Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਮਲੇਰੀਆ ਦੇ ਬਚਾ ਅਤੇ ਜਾਗਰੁਕ ਕਰਨ ਸਬੰਧੀ ਕੀਤੇ ਅਗੇਤੇ ਪ੍ਰਬੰਧ

ਸਿਹਤ ਵਿਭਾਗ ਦੀਆਂ ਟੀਮਾਂ ਸ਼ਹਿਰ ਵਿੱਚ ਘਰ-ਘਰ ਜਾ ਕੇ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਕਰਨਗੀਆਂ ਗਤੀਵਿਧੀਆਂ:ਡਾ.ਰੰਜੂ ਸਿੰਗਲਾ ਸਿਵਲ ਸਿਵਲ ਸਰਜਨ

Health, Dr. Ranju Singla, Civil Suregeon Dr. Ranju Singla, Sri Muktsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 12 May 2023

Last updated on: May 12, 2023, 00:00 IST

ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਸਿਹਤ ਵਿਭਾਗ ਵੱਲੋਂ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਸਿਹਤ ਵਿਭਾਗ ਵਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਮਲੇਰੀਆ ਦੇ ਫੈਲਣ ਤੋਂ ਬਚਾਅ ਲਈ ਗਤੀਵਿਧੀਆਂ ਕਰਨ ਲਈ  ਟੀਮਾਂ ਬਣਾਈਆਂ ਗਈਆਂ ਹਨ।

ਡਾ. ਰੰਜੂ ਸਿੰਗਲਾ ਸਿਵਲ ਸਰਜਨ ਵੱਲੋਂ ਅੱਜ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਤੋਂ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਗਠਿਤ ਟੀਮਾਂ ਨੂੰ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਮਲੇਰੀਆ ਦੇ ਫੈਲ਼ਣ ਤੋਂ ਬਚਾਅ ਲਈ ਅਗੇਤੇ ਪ੍ਰਬੰਧ ਕੀਤੇ ਗਏ ਹਨ, ਜਿਸ ਲਈ ਸਿਹਤ ਵਿਭਾਗ ਵੱਲੋਂ ਟੀਮਾਂ ਬਣਾਈਆਂ ਗਈਆਂ ਹਨ, ਜੋ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿੱਚ ਘਰ-ਘਰ ਜੇ ਕੇ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੁਕ ਕਰਨਗੀਆਂ।

ਉਨ੍ਹਾ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰਾਂ ਦੇ ਵੱਖ-ਵੱਖ ਖੇਤਰਾਂ ਅਤੇ ਹਾਈ ਰਿਸਕ ਏਰੀਏ ’ਚ ਜਾ ਕੇ ਲੋਕਾਂ ਨੂੰ ਘਰਾਂ ਵਿੱਚ ਅਤੇ ਘਰਾਂ ਦੇ ਆਸ-ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਖੜੇ ਪਾਣੀ ਵਿੱਚ ਲਾਰਵਾ ਵਿਰੋਧੀ ਸਪਰੇਅ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੁਕਤਾ ਪੈਂਫਲਿਟ ਵੰਡੇ ਜਾ ਰਹੇ ਹਨ ਅਤੇ ਘਰਾਂ ਵਿੱਚ ਖੜੇ ਪਾਣੀ ਵਿੱਚ ਪੈਦਾ ਹੋ ਰਹੇ ਮੱਛਰਾਂ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਜਾ ਰਿਹਾ ਹੈ।

ਸਿਵਲ ਸਰਜਨ ਅਨੁਸਾਰ ਮਲੇਰੀਆ ਅਤੇ ਡੇਂਗੂ ਦੀ ਬਿਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। 

ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖਿਆ ਜਾਵੇ।

ਜੇਕਰ ਡੇਂਗੂ ਅਤੇ ਮਲੇਰੀਆ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜ਼ੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

ਇਸ ਮੌਕੇ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਦੁਪਿੰਦਰ ਸਿੰਘ ਜਿਲ੍ਹਾ ਸਿਹਤ ਅਫਸਰ,ਮਨਪ੍ਰੀਤ ਕੌਰ ਸੁਪਰਡੈਂਟ, ਸਤਵੀਰ ਕੌਰ ਸੁਪਰਡੈਂਟ,ਭੁਪਿੰਦਰ ਸਿੰਘ ਸਟੈਨੋ, ਭਗਵਾਨ ਦਾਸ, ਲਾਲ ਚੰਦ ਜਿਲ੍ਹਾ ਹੈਲਥ ਇੰਸਪੈਕਟਰ, ਗੁਰਤੇਜ ਸਿੰਘ,ਸ਼ਿਵਰਾਜ ਸਿੰਘ, ਗਗਨਦੀਪ ਸਿੰਘ ਹਾਜ਼ਰ ਸਨ।

 

Tags: Health , Dr. Ranju Singla , Civil Suregeon Dr. Ranju Singla , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD