Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਅਤੇ 'ਆਪ' ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਦੀ ਹਾਜ਼ਰੀ 'ਚ ਪਾਰਟੀ ਦੀ ਲਈ ਮੈਂਬਰਸ਼ਿਪ

ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਨੂੰ ਮਿਲੇਗਾ ਬਣਦਾ ਮਾਣ-ਸਨਮਾਨ: ਕੈਬਨਿਟ ਮੰਤਰੀ ਜ਼ਿੰਪਾ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Jarnail Singh

Web Admin

Web Admin

5 Dariya News

ਹੁਸ਼ਿਆਰਪੁਰ , 13 May 2023

Last updated on: May 13, 2023, 00:00 IST

ਡਿਪਟੀ ਮੇਅਰ ਰੰਜੀਤਾ ਚੌਧਰੀ ਅਤੇ ਦਿ ਹੁਸ਼ਿਆਰਪੁਰ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ ਬੌਬੀ ਅੱਜ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜ਼ਿੰਪਾ ਅਤੇ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।  ਕੈਬਨਿਟ ਮੰਤਰੀ ਜ਼ਿੰਪਾ ਅਤੇ ਸੂਬਾ ਇੰਚਾਰਜ ਜਰਨੈਲ ਸਿੰਘ ਨੇ ਰੰਜੀਤਾ ਚੌਧਰੀ ਅਤੇ ਵਿਕਰਮ ਸ਼ਰਮਾ ਨੂੰ ਪਾਰਟੀ ਦਾ ਸਿਰੋਪਾ ਦੇ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ।  

ਇਸ ਦੌਰਾਨ ਕੈਬਨਿਟ ਮੰਤਰੀ ਜ਼ਿੰਪਾ ਨੇ ਕਿਹਾ ਕਿ ਦੋਵਾਂ ਆਗੂਆਂ ਦਾ ਸ਼ਹਿਰ ਵਿੱਚ ਚੰਗਾ ਜਨਾਧਾਰ ਹੈ ਅਤੇ ਇਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਦਾ ਕੇਡਰ ਹੋਰ ਮਜ਼ਬੂਤ ਹੋਵੇਗਾ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ।

ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹਰ ਵਰਕਰ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਤਾਂ ਜੋ ਉਹ ਪਾਰਟੀ ਦੀ ਹੋਰ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰ ਸਕਣ।  ਡਿਪਟੀ ਮੇਅਰ ਰੰਜੀਤਾ ਚੌਧਰੀ ਅਤੇ ਵਿਕਰਮ ਸ਼ਰਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਸਾਫ ਸੁਥਰੀ ਰਾਜਨੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕ ਭਲਾਈ ਤੇ ਵਿਕਾਸ ਸਬੰਧੀ ਲਏ ਗਏ ਫੈਸਲਿਆਂ ਕਾਰਨ ਹੀ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।  

ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਹੀ ਪੰਜਾਬ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕਦਾ ਹੈ।  ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਅਤੇ ਉਨ੍ਹਾਂ ਦੇ ਸਮਰਥਕ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਕੋਸ਼ਿਸ਼ ਕਰਨਗੇ ਤਾਂ ਜੋ ਸੂਬੇ ਦੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾ ਸਕੇ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Jarnail Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD