Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੜਕੀਆਂ ਦੇ ਨਾਲ-ਨਾਲ ਲੜਕੇ ਕਿੱਤਾ ਮੁਖੀ ਸਿਖਲਾਈ ਲੈਣ ਨੂੰ ਤਰਜੀਹ ਦੇਣ- ਡਿਪਟੀ ਕਮਿਸ਼ਨਰ ਬਲਦੀਪ ਕੌਰ

ਆਪਣੇ ਹੀ ਦੇਸ਼ ਵਿਚ ਰਹਿ ਕੇ ਉਪਜੀਵਕਾ ਕਮਾਉਣ ਲਈ ਸਹਾਈ ਹੋਵੇਗੀ ਕਿੱਤਾਮੁਖੀ ਸਿਖਲਾਈ-ਬਲਦੀਪ ਕੌਰ

DC Mansa, Deputy Commissioner Mansa, Baldeep Kaur

Web Admin

Web Admin

5 Dariya News

ਮਾਨਸਾ , 13 May 2023

Last updated on: May 13, 2023, 00:00 IST

ਆਧੁਨਿਕ ਯੁੱਗ ਵਿੱਚ ਜਿੱਥੇ ਸਾਡੇ ਪੰਜਾਬ ਦੇ ਨੌਜਵਾਨ ਲੜਕੇ ਲੜਕੀਆਂ ਵਿੱਚ ਆਈਲੈਟਸ ਕਰਕੇ ਵਿਦੇਸ਼ ਜਾਣ ਦਾ ਰੁਝਾਨ ਵਧਦਾ ਜਾ ਰਿਹਾ ਹੈ । ਉਥੇ ਕੁੜੀਆਂ ਵੱਲੋਂ ਮੁੰਡਿਆਂ ਨਾਲੋਂ ਹਰ ਖੇਤਰ ਵਿੱਚ ਵਧੀਆ ਕਾਰਗੁਜਾਰੀ ਵਿਖਾਈ ਜਾ ਰਹੀ ਹੈ ।

ਜੋ ਕਿ ਬਹੁਤ ਚੰਗੀ ਅਤੇ ਖੁਸ਼ੀ ਦੀ ਗੱਲ ਹੈ, ਪ੍ਰੰਤੂ ਮੁੰਡਿਆਂ ਨੂੰ ਵੀ ਹਰ ਖੇਤਰ ਵਿੱਚ ਆਪਣਾ ਵਧੀਆ ਰੋਲ ਨਿਭਾਉਣ ਲਈ ਵਿਸ਼ੇਸ਼ ਮਿਹਨਤ ਅਤੇ ਉਪਰਾਲੇ ਕਰਨੇ ਚਾਹੀਦੇ ਹਨ। ਜਿਸ ਵਿੱਚ ਉਨ੍ਹਾਂ ਦੇ ਪਰਿਵਾਰ,ਸਕੂਲਾਂ ਦੇ ਅਧਿਆਪਕਾਂ, ਸਮਾਜ ਦੇ ਮੋਹਤਬਰ ਵਿਅਕਤੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਭੂਮਿਕਾ ਜਰੂਰੀ ਬਣ ਗਈ ਹੈ। 

ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਗੈਰ ਸਰਕਾਰੀ ਸੰਸਥਾਵਾਂ ਜਿੰਨ੍ਹਾਂ ਨੂੰ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸਾਲ 2023-24 ਲਈ ਗ੍ਰਾਂਟ ਇਨ ਏਡ ਜਾਰੀ ਕੀਤੀ ਗਈ ਹੈ, ਨਾਲ ਮੀਟਿੰਗ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਗੈਰ ਸਰਕਾਰੀ ਸੰਸਥਾਵਾਂ ਰਾਹੀਂ ਟੈਲੀ, ਵੀਡਿਓ ਐਡਿਟਿੰਗ, ਸਟੈਨੋਗਰਾਫੀ, ਸੰਗੀਤ ਕੋਚ, ਕੀਰਤਨ, ਭੰਗੜਾ ਕੋਚ, ਖੇਡਾਂ ਅਤੇ ਹੁਨਰ ਵਿਕਾਸ ਦੇ ਕੋਰਸਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਸੇਧ ਦੇਣ ਲਈ ਤਤਪਰ ਹੈ ਤਾਂ ਜੋ ਸਮਾਜ ਦੇ ਜ਼ਿਆਦਾਤਰ ਨੌਜਵਾਨ ਆਪਣੇ ਦੇਸ਼ ਵਿੱਚ ਰਹਿ ਕੇ ਹੀ ਆਪਣੀ ਉਪਜੀਵਿਕਾ ਕਮਾ ਸਕਣ। 

ਉਨ੍ਹਾਂ ਦੱਸਿਆ ਕਿ ਅਜੋਕੇ ਯੁੱਗ ਵਿੱਚ ਜਿੱਥੇ ਲੜਕੀਆਂ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਉਥੇ ਲੜਕਿਆਂ ਨੂੰ ਵੀ ਕੁੱਝ ਵੱਖਰਾ ਕਰਨਾ ਚਾਹੀਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਉਪਕਾਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਅਤੇ ਵੱਖ ਵੱਖ ਗੈਰ ਸਰਕਾਰੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।

 

Tags: DC Mansa , Deputy Commissioner Mansa , Baldeep Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD