Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਮਾਜਿਕ ਸੁਰੱਖਿਆ ਵਿਭਾਗ ਤੋਂ ਸਹਾਇਤਾ ਪ੍ਰਾਪਤ ਗ਼ੈਰ ਸਰਕਾਰੀ ਸੰਸਥਾਵਾਂ ਕਰਨਗੀਆਂ ਨਸ਼ਿਆਂ ਖਿਲਾਫ ਲੋਕਾਂ ਨੂੰ ਜਾਗਰੂਕ- ਡਿਪਟੀ ਕਮਿਸ਼ਨਰ ਬਲਦੀਪ ਕੌਰ

ਆਮ ਲੋਕਾਂ ਨੂੰ ਨਸ਼ਿਆਂ ਨੂੰ ਤਿਆਗਦੇ ਹੋਏ ਆਪਣੇ ਜੀਵਨ ਨੂੰ ਸਿੱਖਿਆ, ਖੇਡਾਂ, ਯੋਗਾ ਅਤੇ ਸੰਗੀਤ ਜਿਹੀਆਂ ਗਤੀਵਿਧੀਆਂ ਨਾਲ ਜੁੜਨ ਦੀ ਅਪੀਲ

DC Mansa, Deputy Commissioner Mansa, Baldeep Kaur

Web Admin

Web Admin

5 Dariya News

ਮਾਨਸਾ , 12 May 2023

Last updated on: May 12, 2023, 00:00 IST

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਰੂਮ ਵਿੱਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿੱਚ ਲੋਕ ਭਲਾਈ ਲਈ ਕੰਮ ਕਰ ਰਹੀਆਂ ਗੈਰ ਸਰਕਾਰੀ ਸੰਸਥਾਵਾਂ ਦੇ ਨੁੰਮਾਇੰਦਿਆਂ ਨਾਲ ਅਹਿਮ ਮੀਟਿੰਗ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਉਪਕਾਰ ਸਿੰਘ ਅਤੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਗੈਰ ਸਰਕਾਰੀ ਸੰਸਥਾਵਾਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਅਹਿਮ ਉਪਰਾਲੇ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਿੱਥੇ ਨਸ਼ਿਆਂ ਨੂੰ ਰੋਕਣ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਉਥੇ ਇੱਕ ਹੈਲਪਲਾਈਨ ਨੰਬਰ ਉਨ੍ਹਾਂ ਲੋਕਾਂ ਲਈ ਜਾਰੀ ਕੀਤਾ ਜਾਵੇ ਜੋ ਇਸ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਹਨ ਅਤੇ ਹੁਣ ਉਹ ਨਸ਼ਾ ਛੱਡਣਾ ਚਾਹੁੰਦੇ ਹਨ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਨੂੰ ਤਿਆਗਦੇ ਹੋਏ ਆਪਣੇ ਜੀਵਨ ਨੂੰ ਸਿੱਖਿਆ, ਖੇਡਾਂ, ਯੋਗਾ ਅਤੇ ਹੋਰਨਾਂ ਗਤੀਵਿਧੀਆ ਜਿਵੇਂ ਕਿ ਸੰਗੀਤ ਗਾਇਨ, ਕੀਰਤਨ ਆਦਿ ਨਾਲ ਜੋੜਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਅਗਵਾਈ ਵਿਚ ਸਿਹਤ ਵਿਭਾਗ ਵੱਲੋਂ ਨਸ਼ਾ ਛੱਡਣ ਦੇ ਇੱਛੂਕ ਵਿਅਕਤੀਆਂ ਦੀ ਕਾਊਂਸÇਲੰਗ ਲਈ ਅਹਿਮ ਰੋਲ ਨਿਭਾਇਆ ਜਾ ਰਿਹਾ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਉਪਕਾਰ ਸਿੰਘ ਨੇ ਕਿਹਾ ਕਿ ਉਹ ਨਸ਼ੇ ਵਰਗੀਆਂ ਸਮਾਜਿਕ ਕੁਰੀਤੀਆਂ ਨੂੰ ਜੜ ਤੋਂ ਪੁੱਟਣ ਦੇ ਲਈ ਹਰ ਇੱਕ ਵਿਅਕਤੀ ਨੂੰ ਹਰ ਸੰਭਵ ਮਦਦ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਹਰ ਅਧਿਕਾਰੀ ਕਰਮਚਾਰੀ ਅਤੇ ਸਮਾਜ ਦੇ ਹਰ ਜਿੰਮੇਵਾਰ ਵਿਅਕਤੀ ਨੂੰ ਨੌਜਵਾਨਾਂ ਨੂੰ ਨਸ਼ੇ ਨਾ ਕਰਨ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ।

ਇਸ ਮੀਟਿੰਗ ਵਿੱਚ ਬਾਬਾ ਬਾਹਲ ਦਾਸ ਐਜੂਕੇਸ਼ਨ ਐਂਡ ਵੋਕੇਸ਼ਨਲ ਟ੍ਰੇਨਿੰਗ ਸੁਸਾਇਟੀ, ਝੁਨੀਰ ਮਾਨਸਾ ਤੋਂ ਸ਼੍ਰੀ ਜਸਵਿੰਦਰ ਸਿੰਘ ਅਤੇ ਸ਼੍ਰੀ ਅਮਨਦੀਪ ਸਿੰਘ ਅਤੇ ਜ਼ਿਲ੍ਹਾ ਯੂਥ ਵੈਲਫੇਅਰ ਔਸੋਸੀਏਸ਼ਨ ਭੱਠਾ ਬਸਤੀ ਮਾਨਸਾ ਤੋਂ ਸ. ਜਸਵੀਰ ਸਿੰਘ ਅਤੇ ਸ. ਲਛਮਣ ਸਿੰਘ ਜੀ ਮੌਜੂਦ ਸਨ। ਉਨ੍ਹਾਂ ਸਮਾਜਿਕ ਸੁਰੱਖਿਆ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਨਾਲ ਕਦਮ ਨਾਲ ਕਦਮ ਮਿਲਾਉਂਦੇ ਹੋਏ ਚੱਲਣ ਲਈ ਆਪਣੀ ਸਹਿਮਤੀ ਦਿੰਦੇ ਹੋਏ ਵਿਭਾਗ ਵੱਲੋਂ ਜਾਰੀ ਗ੍ਰਾਂਟ ਇਨ ਏਡ ਅਤੇ ਨਸ਼ਿਆ ਖਿਲਾਫ ਉਹਨਾਂ ਦੁਆਰਾ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ, ਜਿਸ ਦੀ ਬਦੋਲਤ ਉਨ੍ਹਾਂ ਦੀਆਂ ਗੈਰ ਸਰਕਾਰੀ ਸੰਸਥਾਵਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਕੰਮ ਕਰਨ ਲਈ ਵਿੱਤੀ ਸਹਾਇਤਾ ਮਿਲੀ ਹੈ।   

 

Tags: DC Mansa , Deputy Commissioner Mansa , Baldeep Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD