਿ ਨਰਸਾਂ ਦੁਆਰਾ ਸਿਹਤ ਸੰਭਾਲ ਪ੍ਰਣਾਲੀ ਵਿੱਚ ਨਿਭਾਈ ਜਾਂਦੀ ਭੂਮਿਕਾ ਅਤੇ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦੇਣਾ ਬਹੁਤ ਮਹੱਤਵਪੂਰਨ ਹੈ।

ਜ਼ਿਕਰਯੋਗ ਹੈ ਕਿ ਨਰਸਾਂ ਦੁਆਰਾ ਸਿਹਤ ਸੰਭਾਲ ਅਤੇ ਸਮੁੱਚੇ ਸਮਾਜ ਲਈ ਪਾਏ ਬੇਮਿਸਾਲ ਯੋਗਦਾਨ ਨੂੰ ਮਾਨਤਾ ਦੇਣ ਲਈ ਅੰਤਰਰਾਸ਼ਟਰੀ ਨਰਸ ਦਿਵਸ ਹਰ ਸਾਲ 12 ਮਈ ਨੂੰ ਵਿਸ਼ਵ ਪੱਧਰ 'ਤੇ ਮਨਾਇਆ ਜਾਂਦਾ ਹੈ । ਇਹ ਦਿਨ ਫਲੋਰੈਂਸ ਨਾਈਟਿੰਗੇਲ ਨਾਮ ਦੀ ਨਰਸ ਨੂੰ ਸ਼ਰਧਾਂਜਲੀ ਦੇਣ ਵਜੋਂ ਮਨਾਇਆ ਜਾਂਦਾ ਹੈ, ਜਿਸ ਨੇ ਮਨੁੱਖਤਾ ਦੀ ਸੇਵਾ ਕਰਦਿਆਂ 1853-1856 ਦੇ ਸਾਲਾਂ ਵਿੱਚ ਕਰੀਮੀਆ ਦੇ ਯੁੱਧ ਦੌਰਾਨ ਕਈ ਸੈਨਿਕਾਂ ਦੀਆਂ ਜਾਨਾਂ ਬਚਾਈਆਂ ਅਤੇ ਸਮਰਪਣ ਨਾਲ ਨਿਰਸਵਾਰਥ ਸੇਵਾ ਦੀ ਮਿਸਾਲ ਕਾਇਮ ਕੀਤੀ। ਸਾਲ 1974 ਵਿੱਚ ਅੰਤਰਰਾਸ਼ਟਰੀ ਨਰਸਿੰਗ ਕੌਂਸਲ ਨੇ ਇਸ ਦਿਨ ਨੂੰ ਅੰਤਰਰਾਸ਼ਟਰੀ ਨਰਸ ਦਿਵਸ ਵਜੋਂ ਪ੍ਰਵਾਨਗੀ ਦਿੱਤੀ।

ਡਾ. ਬਲਬੀਰ ਸਿੰਘ ਨੇ ਨਰਸਿੰਗ ਪੇਸ਼ੇ ਅਤੇ ਸਿਹਤ ਸੰਭਾਲ ਪ੍ਰਣਾਲੀ ਵਿੱਚ ਨਰਸਾਂ ਦੁਆਰਾ ਨਿਭਾਈ ਜਾਂਦੀ ਮਹੱਤਵਪੂਰਣ ਭੂਮਿਕਾ ਦੀ ਸ਼ਲਾਘਾ ਕਰਦਿਆਂ ਸਾਰੀਆਂ ਨਰਸਾਂ ਦਾ ਆਪਣੇ ਪੇਸ਼ੇ, ਮਰੀਜ਼ਾਂ ਅਤੇ ਸਮਾਜ ਪ੍ਰਤੀ ਅਟੁੱਟ ਵਚਨਬੱਧਤਾ ਲਈ ਤਹਿ ਦਿਲੋਂ ਧੰਨਵਾਦ ਕੀਤਾ।ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਇਹ ਦਿਵਸ ਸੂਬੇ ਭਰ ਵਿੱਚ ਵੱਖ-ਵੱਖ ਸਮਾਗਮਾਂ ਅਤੇ ਗਤੀਵਿਧੀਆਂ ਕਰਵਾ ਕੇ ਮਨਾਇਆ ਜਾ ਰਿਹਾ ਹੈ।

ਉਨ੍ਹਾਂ ਨਰਸਾਂ ਨੂੰ ਵਧਾਈ ਦਿੱਤੀ ਅਤੇ ਮਰੀਜ਼ਾਂ ਦੀ ਦੇਖਭਾਲ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਨਰਸਾਂ, ਜੋ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਦੇਖਭਾਲ ਸੇਵਾਵਾਂ ਪ੍ਰਦਾਨ ਕਰਦੀਆਂ ਹਨ, ਦੀਆਂ ਸੇਵਾਵਾਂ ਤੋਂ ਬਿਨਾਂ ਮਰੀਜ਼ ਦੇ ਸੰਪੂਰਨ ਇਲਾਜ ਦੀ ਕਲਪਨਾ ਨਹੀਂ ਕਰ ਸਕਦੇ।ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਰਵਿੰਦਰ ਪਾਲ ਕੌਰ ਨੇ ਕਿਹਾ ਕਿ ਇਸ ਸਾਲ ਦੇ ਅੰਤਰਰਾਸ਼ਟਰੀ ਨਰਸ ਦਿਵਸ ਦਾ ਵਿਸ਼ਾ 'ਸਾਡੀਆਂ ਨਰਸਾਂ ਸਾਡਾ ਭਵਿੱਖ' ਹੈ ਜਿਸ ਦਾ ਉਦੇਸ਼ ਨਰਸਾਂ ਦੀਆਂ ਵੱਡਮੁਲੀਆਂ ਸੇਵਾਵਾਂ ਨੂੰ ਨੀਤੀ ਘਾੜ੍ਹਿਆਂ, ਜਨਤਾ ਅਤੇ ਭਾਈਵਾਲਾਂ, ਜੋ ਸਿਹਤ ਸੰਭਾਲ ਪ੍ਰਦਾਨ ਕਰਨ ਅਤੇ ਵਿੱਤ ਸਬੰਧੀ ਫੈਸਲੇ ਲੈਂਦੇ ਹਨ, ਸਾਹਮਣੇ ਲਿਆ ਕੇ ਨਰਸਾਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ 'ਤੇ ਚਾਨਣਾ ਪਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਆਪਣੀਆਂ ਨਰਸਾਂ ਦਾ ਸਮਰਥਨ ਕਰਨਾ ਜਾਰੀ ਰੱਖਾਂਗੇ।

ਇਸ ਮੌਕੇ ਡਾ. ਰਵਿੰਦਰਪਾਲ ਕੌਰ ਨੇ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਡਾ. ਐਸ.ਪੀ. ਸਿੰਘ ਨਾਲ ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਨਰਸਾਂ ਦੇ ਯੋਗਦਾਨ ਨੂੰ ਦਰਸਾਉਂਦਾ ਪੋਸਟਰ ਰਿਲੀਜ਼ ਕੀਤਾ। ਇਸ ਮੌਕੇ ਪ੍ਰਿੰਸੀਪਲ ਐਸ.ਆਈ.ਐਚ..ਐਫ.ਡਬਲਿਊ ਡੀ.ਆਰ. ਜਸਵਿੰਦਰ ਕੁਮਾਰੀ ਅਤੇ ਸਟੇਟ ਪ੍ਰੋਗਰਾਮ ਅਫਸਰ (ਐਮ.ਸੀ.ਐਚ.) ਡਾ. ਇੰਦਰਦੀਪ ਕੌਰ ਵੀ ਮੌਜੂਦ ਸਨ।

 

Tags: Health , International Nurses Day , Dr Adarshpal Kaur , Dr Ravinder Pal Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD