Thursday, 16 May 2024

 

 

ਖ਼ਾਸ ਖਬਰਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ

 

ਨਿਵੇਕਲੀ ਪਹਿਲ: 'ਮੈਂ ਨਾਭਾ ਹਾਂ, ਮੈਂ ਤੁਹਾਡਾ ਹਾਂ, ਮੈਨੂੰ ਸਾਫ਼ ਰੱਖੋ' ਮੁਹਿੰਮ ਨੇ ਜੋਰ ਫੜਿਆ

ਨਾਭਾ ਸ਼ਹਿਰ ਬਣੇਗਾ ਕੂੜਾ ਮੁਕਤ ਸਮਾਰਟ ਸ਼ਹਿਰ, ਮਾਨ ਸਰਕਾਰ ਨੇ ਮਨਜੂਰ ਕੀਤੇ 200 ਕਰੋੜ ਰੁਪਏ ਦੇ ਫੰਡ-ਗੁਰਦੇਵ ਸਿੰਘ ਦੇਵ ਮਾਨ

Gurdev Singh Dev Maan, Nabha, AAP, Aam Aadmi Party, Aam Aadmi Party Punjab, AAP Punjab, DC Patiala, Deputy Commissioner Patiala, Sakshi Sawhney, Patiala

Web Admin

Web Admin

5 Dariya News

ਨਾਭਾ , 12 May 2023

ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਵੱਲੋਂ ਨਾਭਾ ਸ਼ਹਿਰ ਨੂੰ ਕੂੜਾ ਮੁਕਤ ਕਰਨ ਲਈ ਅਰੰਭੀ ਮੁਹਿੰਮ ਤੇ ਕੀਤੀ ਨਿਵੇਕਲੀ ਪਹਿਲਕਦਮੀ 'ਮੈਂ ਨਾਭਾ ਹਾਂ, ਮੈਂ ਤੁਹਾਡਾ ਹਾਂ, ਮੈਨੂੰ ਸਾਫ਼ ਰੱਖੋ' ਮੁਹਿੰਮ ਨੇ ਜੋਰ ਫੜ ਲਿਆ ਹੈ। ਜਦੋਂਕਿ ਪੰਜਾਬ ਸਰਕਾਰ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਾਭਾ ਸ਼ਹਿਰ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਸ਼ੇਸ਼ ਫੰਡ ਮਨਜੂਰ ਕੀਤੇ ਹਨ।

ਅੱਜ ਨਾਭਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਮੌਕੇ ਵਿਧਾਇਕ ਦੇਵ ਮਾਨ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਹਿੰਦੋਸਤਾਨ ਯੁਨੀਲੀਵਰ ਲਿਮਟਿਡ ਵੱਲੋਂ ਸ਼ਹਿਰ ਨੂੰ ਕੂੜਾ ਮੁਕਤ ਕਰਨ ਲਈ ਨਗਰ ਕੌਂਸਲ ਨੂੰ ਪ੍ਰਦਾਨ ਕੀਤੀ ਗਈ 1 ਕਰੋੜ ਰੁਪਏ ਦੀ ਮਸ਼ੀਨਰੀ, ਜਿਸ 'ਚ ਕੂੜਾ ਚੁੱਕਣ ਲਈ 10 ਗੱਡੀਆਂ, 2 ਛੋਟੇ ਵਾਹਨ, 3 ਟ੍ਰੈਕਟਰ ਟਰਾਲੀਆਂ ਸਮੇਤ ਇਕ ਸੀਵਰੇਜ ਸਾਫ਼ ਕਰਨ ਵਾਲੀ ਪੋਕ ਮਸ਼ੀਨ, ਸ਼ਾਮਲ ਹੈ, ਨੂੰ ਹਰੀ ਝੰਡੀ ਦੇ ਕੇ ਝੰਡੀ ਦੇ ਕੇ ਸ਼ਹਿਰ ਦੇ ਵੱਖ ਵੱਖ ਵਾਰਡਾਂ ਲਈ ਰਵਾਨਾ ਕੀਤਾ।

ਇਸ ਮੌਕੇ ਵਿਧਾਇਕ ਗੁਰਦੇਵ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਸੁਪਨਾ ਹੈ ਕਿ ਰਿਆਸਤੀ ਸ਼ਹਿਰ, ਨਾਭਾ ਪੰਜਾਬ ਦਾ ਸਭ ਤੋਂ ਸੋਹਣਾ ਤੇ ਸਾਫ਼ ਸੁਥਰਾ ਸ਼ਹਿਰ ਬਣੇ, ਜਿਸ ਲਈ ਉਨ੍ਹਾਂ ਨੇ ਨਗਰ ਕੌਂਸਲ ਪ੍ਰਧਾਨ ਸੁਜਾਤਾ ਚਾਵਲਾ ਦੀ ਸਮੁੱਚੀ ਟੀਮ ਸਮੇਤ ਚੁੱਕੇ ਗਏ ਵਿਸ਼ੇਸ਼ ਬੀੜੇ ਨੂੰ ਸ਼ਹਿਰ ਵਾਸੀਆਂ ਵੱਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ।

ਵਿਧਾਇਕ ਦੇਵ ਮਾਨ ਨੇ ਅਫ਼ਸੋਸ ਜਤਾਇਆ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਰਿਆਸਤੀ ਸ਼ਹਿਰ ਦੀ ਸਾਫ਼-ਸਫ਼ਾਈ ਤੇ ਵਿਕਾਸ ਵੱਲ ਕਦੇ ਧਿਆਨ ਨਹੀਂ ਦਿੱਤਾ, ਜਿਸ ਕਰਕੇ ਨਾਭਾ ਵਿਕਾਸ ਪੱਖੋਂ ਪੱਛੜ ਗਿਆ ਪਰੰਤੂ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਾਭਾ ਦੀ ਨੁਹਾਰ ਬਦਲ ਜਾਵੇਗੀ। ਉਨ੍ਹਾਂ ਦੱਸਿਆ ਕਿ ਉਹ ਨਾਭਾ ਸ਼ਹਿਰ ਨੂੰ ਸਮਾਰਟ ਸ਼ਹਿਰ ਬਣਾਉਣ ਲਈ ਇੰਦੌਰ ਵੀ ਜਾ ਕੇ ਆਏ ਤੇ ਹਿੰਦੋਸਤਾਨ ਯੁਨੀਲੀਵਰ ਲਿਮਟਿਡ ਤੋਂ ਸਹਿਯੋਗ ਮੰਗਿਆ ਤੇ ਉਹ ਇਸ ਮਾਮਲੇ 'ਚ ਸਫ਼ਲ ਹੋਏ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਇਹ ਮਸ਼ੀਨਰੀ ਨਾਭਾ ਸ਼ਹਿਰ ਨੂੰ ਕੂੜਾ ਮੁਕਤ ਕਰਨ ਵਿੱਚ ਅਹਿਮ ਰੋਲ ਅਦਾ ਕਰੇਗੀ। ਉਨ੍ਹਾਂ ਕਿਹਾ ਕਿ ਕਿਊਆਰ ਕੋਡ ਪੰਜਾਬ ਵਿੱਚ ਇਹ ਪਹਿਲਾ ਉਪਰਾਲਾ ਕੀਤਾ ਗਿਆ ਹੈ ਜੋ ਕਿ ਕੂੜਾ ਚੁੱਕਣ ਲਈ ਸਹਾਇਕ ਹੋਵੇਗਾ। 

ਡਿਪਟੀ ਕਮਿਸ਼ਨਰ ਟੀਮ ਨਾਭਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਨਾਭਾ ਮਾਡਲ ਨੂੰ ਪੂਰੇ ਜ਼ਿਲ੍ਹੇ ਅੰਦਰ ਲਾਗੂ ਕੀਤਾ ਜਾਵੇਗਾ। ਉਨ੍ਹਾਂ ਨੇ ਸਫ਼ਾਈ ਸੇਵਕਾਂ ਨੂੰ ਵਿਸ਼ੇਸ਼ ਤੌਰ ਤੇ ਵਧਾਈ ਦਿੱਤੀ ਕਿਉਂਕਿ ਉਹ ਤਨਦੇਹੀ ਨਾਲ ਸ਼ਹਿਰ ਵਿੱਚ ਸਫਾਈ ਦਾ ਕੰਮ ਕਰ ਰਹੇ ਹਨ। ਨਗਰ ਕੌਂਸਲ ਨਾਭਾ ਦੇ ਸਹਾਇਕ ਸਫ਼ਾਈ ਸੁਪਰਵਾਈਜ਼ਰ ਸੁਰਿੰਦਰ ਸਿੰਘ ਨੇ ਲੋਕਾਂ ਦੇ ਘਰ ਲਗਾਏ ਜਾਣ ਵਾਲੇ ਕਿਉਂਆਰ ਕੋਡ ਦੇ ਫਾਇਦੇ ਦੱਸਦਿਆਂ ਕਿਹਾ ਕਿ ਸ਼ਹਿਰ 'ਚ ਜਿੱਥੇ ਵੀ ਕਿਤੇ ਕੂੜਾ ਹੋਵੇਗਾ, ਉਸਦੀ ਸ਼ਿਕਾਇਤ ਕਿਊਆਰ ਕੋਡ ਦੇ ਜ਼ਰੀਏ ਮਿਲਣ 'ਤੇ ਨਗਰ ਕੌਂਸਲ ਟੀਮ 15-20 ਮਿੰਟਾਂ ਦੇ ਅੰਦਰ-ਅੰਦਰ ਉਹ ਕੂੜਾ ਚੁੱਕ ਦੇਵੇਗੀ।

ਇਸ ਮੌਕੇ ਉਪ ਮੰਡਲ ਮੈਜਿਸਟਰੇਟ ਤਰਸੇਮ ਚੰਦ, ਉਪ ਪੁਲਸ ਕਪਤਾਨ ਦਵਿੰਦਰ ਅੱਤਰੀ, ਤਹਿਸੀਲਦਾਰ ਸੁਖਜਿੰਦਰ ਸਿੰਘ ਟਿਵਾਣਾ, ਨਾਇਬ ਤਸੀਲਦਾਰ ਰਾਜਬਰਿੰਦਰ ਸਿੰਘ ਧਨੋਆ, ਪ੍ਰਧਾਨ ਨਗਰ ਕੌਂਸਲ ਸੁਜਾਤਾ ਚਾਵਲਾ, ਆਪ ਆਗੂ ਕਪਿਲ ਮਾਨ, ਸਮਾਜ ਸੇਵੀ ਪੰਕਜ ਪੱਪੂ, ਸਾਬਕਾ ਪ੍ਰਧਾਨ ਗੁਰਬਖਸ਼ੀਸ਼ ਸਿੰਘ ਭੱਟੀ, ਸਾਬਕਾ ਪ੍ਰਧਾਨ ਗੁਰਸੇਵਕ ਸਿੰਘ ਗੋਲੂ, ਸਾਬਕਾ ਪ੍ਰਧਾਨ ਹਰਿਕ੍ਰਿਸ਼ਨ ਸੇਠ, ਸਾਬਕਾ ਪ੍ਰਧਾਨ ਹਰਸਿਮਰਨ ਸਿੰਘ ਸਾਹਨੀ, ਤੇਜਿੰਦਰ ਸਿੰਘ ਚੌਧਰੀ ਮਾਜਰਾ, ਮਨਪ੍ਰੀਤ ਸਿੰਘ ਧਾਰੋਕੀ, ਸੀਨੀਅਰ ਕੌਂਸਲਰ ਅਸ਼ੋਕ ਬਿੱਟੂ, ਦੀਪਕ ਨਾਗਪਾਲ, ਸ਼ਹਿਰੀ ਆਪ ਪ੍ਰਧਾਨ ਅਸ਼ੋਕ ਅਰੋੜਾ, ਸੰਜੀਵ ਸ਼ਿਲਪਾ, ਰਮੇਸ਼ ਤਲਵਾੜ, ਸੰਜੇ ਮੱਗੋ, ਪ੍ਰਿੰਸ ਸ਼ਰਮਾ, ਕਾਰਜਸਾਧਕ ਅਫਸਰ ਅਪਰ ਅਪਾਰ ਸਿੰਘ, ਵੇਦ ਪ੍ਰਕਾਸ਼ ਕਾਲੀ ਅਤੇ ਹਿੰਦੋਸਤਾਨ ਯੁਨੀਲੀਵਰ ਲਿਮਟਿਡ ਕੰਪਨੀ ਦੇ ਅਧਿਕਾਰੀ ਤੇ ਮੁਲਾਜ਼ਮ ਆਦਿ ਤੋਂ ਇਲਾਵਾ ਸਮੂਹ ਕੌਂਸਲਰ ਤੇ ਨਗਰ ਕੌਂਸਲ ਦੇ ਮੁਲਾਜ਼ਮ ਤੇ ਸਫ਼ਾਈ ਵਲੰਟੀਅਰ ਮੌਜੂਦ ਸਨ।

 

Tags: Gurdev Singh Dev Maan , Nabha , AAP , Aam Aadmi Party , Aam Aadmi Party Punjab , AAP Punjab , DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD