Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਪੁਲਿਸ ਵੱਲੋਂ ਅੱਠ ਕਿਲੋਗ੍ਰਾਮ ਅਫ਼ੀਮ ਸਮੇਤ ਇੱਕ ਦੋਸ਼ੀ ਕਾਬੂ

Crime News Punjab, Punjab Police, Police, Crime News, S.B.S. Nagar Police, S.B.S. Nagar, Nawanshahr

Web Admin

Web Admin

5 Dariya News

ਨਵਾਂਸ਼ਹਿਰ , 12 May 2023

Last updated on: May 12, 2023, 00:00 IST

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਕੀਤੇ ਤਹੱਈਏ ਤਹਿਤ ਪੰਜਾਬ ਪੁਲਿਸ ਵੱਲੋਂ ਤਸਕਰਾਂ ਵਿਰੁੱਧ ਆਰੰਭੀ ਕਾਰਵਾਈ ਨੂੰ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਉਸ ਮੌਕੇ ਵੱਡੀ ਸਫ਼ਲਤਾ ਮਿਲੀ ਜਦੋਂ ਜ਼ਿਲ੍ਹਾ ਪੁਲਿਸ ਨੇ ਕਲ੍ਹ ਇੱਕ ਤਸਕਰ ਨੂੰ ਅੱਠ ਕਿਲੋਗ੍ਰਾਮ ਅਫ਼ੀਮ ਨਾਲ ਗਿ੍ਰਫ਼ਤਾਰ ਕੀਤਾ।

ਅੱਜ ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐਸ ਐਸ ਪੀ ਭਾਗੀਰਥ ਸਿੰਘ ਮੀਣਾ ਨੇ ਦੱਸਿਆ ਕਿ ਡੀ ਜੀ ਪੀ ਪੰਜਾਬ, ਗੌਰਵ ਯਾਦਵ ਅਤੇ ਆਈ ਜੀ, ਪੁਲਿਸ ਰੇਂਜ ਲੁਧਿਆਣਾ, ਕੌਸਤੁਭ ਸ਼ਰਮਾ ਦੀਆਂ ਹਦਾਇਤਾਂ ’ਤੇ ਨਸ਼ਾ ਤਸਕਰੀ ਨੂੰ ਜੜ੍ਹੋਂ ਖਤਮ ਕਰਨ ਦੀ ਜ਼ਿਲ੍ਹੇ ’ਚ ਚਲਾਈ ਮੁਹਿੰਮ ਤਹਿਤ ਇਹ ਸਫ਼ਲਤਾ ਮਿਲੀ ਹੈ।

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਮਿਤੀ 11-05-2023 ਨੂੰ ਇੰਸਪੈਕਟਰ ਅਵਤਾਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼ ਦੀ ਅਗਵਾਈ ਹੇਠ ਏ.ਐਸ.ਆਈ ਜਸਵੀਰ ਸਿੰਘ ਸੀ.ਆਈ.ਏ ਸਟਾਫ, ਸ਼ਹੀਦ ਭਗਤ ਸਿੰਘ ਨਗਰ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਜਦੋਂ ਪਿੰਡ ਗੁਜਰਪੁਰ ਪੁੱਜੀ ਤਾਂ ਪਿੰਡ ਗੁਜਰਪੁਰ ਸਾਈਡ ਬਣੇ ਰੇਲਵੇ ਲਾਈਨ ਪੁੱਲ ਥੱਲੇ ਬਣੀ ਸੜਕ ’ਤੇ ਇੱਕ ਅੱਧਖੜ ਉਮਰ ਦਾ ਵਿਅਕਤੀ ਆਪਣੇ ਮੋਢੇ ’ਤੇ ਕਾਲੇ ਰੰਗ ਦਾ ਵਜ਼ਨਦਾਰ ਕਿੱਟ ਬੈਗ ਚੁੱਕੀ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਦੀ ਗੱਡੀ ਵੇਖ ਕੇ, ਸ਼ਮਸ਼ਾਨ ਘਾਟ ਦੇ ਨਾਲ ਵਾਲੀ ਗਰਾਊਂਡ ਵੱਲ ਨੂੰ ਤੇਜ ਕਦਮੀਂ ਤੁਰ ਪਿਆ।

ਸ਼ੱਕ ਪੈਣ ’ਤੇ ਏ.ਐਸ.ਆਈ ਜਸਵੀਰ ਸਿੰਘ ਵੱਲੋਂ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਮ ਬਿਰਸਾ ਪੁਰਤੀ (ਉਮਰ 45 ਸਾਲ) ਪੁੱਤਰ ਇਤਵਾ ਪੁਰਤੀ ਵਾਸੀ ਪਿੰਡ ਲਗੋਰਾ, ਡਾਕਖਾਨਾ ਸਵਨੀਆ ਥਾਣਾ ਬੰਦਗਾਓ, ਜ਼ਿਲ੍ਹਾ ਪੱਛਮ ਸਿੰਘਬੂਮ (ਝਾਰਖੰਡ) ਦੱਸਿਆ। ਉਸ ਦੇ ਕਿੱਟ ਬੈਗ ਵਿੱਚ ਕਿਸੇ ਇਤਰਾਜਯੋਗ ਨਸ਼ੀਲੀ ਵਸਤੂ ਦਾ ਸ਼ੱਕ ਹੋਣ ਕਰਕੇ, ਤਲਾਸ਼ੀ ਕਰਨ ਲਈ ਏ.ਐਸ.ਆਈ ਜਸਵੀਰ ਸਿੰਘ ਵੱਲੋਂ ਆਪਣੇ ਮੋਬਾਇਲ ਫੋਨ ਤੋਂ ਕੰਟਰੋਲ ਰੂਮ, ਸ਼ਹੀਦ ਭਗਤ ਸਿੰਘ ਨਗਰ ’ਤੇ ਸੂਚਨਾ ਦੇ ਕੇ, ਮੌਕੇ ’ਤੇ ਕਿਸੇ ਗਜ਼ਟਿਡ ਅਫ਼ਸਰ ਨੂੰ ਭੇਜਣ ਦੀ ਬੇਨਤੀ ਕਰਨ ’ਤੇ ਉੱਪ ਪੁਲਿਸ ਕਪਤਾਨ, ਹੋਮੀਸਾਈਡ ਐਂਡ ਫਰਾਂਸਿਕ, ਸ਼ਹੀਦ ਭਗਤ ਸਿੰਘ ਨਗਰ, ਸੁਰਿੰਦਰ ਚਾਂਦ, ਮੌਕੇ ’ਤੇ ਪੁੱਜੇ। 

ਜਿਨ੍ਹਾਂ ਦੀ ਹਾਜ਼ਰੀ ਵਿੱਚ ਏ.ਐਸ.ਆਈ ਜਸਵੀਰ ਸਿੰਘ ਵੱਲੋਂ ਬਿਰਸਾ ਪੁਰਤੀ ਉਕਤ ਦੇ ਕਬਜ਼ੇ ਵਾਲੇ ਕਿੱਟ ਬੈਗ ਦੀ ਤਲਾਸ਼ੀ ਕਰਨ ’ਤੇ ਕਿੱਟ ਬੈਗ ਵਿੱਚੋਂ ਇੱਕ ਕਾਲੇ ਰੰਗ ਦੇ ਮੋਮੀ ਲਿਫਾਫੇ ਵਿੱਚ, ਇੱਕ ਹੋਰ ਮੋਮੀ ਲਿਫਾਫੇ ਵਿੱਚ ਪਾਈ ਹੋਈ ਅੱਠ ਕਿਲੋਗ੍ਰਾਮ ਅਫੀਮ ਬ੍ਰਾਮਦ ਹੋਣ ’ਤੇ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਮੁਕੱਦਮਾ ਨੰਬਰ 56 ਮਿਤੀ 11-05-2023 ਅਧੀਨ ਧਾਰਾ 18-61-85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕੀਤਾ ਗਿਆ।

ਜ਼ਿਲ੍ਹਾ ਪੁਲਿਸ ਮੁਖੀ ਅਨੁਸਾਰ ਦੋਸ਼ੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਢੁੱਕਵਾਂ ਪੁਲਿਸ ਰਿਮਾਂਡ ਹਾਸਲ ਕਰਕੇ, ਉਸ ਦੇ ਅਗਲੇ ਪਿਛਲੇ ਲਿੰਕਾਂ ਸਬੰਧੀ ਪੁੱਛਗਿੱਛ ਕਰਕੇ ਅਗੇਲਰੀ ਕਾਰਵਾਈ ਕੀਤੀ ਜਾਵੇਗੀ।  

 

Tags: Crime News Punjab , Punjab Police , Police , Crime News , S.B.S. Nagar Police , S.B.S. Nagar , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD