Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਾਕੇਤ ਹਸਪਤਾਲ ਵਿਖੇ ਹੁਨਰ ਵਿਕਾਸ ਕੇਂਦਰ ਕੋਰਸ ਦੇ ਦੂਜੇ ਬੈਚ ਦੀ ਸ਼ੁਰੂਆਤ

ਨਸ਼ਾ ਰਹਿਤ ਜਿੰਦਗੀ ਦੀ ਨਵੀਂ ਸ਼ੁਰੂਆਤ ਕਰਨ 'ਚ ਮਦਦਗਾਰ ਸਾਬਤ ਹੋ ਰਿਹਾ ਹੈ ਹੁਨਰ ਵਿਕਾਸ ਕੋਰਸ-ਈਸ਼ਾ ਸਿੰਘਲ

Additional Deputy Commissioner Patiala, Isha Singhal, Patiala, Saket Hospital

Web Admin

Web Admin

5 Dariya News

ਪਟਿਆਲਾ , 12 May 2023

Last updated on: May 12, 2023, 00:00 IST

ਨਸ਼ਿਆਂ ਦੀ ਲਾਹਨਤ ਦੇ ਸ਼ਿਕਾਰ ਵਿਅਕਤੀਆਂ ਦੇ ਪੁਨਰ ਵਸੇਬੇ ਲਈ ਪਟਿਆਲਾ ਵਿਖੇ ਚਲਾਏ ਜਾ ਰਹੇ ਸਾਕੇਤ ਨਸ਼ਾ ਮੁਕਤੀ ਹਸਪਤਾਲ ਤੇ ਪੁਨਰਵਾਸ ਕੇਂਦਰ ਵਿਖੇ ਇਲਾਜ ਕਰਵਾ ਰਹੇ ਵਿਅਕਤੀਆਂ ਦੇ ਹੁਨਰ ਵਿਕਾਸ ਲਈ ਸਕਿਲ ਡਿਵੈਲਪਮੈਂਟ ਕੋਰਸ ਦੀ ਸ਼ੁਰੂਆਤ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕੀਤੀ ਗਈ ਸੀ। 

ਇਸ ਕੋਰਸ ਦੇ ਦੂਜੇ ਬੈਚ ਦੀ ਸ਼ੁਰੂਆਤ ਅੱਜ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ ਨੇ ਕਰਵਾਈ।ਏ.ਡੀ.ਸੀ. ਨੇ ਦੱਸਿਆ ਕਿ ਪਟਿਆਲਾ ਪ੍ਰਸ਼ਾਸਨ (ਜ਼ਿਲ੍ਹਾ ਸਕਿੱਲ ਕਮੇਟੀ) ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਇਹ ਇੱਕ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ ਤਾਂ ਕਿ ਨਸ਼ਾਖੋਰੀ ਦੇ ਪੀੜਤਾਂ ਨੂੰ ਸਾਕੇਤ ਪੁਨਰਵਾਸ ਕੇਂਦਰ ਵਿੱਚ ਆਪਣੇ ਠਹਿਰਾਅ ਦੌਰਾਨ ਹੁਨਰ ਹਾਸਲ ਕਰਨ ਅਤੇ ਨਸ਼ਾ ਰਹਿਤ ਜ਼ਿੰਦਗੀ ਦੇ ਇੱਕ ਕਦਮ ਹੋਰ ਨੇੜੇ ਜਾਣ ਵਿੱਚ ਮਦਦ ਕੀਤੀ ਜਾ ਸਕੇ।

ਈਸ਼ਾ ਸਿੰਘਲ ਨੇ ਦੱਸਿਆ ਕਿ ਇੱਥੇ ਸਕਿਲ ਡਿਵੈਲਪਮੈਂਟ ਦਾ ਇਹ ਕੋਰਸ  ਆਈਸੀਆਈਸੀਆਈ ਫਾਊਂਡੇਸ਼ਨ, ਮੁਹਾਲੀ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ ਅਤੇ ਮਲਟੀ ਸਕਿੱਲ ਟੈਕਨੀਸ਼ੀਅਨ ਦਾ 25 ਦਿਨਾਂ ਇੱਕ ਕੋਰਸ ਆਈ.ਸੀ.ਆਈ.ਸੀ.ਆਈ ਫਾਊਂਡੇਸ਼ਨ ਦੁਆਰਾ ਪ੍ਰਮਾਣਿਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਨੈਸ਼ਨਲ ਫੈਲੋ ਅਭਿਸ਼ੇਕ ਸ਼ਰਮਾ ਦੇ ਨਾਲ ਡੀਪੀਐਮਯੂ, ਪੀਐਸਡੀਐਮ ਤੋਂ ਉਪਕਾਰ ਸਿੰਘ, ਗਗਨਦੀਪ ਕੌਰ ਅਤੇ ਹਰਲੀਨ ਕੌਰ ਨੇ ਇਸ ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ।ਉਦਘਾਟਨੀ ਸਮਾਰੋਹ ਮੌਕੇ ਏ.ਡੀ.ਸੀ. ਈਸ਼ਾ ਸਿੰਗਲ ਨੇ ਉਮੀਦਵਾਰ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਮੌਜੂਦਾ ਸਮੇਂ ਹੁਨਰ ਦੀ ਮਹੱਤਤਾ ਬਾਰੇ ਦੱਸਦਿਆਂ ਆਪਣਾ ਧਿਆਨ ਕੇਵਲ ਕੁਝ ਸਿੱਖਣ ਉਪਰ ਹੀ ਕੇਂਦਰਿਤ ਕਰਕੇ ਉਨ੍ਹਾਂ ਨੂੰ ਮਿਲੇ ਇਸ ਮੌਕੇ ਦੀ ਸਦਵਰਤੋਂ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ: ਜਸਵਿੰਦਰ ਸਿੰਘ ਨੇ ਵੀ ਉਮੀਦਵਾਰਾਂ ਨੂੰ ਇਸ ਵਿਲੱਖਣ ਮੌਕੇ ਦਾ ਲਾਭ ਉਠਾਉਣ ਲਈ ਕਿਹਾ ਅਤੇ ਉਨ੍ਹਾਂ ਨੂੰ ਨਵੇਂ ਹੁਨਰ ਸਿੱਖਣ ਵਰਗੀਆਂ ਉਸਾਰੂ ਗਤੀਵਿਧੀਆਂ ਵੱਲ ਆਪਣੀ ਊਰਜਾ ਨੂੰ ਲਗਾਉਣ ਲਈ ਕਿਹਾ।ਇਸ ਮੌਕੇ ਸੈਂਟਰ ਹੈੱਡ, ਸਾਕੇਤ ਹਸਪਤਾਲ ਡਾ: ਪਰਮਿੰਦਰ ਕੌਰ, ਐਮ.ਜੀ.ਐਨ.ਐਫ ਅਭਿਸ਼ੇਕ ਸ਼ਰਮਾ ਅਤੇ ਆਈਸੀਆਈਸੀਆਈ ਫਾਊਂਡੇਸ਼ਨ, ਮੋਹਾਲੀ ਦੇ ਸੈਂਟਰ ਹੈੱਡ ਦੀਪਕ ਸ਼ਰਮਾ ਨੇ ਵੀ ਸੰਬੋਧਨ ਕੀਤਾ।

 

Tags: Additional Deputy Commissioner Patiala , Isha Singhal , Patiala , Saket Hospital

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD