Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਮਿਊਨਿਟੀ ਸਿਹਤ ਕੇਂਦਰ ਮਾਡਲ ਟਾਊਨ ’ਚ ਮਨਾਇਆ ਅੰਤਰਰਾਸ਼ਟਰੀ ਨਰਸਿੰਗ ਦਿਵਸ

ਨਰਸਿੰਗ ਦਿਵਸ ਤੇ ਨਰਸਾਂ ਨੂੰ ਕੀਤਾ ਸਨਮਾਨਿਤ

Health, Dr. Raminder Kaur, Civil Surgeon Dr. Raminder Kaur, Patiala, International Nursing Day

5 Dariya News

5 Dariya News

5 Dariya News

ਪਟਿਆਲਾ , 12 May 2023

Last updated on: May 12, 2023, 00:00 IST

ਨਰਸਾਂ ਵੱਲੋਂ ਮਰੀਜ਼ਾਂ ਦੀ ਦਿਨ ਰਾਤ ਕੀਤੀ ਜਾ ਰਹੀ ਦੇਖਭਾਲ ਅਤੇ ਵਧੀਆਂ ਸੇਵਾਵਾਂ ਦੇਣ  ਬਦਲੇ ਉਹਨਾਂ ਦੇ ਕੰਮ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਕਮਿਊਨਿਟੀ ਸਿਹਤ ਕੇਂਦਰ ਮਾਡਲ ਟਾਊਨ ਵਿੱਚ ਥੀਮ "ਸਾਡੀ ਨਰਸ- ਸਾਡਾ ਭਵਿੱਖ" ਤਹਿਤ ਅੰਤਰਰਾਸ਼ਟਰੀ ਨਰਸਿੰਗ ਦਿਵਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਉਚੇਚੇ ਤੌਰ ’ਤੇ ਪਹੁੰਚ ਕੇ ਸਟਾਫ਼ ਨਰਸਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਨੋਬਲ ਨਰਸਿੰਗ ਸੇਵਾ ਦੀ ਸ਼ੁਰੂਆਤ ਕਰਨ ਵਾਲੀ ਨਰਸ ਫਲੋਰੇਂਸ ਨਾਈਟਿੰਗੇਲ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ। 

ਇਸ ਮੌਕੇ ਉਹਨਾਂ ਨਾਲ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਸ਼ਲਦੀਪ ਕੌਰ ਅਤੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ ਵੀ ਸਨ।  ਸਿਵਲ ਸਰਜਨ ਡਾ.ਰਮਿੰਦਰ ਕੌਰ ਨੇ ਨਰਸਾਂ ਨੂੰ ਦਿਵਸ ਮੌਕੇ ਵਧਾਈ ਦਿੰਦਿਆਂ ਕਿਹਾ ਕਿ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਠੀਕ ਕਰਨ ਦੇ ਵਿੱਚ ਜਿਨ੍ਹਾਂ ਯੋਗਦਾਨ ਡਾਕਟਰ ਦਾ ਹੁੰਦਾ ਹੈ, ਉਹਨਾਂ ਹੀ ਯੋਗਦਾਨ ਨਰਸਾਂ ਦਾ ਹੁੰਦਾ ਹੈ ਜੋ ਕਿ ਮਰੀਜ਼ਾਂ ਨੂੰ ਸਮੇਂ ਤੇ ਦਵਾਈਆਂ ਦੇਣ ਤੋਂ ਲੈ ਕੇ ਦਿਨ ਰਾਤ ਉਹਨਾਂ ਦਾ ਧਿਆਨ ਰੱਖਣ, ਦਾਖ਼ਲੇ ਦੌਰਾਨ ਮਰੀਜ਼ਾਂ ਦੀ ਤਕਲੀਫ਼ਾਂ ਨੂੰ ਧਿਆਨ ਨਾਲ ਸੁਣਨ ਅਤੇ ਉਹਨਾਂ ਨੂੰ ਸਮੇਂ ਸਿਰ ਹੱਲ ਕਰਵਾਉਣ, ਛੁੱਟੀ ਤੋਂ ਬਾਦ ਮਰੀਜ਼ਾਂ ਦੇ ਅਟੈਂਡੈਂਟ ਨੂੰ ਮਰੀਜ਼ ਦੀ ਦੇਖਭਾਲ ਕਰਨ ਸਬੰਧੀ ਸਮਝਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। 

ਨਰਸਾਂ ਬਿਮਾਰ ਅਤੇ ਜ਼ਖ਼ਮੀ ਵਿਅਕਤੀਆਂ ਨੂੰ ਸਰੀਰਕ ਅਤੇ ਮਾਨਸਿਕ ਰਾਹਤ ਪ੍ਰਦਾਨ ਕਰਨ ਲਈ ਆਪਣੇ ਸਮਾਂ ਅਤੇ ਊਰਜਾ ਸਮਰਪਿਤ ਕਰਦੇ ਹਨ।ਉਹਨਾਂ ਕਿਹਾ ਕਿ ਇਹ ਦਿਨ ਨਰਸਾਂ ਦੇ ਯੋਗਦਾਨ ਨੂੰ ਯਾਦ ਕਰਨ ਅਤੇ ਉਹਨਾਂ ਦੇ ਕੰਮ ਪ੍ਰਤੀ ਸਨਮਾਨ ਪ੍ਰਗਟ ਕਰਨ ਲਈ ਹਰ ਸਾਲ ਮਨਾਇਆ ਜਾਂਦਾ ਹੈ।

ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਸ਼ਲਦੀਪ ਗਿੱਲ ਵੱਲੋਂ ਦੱਸਿਆ ਗਿਆ ਕਿ ਉਹਨਾਂ ਦੇ ਏਰੀਏ ਦੀਆਂ ਨਰਸਾਂ ਵੱਲੋਂ ਸਿਹਤ ਸੰਸਥਾਵਾਂ ਵਿੱਚ ਬਾ-ਖੁਬੀ ਆਪਣੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਕਰੋਨਾ ਕਾਲ ਦੇ ਸਮੇਂ ਵੀ ਉਹਨਾਂ ਵੱਲੋਂ ਆਪਣੇ ਘਰ ਪਰਿਵਾਰ ਨੂੰ ਛੱਡ ਕੇ ਮਰੀਜ਼ਾਂ ਦੀ ਦੇਖਭਾਲ ਵਿੱਚ ਬਹੁਤ ਵੱਡਾ ਯੋਗਦਾਨ ਦਿੱਤਾ।ਇਸ ਮੌਕੇ ਡਾ. ਸੀਮਾ ਜੱਸਲ, ਡਾ. ਰਾਜੀਵ ਟੰਡਨ, ਡਾ. ਗਗਨਦੀਪ ਕੌਰ, ਡਾ. ਅਸ਼ੀਸ਼ ਸ਼ਰਮਾ, ਡਾ. ਹਰਸਿਮਰਨ, ਡਾ. ਯੋਗੇਸ਼, ਡਾ. ਅਨੁਪਮ, ਡਾ. ਕਿਰਨਜੋਤ ਤੋਂ ਇਲਾਵਾ ਪੈਰਾ ਮੈਡੀਕਲ ਸਟਾਫ਼ ਅਤੇ  ਏਰੀਏ ਦੀਆਂ 15 ਦੇ ਕਰੀਬ ਸਟਾਫ਼ ਨਰਸਾਂ ਹਾਜ਼ਰ ਸਨ।

 

Tags: Health , Dr. Raminder Kaur , Civil Surgeon Dr. Raminder Kaur , Patiala , International Nursing Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD