Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਦੀ ਪ੍ਰਧਾਨਗੀ ਹੇਠ ਜਾਨਵਰਾਂ ਤੇ ਅੱਤਿਆਚਾਰ ਰੋਕਣ ਹਿੱਤ ਬਣੀ ਜ਼ਿਲ਼੍ਹਾ ਪੱਧਰੀ ਸੁਸਾਇਟੀ ਦੀ ਹੋਈ ਮੀਟਿੰਗ

DC Tarntaran, Rishipal Singh, Tarntaran, Deputy Commissioner Tarntaran

Web Admin

Web Admin

5 Dariya News

ਤਰਨ ਤਾਰਨ , 12 May 2023

Last updated on: May 12, 2023, 00:00 IST

ਜਾਨਵਰਾਂ ਤੇ ਅੱਤਿਆਚਾਰ ਰੋਕਣ ਲਈ ਬਣੀ ਜਿ਼ਲ੍ਹਾ ਪੱਧਰੀ ਸੁਸਾਇਟੀ ਦੀ ਵਿਸ਼ੇਸ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ੍ਰੀ ਰਾਜ ਕੁਮਾਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਗੁਰਬਚਨ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ੍ਰੀ ਪਰਮਜੀਤ ਸਿੰਘ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜਿ਼ਲ੍ਹੇ ਵਿੱਚ ਜਾਨਵਰਾਂ ਖਿਲਾਫ ਅੱਤਿਆਚਾਰ ਰੋਕਣ ਲਈ ਉਪਰਾਲਿਆਂ ‘ਤੇ ਚਰਚਾ ਕੀਤੀ । ਉਹਨਾਂ ਦੱਸਿਆ ਕਿ ਜਾਨਵਰਾਂ ਤੇ ਅੱਤਿਆਚਾਰ ਰੋਕਣ ਲਈ ਬਣੀ ਜਿ਼ਲ੍ਹਾ ਪੱਧਰੀ ਸੁਸਾਇਟੀ ਦੀ ਜਨਰਲ ਬਾਡੀ ਦੇ ਪੁਨਰਗਠਨ ਕੀਤਾ ਗਿਆ ਹੈ।

ਉਹਨਾਂ ਹਦਾਇਤ ਕੀਤੀ ਕਿ ਸੁਸਾਇਟੀ ਵਿੱਚ ਵੱਧ ਤੋਂ ਵੱਧ ਲਾਈਫ਼ ਮੈਂਬਰ ਅਤੇ ਸਾਲਾਨਾ ਮੈਂਬਰ ਲਏ ਜਾਣ ਅਤੇ ਲੋਕਾਂ ਨੂੰ ਜਾਨਵਰਾਂ ਵਿਰੱੁਧ ਹੋਣ ਵਾਲੇ ਅੱਤਿਆਚਾਰਾਂ ਸਬੰਧੀ ਜਾਗਰੂਕ ਕੀਤਾ ਜਾਵੇ। ਉਹਨਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਜਾਨਵਰਾਂ ਦੀ ਸਾਂਭ-ਸੰਭਾਲ ਲਈ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਜਾਣ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਹਿਲਾਂ ਇੱਕ ਸੁਸਾਇਟੀ ਦੀ ਦੇਖ-ਰੇਖ ਵਿੱਚ ਪਿੰਡ ਦੁੱਬਲੀ ਵਿਖੇ ਗਊਸ਼ਾਲਾ ਚੱਲ ਰਹੀ ਹੈ, ਜੋ ਬੇਸਹਾਰਾ ਗਾਂਵਾਂ ਅਤੇ ਨੰਦੀਆਂ ਦੀ ਦੇਖਭਾਲ ਕਰਦੀ ਹੈ ਜਦ ਕਿ ਇਹ ਸੁਸਾਇਟੀ ਉਸ ਤੋਂ ਵੱਖਰੀ ਹੋਵੇਗੀ ਜੋ ਕਿ ਹਰ ਪ੍ਰਕਾਰ ਦੇ ਜਾਨਵਰਾਂ ਤੇ ਅੱਤਿਆਚਾਰ ਰੋਕਣ ਅਤੇ ਉਨ੍ਹਾਂ ਦੀ ਸੰਭਾਲ ਲਈ ਕੰਮ ਕਰੇਗੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਖਮੀ ਜਾਨਵਰਾਂ ਨੂੰ ਲਿਆਉਣ ਲਈ ਸੋਸਾਇਟੀ ਵੱਲੋਂ ਇਕ ਐਂਬੂਲੈਂਸ ਦੀ ਖਰੀਦ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਇਹ ਖਰੀਦ ਜਲਦ ਕਰਨ ਲਈ ਕਿਹਾ। ਇਸੇ ਤਰਾਂ ਦੁੱਬਲੀ ਦੀ ਗਊਸ਼ਾਲਾ ਦੇ ਨਾਲ ਹੀ ਜਖਮੀ ਜਾਨਵਰਾਂ ਦੀ ਸੰਭਾਲ ਲਈ ਅਲੱਗ ਤੋਂ ਸ਼ੈੱਡ ਬਣਾਉਣ ਦਾ ਫੈਸਲਾ ਵੀ ਕੀਤਾ ਗਿਆ।

ਉਨ੍ਹਾਂ ਨੇ ਪਸ਼ੁ ਪਾਲਣ ਵਿਭਾਗ ਨੂੰ ਹਦਾਇਤ ਕੀਤੀ ਕਿ ਦੁੱਬਲੀ ਗਊਸ਼ਾਲਾ ਅਤੇ ਸੁਸਾਇਟੀ ਦੇ ਬਣਨ ਵਾਲੇ ਸ਼ੈੱਡਾਂ ਵਿੱਚ ਰੋਜ਼ਾਨਾ ਦੇ ਅਧਾਰ ‘ਤੇ ਵੈਟਰਟਨਰੀ ਡਾਕਟਰ ਭੇਜੇ ਜਾਣ।ਉਹਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੰੁ ਕਿਹਾ ਕਿ ਜ਼ਿਲ੍ਹੇ ਵਿੱਚ ਜੇਕਰ ਕੋਈ ਵਿਅਕਤੀ ਜਾਨਵਰਾਂ ‘ਤੇ ਅੱਤਿਆਚਾਰ ਕਰਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅੰਲ ਵਿੱਚ ਲਿਆਂਦੀ ਜਾਵੇ।  

 

Tags: DC Tarntaran , Rishipal Singh , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD