Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਡਾ. ਬਲਬੀਰ ਸਿੰਘ ਵੱਲੋਂ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਦਾ ਮਿਲੇਟਸ 'ਤੇ ਗਾਇਆ ਗੀਤ ਲਾਂਚ

ਸਿਹਤ ਮੰਤਰੀ ਨੇ ਹਸਪਤਾਲਾਂ ਦੀ ਖੁਰਾਕ ਅਤੇ ਮਿਡ-ਡੇ-ਮੀਲ ਵਿੱਚ ਮੋਟੇ ਅਨਾਜ ਨੂੰ ਸ਼ਾਮਲ ਕਰਨ ਦਾ ਪ੍ਰਸਤਾਵ ਵੀ ਦਿੱਤਾ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jaswinder Bhalla, Bal Mukand Sharma, Food and Drug Administration Punjab, Vivek Pratap Singh

Web Admin

Web Admin

5 Dariya News

ਚੰਡੀਗੜ੍ਹ , 12 May 2023

Last updated on: May 12, 2023, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਉੱਘੇ ਕਲਾਕਾਰਾਂ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਦਾ ਮਿਲੇਟਸ 'ਤੇ ਗਾਇਆ ਗੀਤ ਲਾਂਚ ਕੀਤਾ। ਇਹ ਗੀਤ ਰਿਲੀਜ਼ ਕਰਨਾ ਸਰਕਾਰ ਦੀ ਚੱਲ ਰਹੀ 'ਈਟ ਰਾਈਟ' ਮੁਹਿੰਮ ਦਾ ਹਿੱਸਾ ਸੀ, ਜੋ ਕਿ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਵੱਲੋਂ ਚਲਾਈ ਜਾ ਰਹੀ ਹੈ।

ਇੱਥੇ ਪੰਜਾਬ ਭਵਨ ਵਿਖੇ ਕਰਵਾਏ ਗੀਤ ਲਾਂਚ ਸਮਾਗਮ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ ਨੂੰ ਸਿਹਤਮੰਦ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮਿਡ-ਡੇ-ਮੀਲ ਅਤੇ ਹਸਪਤਾਲ ਦੀਆਂ ਖੁਰਾਕਾਂ ਵਿੱਚ ਮਿਲੇਟਸ (ਮੋਟਾ ਅਨਾਜ ਜਿਵੇਂ ਬਾਜਰਾ, ਜਵਾਰ, ਕੰਗਨੀ, ਕੋਦਰਾ) ਨੂੰ ਸ਼ਾਮਲ ਕਰਨ ਦਾ ਪ੍ਰਸਤਾਵ ਦਿੱਤਾ।

ਡਾ. ਬਲਬੀਰ ਸਿੰਘ, ਜੋ ਪ੍ਰੀਵੈਂਟਿਵ ਹੈਲਥ ਦੇ ਹੱਕ ਵਿੱਚ ਹਨ, ਨੇ ਕਿਹਾ ਕਿ ਮੋਟਾ ਅਨਾਜ ਖਾਣਾ ਨਾ ਸਿਰਫ ਸਾਡੇ ਲਈ ਇੱਕ ਚੰਗਾ ਵਿਕਲਪ ਹੈ, ਸਗੋਂ ਇਹ ਵਾਤਾਵਰਣ ਅਨੁਕੂਲ ਵੀ ਹੈ, ਇਸ ਲਈ ਮੋਟੇ ਅਨਾਜ ਨੂੰ ਖੁਰਾਕ ਦਾ ਹਿੱਸਾ ਬਣਾਉਣ ਲਈ ਜਾਗਰੂਕਤਾ ਦੀ ਲੋੜ ਹੈ। ਇਸ ਤੋਂ ਇਲਾਵਾ ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਸਾਲ 2023 ਨੂੰ ਈਯਰ ਆਫ਼ ਦੀ ਮਿਲੇਟਸ ਘੋਸ਼ਿਤ ਕੀਤਾ ਹੈ।

ਉਨ੍ਹਾਂ ਸਿਹਤ ਵਿਭਾਗ ਦੀ ਇਸ ਵਿਲੱਖਣ ਜਾਗਰੂਕਤਾ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਜ਼ਰੀਏ ਲੱਖਾਂ ਲੋਕ ਮੋਟੇ ਅਨਾਜ ਦੇ ਫਾਇਦਿਆਂ ਬਾਰੇ ਜਾਣੂੰ ਹੋਣਗੇ।ਉਨ੍ਹਾਂ ਨੇ ਗੀਤ ਵਿੱਚ ਕੰਮ ਕਰਨ ਵਾਲੇ ਸਾਰੇ ਟੀਮ ਮੈਂਬਰਾਂ ਦੀ ਵੀ ਪ੍ਰਸ਼ੰਸਾ ਕੀਤੀ ਜਿਨ੍ਹਾਂ ਵਿੱਚ ਨਾਮਵਰ ਕਲਾਕਾਰ ਜਸਵਿੰਦਰ ਭੱਲਾ, ਬਾਲ ਮੁਕੰਦ ਸ਼ਰਮਾ, ਗੀਤਕਾਰ ਡਾ. ਕੇਵਲ ਅਰੋੜਾ, ਨਿਰਦੇਸ਼ਕ ਨੀਰ ਸਿੰਘ ਢਿੱਲੋਂ ਅਤੇ ਨਿਰਮਾਤਾ ਸ਼ਾਮਲ ਹਨ।

ਬਲਬੀਰ ਸਿੰਘ ਨੇ ਜੜ੍ਹਾਂ ਵੱਲ ਮੁੜਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਡੇ ਬਜ਼ੁਰਗ ਬਾਜਰਾ, ਜਵਾਰ ਅਤੇ ਕੰਗਨੀ ਨੂੰ ਆਪਣੀ ਮੁੱਖ ਖੁਰਾਕ ਵਜੋਂ ਖਾਂਦੇ ਸਨ ਅਤੇ ਉਹ ਅੱਜ ਦੀ ਪੀੜ੍ਹੀ ਦੇ ਮੁਕਾਬਲੇ ਬਹੁਤ ਜ਼ਿਆਦਾ ਸਿਹਤਮੰਦ ਹੁੰਦੇ ਸਨ। ਇਸ ਲਈ ਸਾਨੂੰ ਸਾਰਿਆਂ ਨੂੰ ਸਿਹਤਮੰਦ ਰਹਿਣ ਲਈ ਆਪਣੇ ਰਵਾਇਤੀ ਖਾਣ-ਪੀਣ ਦੀਆਂ ਆਦਤਾਂ ਨੂੰ ਅਪਣਾਉਣਾ ਚਾਹੀਦਾ ਹੈ।

ਮੰਤਰੀ ਨੇ ਅਧਿਕਾਰੀਆਂ ਨੂੰ ਮੋਟੇ ਅਨਾਜ ਦੇ ਫਾਇਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਇਸਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿੱਚ ਮੇਲੇ ਲਗਾਉਣ ਦੇ ਵੀ ਨਿਰਦੇਸ਼ ਵੀ ਦਿੱਤੇ।ਉਨ੍ਹਾਂ ਖੇਤੀ ਵਿਰਾਸਤ ਮੰਚ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜੋ ਪਿਛਲੇ ਦੋ ਦਹਾਕਿਆਂ ਤੋਂ ਜੈਵਿਕ ਖੇਤੀ ਅਤੇ ਮੋਟੇ ਅਨਾਜ ਨੂੰ ਉਤਸ਼ਾਹਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ।

ਕਲਾਕਾਰਾਂ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਜਿਹੇ ਸਮਾਜਿਕ ਜਾਗਰੂਕਤਾ ਉਪਰਾਲੇ ਲਈ ਧੰਨਵਾਦ ਕੀਤਾ, ਜੋ ਕਿ ਪੰਜਾਬ ਨੂੰ ਸਿਹਤਮੰਦ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਯਕੀਨੀ ਤੌਰ 'ਤੇ ਸਹਾਈ ਸਿੱਧ ਹੋਵੇਗਾ।ਉਨ੍ਹਾਂ ਲੋਕਾਂ ਨੂੰ ਇਸ ਗੀਤ ਨੂੰ ਦੇਖਣ ਅਤੇ ਸੁਣਨ ਅਤੇ ਇਸ ਗੀਤ ਰਾਹੀਂ ਦਿੱਤੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦੀ ਅਪੀਲ ਕਰਦੇ ਹੋਏ ਭਵਿੱਖ ਵਿੱਚ ਵੀ ਪੰਜਾਬ ਸਰਕਾਰ ਦੇ ਅਜਿਹੇ ਨੇਕ ਸਮਾਜਿਕ ਉਪਰਾਲਿਆਂ ਦਾ ਹਿੱਸਾ ਬਣਨ ਦਾ ਭਰੋਸਾ ਦਿੱਤਾ।

ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ ਨੇ ਕਿਹਾ ਕਿ ਰਵਾਇਤੀ ਭੋਜਨ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਜੋ ਪੁਰਾਣੇ ਸਮੇਂ ਤੋਂ ਸਾਡੇ ਸੱਭਿਆਚਾਰ ਦਾ ਹਿੱਸਾ ਰਿਹਾ ਹੈ।ਇਸ ਮੌਕੇ ਸਿਹਤ ਵਿਭਾਗ ਦੇ ਫੂਡ ਐਂਡ ਡਰੱਗ ਅਤੇ ਜਨ ਸਿੱਖਿਆ ਤੇ ਮੀਡੀਆ ਵਿੰਗ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jaswinder Bhalla , Bal Mukand Sharma , Food and Drug Administration Punjab , Vivek Pratap Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD