Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਪੀਣ ਵਾਲੇ ਪਾਣੀ ਦੇ ਟਿਊਬਵੈਲ ਲੋਕ ਅਰਪਿਤ

ਕਿਹਾ! "ਹਰ ਘਰ ਨਲ ਤੇ ਹਰ ਘਰ ਜਲ" ਪੰਜਾਬ ਸਰਕਾਰ ਦਾ ਮੁੱਖ ਟੀਚਾ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 11 May 2023

Last updated on: May 11, 2023, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਗਗਨ ਨਗਰ, ਵਾਰਡ ਨੰਬਰ-31 ਦੇ ਗਲੀ ਨੰਬਰ 2 ਵਿਖੇ ਪੀਣ ਵਾਲੇ ਪਾਣੀ ਦੇ 25 ਹੋਰਸ ਪਾਵਰ ਵਾਲੇ ਟਿਊਬਵੈਲ ਦਾ ਉਦਘਾਟਨ ਕੀਤਾ, ਜਿਸਦੀ ਕੁੱਲ ਲਾਗਤ 11 ਲੱਖ 67 ਹਜ਼ਾਰ ਰੁਪਏ ਹੈ।ਇਸ ਉਪਰੰਤ ਵਿਧਾਇਕ ਛੀਨਾ ਵਲੋਂ ਪਿੰਡ ਲੋਹਾਰਾ ਵਿਖੇ 12.50 ਹੋਰਸ ਪਾਵਰ ਵਾਲੇ ਟਿਊਬਵੈਲ ਦਾ ਉਦਘਾਟਨ ਕੀਤਾ,ਜਿਸਦੀ ਕੁੱਲ ਲਾਗਤ 4 ਲੱਖ 25 ਹਜ਼ਾਰ ਰੁਪਏ ਹੈ। 

ਟਿਊਬਵੈਲ ਦੇ ਉਦਘਾਟਨ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੂੰ ਕਿਹਾ ਕਿ ਲੁਧਿਆਣਾ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਉਪਲਬੱਧ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਟਿਊਬਵੈਲ ਨਾਲ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਪੀਣ ਵਾਲੇ ਸਾਫ਼ ਪਾਣੀ ਵਾਲੀ ਵੱਡੀ ਸਮੱਸਿਆ ਦਾ ਹੱਲ ਹੋਇਆ ਹੈ। 

ਉਨ੍ਹਾਂ ਨੇ ਕਿਹਾ ਕਿ ਇਥੇ ਦਾ ਬੋਰ ਪਿਛਲੇ ਕਈ ਸਾਲਾਂ ਤੋਂ ਫੇਲ ਸੀ ਜਿਸ ਕਰਕੇ ਇਲਾਕੇ ਦੇ ਲੋਕਾਂ ਦੀ ਕਾਫ਼ੀ ਲੰਬੇ ਸਮੇਂ ਤੋਂ ਮੰਗ ਸੀ ਕਿ ਇਥੇ ਦਾ ਟਿਊਬਵੈਲ ਚਲਾਇਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਤੱਕ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦੇ ਲਈ ਕਿਸੇ ਵੀ ਤਰ੍ਹਾਂ ਦੇ ਫੰਡ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਸੂਬੇ ਦੇ "ਹਰ ਘਰ ਨਲ ਤੇ ਹਰ ਘਰ ਜਲ" ਦੀ ਸੁਵਿਧਾ ਪਹੁੰਚੇ, ਤਾਂ ਜੋ ਸਾਰਿਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮਿਲੇ। ਉਨ੍ਹਾਂ ਕਿਹਾ ਕਿ ਜਲ ਸਪਲਾਈ ਵਿਭਾਗ ਲੋਕਾਂ ਤੱਕ ਸਾਫ਼ ਪੀਣ ਵਾਲਾ ਪਾਣੀ ਪਹੁੰਚਾਉਣ ਲਈ ਦਿਨ-ਰਾਤ ਕੰਮ ਕਰ ਰਿਹਾ ਹੈ ਅਤੇ ਜਿੱਥੇ ਤੁਰੰਤ ਕੰਮ ਦੀ ਜ਼ਰੂਰਤ ਹੈ, ਉਥੇ ਬਿਨ੍ਹਾਂ ਦੇਰੀ ਕੀਤੇ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਦੌਰਾਨ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD