Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਨ ਵਾਲੇ ਦੋ ਵਿਅਕਤੀ ਪਟਿਆਲਾ ਪੁਲਿਸ ਵੱਲੋਂ ਕਾਬੂ

50000 ਨਸ਼ੀਲੀਆਂ ਗੋਲੀਆ ਬਰਾਮਦ

Crime News Punjab, Punjab Police, Police, Crime News, Patiala  Police, Patiala

Web Admin

Web Admin

5 Dariya News

ਪਟਿਆਲਾ , 13 May 2023

ਐਸ.ਐਸ.ਪੀ ਵਰੁਣ ਸ਼ਰਮਾ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹੰਮਦ ਸਰਫ਼ਰਾਜ਼ ਆਲਮ ਆਈ.ਪੀ.ਐਸ, ਕਪਤਾਨ ਪੁਲਿਸ ਸਿਟੀ,ਪਟਿਆਲਾ, ਸ਼੍ਰੀ ਜਸਵਿੰਦਰ ਸਿੰਘ ਟਿਵਾਣਾ, ਉਪ ਕਪਤਾਨ ਪੁਲਿਸ,ਸਿਟੀ-2 ਪਟਿਆਲਾ, ਸ੍ਰੀ: ਗੁਰਦੇਵ ਸਿੰਘ ਧਾਲੀਵਾਲ ਉਪ ਕਪਤਾਨ ਪੁਲਿਸ ਦਿਹਾਤੀ, ਇੰਸਪੈਕਟਰ ਅਮਨਦੀਪ ਸਿੰਘ ਮੁੱਖ ਅਫ਼ਸਰ ਥਾਣਾ ਅਨਾਜ ਮੰਡੀ ਪਟਿਆਲਾ, ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਜੂਲਕਾ ਪਟਿਆਲਾ,ਇੰਚਾਰਜ ਚੌਕੀ ਰੋਹੜ ਜਗੀਰ SI ਲਵਦੀਪ ਸਿੰਘ,ਇੰਚਾਰਜ ਚੌਕੀ ਫੱਗਣਮਾਜਰਾ ASI ਹਰਦੀਪ ਸਿੰਘ,ਵੱਲੋਂ ਸਮਗਲਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਉਸ ਵਕਤ ਵੱਡੀ ਸਫਲਤਾ ਮਿਲੀ, ਜਦੋਂ ਮਿਤੀ 12-05-2023 ਨੂੰ ਥਾਣਾ ਅਨਾਜ ਮੰਡੀ ਪਟਿਆਲਾ ਦੀ ਪੁਲਿਸ ਵੱਲੋਂ ਦੋਸ਼ੀ ਲਖਵਿੰਦਰ ਸਿੰਘ ਉਰਫ਼ ਰੁੱਪੀ ਪੁੱਤਰ ਬਾਲੀ ਸਿੰਘ ਵਾਸੀ ਪਿੰਡ ਹਿਰਦਾਪੂਰ ਜ਼ਿਲ੍ਹਾ ਪਟਿਆਲਾ ਨੂੰ ਪਿੰਡ ਕਸਿਆਣਾ ਪੁਲੀ ਤੋਂ ਗ੍ਰਿਫ਼ਤਾਰ ਕਰਕੇ ਉਸ ਪਾਸੋਂ 40000 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਕੀਤੀ ਗਈ।

ਜੋ ਇਸੇ ਮੁਹਿੰਮ ਦੀ ਲੜੀ ਵਿੱਚ ਐਸ.ਆਈ. ਲਵਦੀਪ ਸਿੰਘ ਇੰਚਾਰਜ ਚੌਂਕੀ ਰੋਹੜ ਜੰਗੀਰ ਥਾਣਾ ਜੂਲਕਾਂ ਜ਼ਿਲ੍ਹਾ ਪਟਿਆਲਾ ਦੀ ਪੁਲਿਸ ਪਾਰਟੀ ਵੱਲੋਂ ਦੋਸ਼ੀ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਦੁੱਧੜ,ਪਸਿਆਣਾ ਜ਼ਿਲ੍ਹਾ ਪਟਿਆਲਾ ਨੂੰ ਗੁਰਦੁਆਰਾ ਭਗਤ ਧੰਨਾ ਜੀ, ਪਿੰਡ ਹਰੀਗੜ੍ਹ ਨੇੜਿਓਂ ਗ੍ਰਿਫ਼ਤਾਰ ਕਰਕੇ ਉਸ ਪਾਸੋਂ 10000 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਕੀਤੀ ਗਈ।ਜੋ ਕਿ ਇਹ ਦੋਨੋ ਦੋਸ਼ੀ, ਹਮਮਸਵਰਾ ਹੋ ਕਰ, ਬਾਹਰਲੇ ਰਾਜਾ ਤੋ ਨਸ਼ੀਲੀਆਂ ਗੋਲੀਆਂ ਲਿਆ ਕਰ ਪਟਿਆਲਾ ਜ਼ਿਲ੍ਹਾ ਦੇ ਵੱਖ ਵੱਖ ਪਿੰਡਾ ਅਤੇ ਸ਼ਹਿਰਾਂ ਵਿੱਚ ਅਲੱਗ ਅਲੱਗ ਹੋ ਕਰ ਵੇਚਣਾ ਚਾਹੁੰਦੇ ਸਨ।

ਮੁਹੰਮਦ ਸਰਫ਼ਰਾਜ਼ ਆਲਮ ਆਈ.ਪੀ.ਐਸ,ਕਪਤਾਨ ਪੁਲਿਸ ਸਿਟੀ,ਪਟਿਆਲਾ ਨੇ ਅੱਗੇ ਵਿਸਥਾਰ ਨਾਲ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 12-05-2023 ਨੂੰ ਪਟਿਆਲਾ ਪੁਲਿਸ ਨੂੰ ਸੂਤਰਾਂ ਪਾਸੋਂ ਜਾਣਕਾਰੀ ਪ੍ਰਾਪਤ ਹੋਈ ਸੀ ਜਿਸ ਦੇ ਅਧਾਰ ਪਰ ਏ.ਐਸ.ਆਈ. ਹਰਦੀਪ ਸਿੰਘ ਇੰਚਾਰਜ ਚੌਕੀ ਫੱਗਣਮਾਜਰਾ ਪਟਿਆਲਾ,ਸ:ਥ ਨਰਾਤਾ ਰਾਮ ਸਮੇਤ ਪੁਲਿਸ ਪਾਰਟੀ ਦੇ ਸੂਆ ਪੁੱਲੀ ਪਿੰਡ ਕਸਿਆਣਾ ਪਟਿਆਲਾ ਵਿਖੇ ਮੌਜੂਦ ਸੀ ਤਾਂ ਪਿੰਡ ਬਾਰਨ ਜ਼ਿਲ੍ਹਾ ਪਟਿਆਲਾ ਸਾਈਡ ਤੋ ਇੱਕ ਗੱਡੀ ਨੰਬਰ PB19U-0368 ਮਾਰਕਾ ਵਰਨਾ ਰੰਗ ਚਿੱਟਾ ਆਊ ਦੀ ਦਿਖਾਈ ਦਿੱਤੀ,ਜਿਸ ਦਾ ਡਰਾਈਵਰ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋ ਕਾਰ ਵਿੱਚੋਂ ਉੱਤਰ ਕਰ ਭੱਜਣ ਲੱਗਾ ਸੀ,ਜਿਸ ਨੂੰ ਪੁਲਿਸ ਪਾਰਟੀ ਦੀ ਮਦਦ ਨਾਲ ਕਾਬੂ ਕੀਤਾ ਗਿਆ,ਜਿਸ ਦੀ ਗੱਡੀ ਦੀ ਸ਼ੱਕ ਦੀ ਬਿਨਾਹ ਪਰ ਜ਼ਾਬਤੇ ਅਨੁਸਾਰ ਤਲਾਸ਼ੀ ਕਰਨ ਪਰ ਕਾਰ ਦੀ ਡਿੱਗੀ ਵਿੱਚੋਂ 40000 ਨਸ਼ੀਲੀਆਂ ਗੋਲੀਆ ਮਾਰਕਾ Tramadol Hydrochloride Tablets ਬਰਾਮਦ ਕੀਤੀਆਂ ਗਈਆਂ ਅਤੇ ਜਿਨ੍ਹਾਂ ਨੂੰ ਕਬਜ਼ਾ ਪੁਲਿਸ ਵਿੱਚ ਲੈ ਕਰ ਮੁਕੱਦਮਾ ਨੰਬਰ 49 ਮਿਤੀ 12-5-2023 ਅ/ਧ 22/61/85 NDPS Act ਥਾਣਾ ਅਨਾਜ ਮੰਡੀ ਜ਼ਿਲ੍ਹਾ ਪਟਿਆਲਾ ਵਿਖੇ ਦਰਜ ਰਜਿਸਟਰ ਕੀਤਾ ਗਿਆ ਅਤੇ ਦੋਸ਼ੀ ਲਖਵਿੰਦਰ ਸਿੰਘ ਉਰਫ਼ ਰੁੱਪੀ ਪੁੱਤਰ ਬਾਲੀ ਸਿੰਘ ਵਾਸੀ ਪਿੰਡ ਹਿਰਦਾਪੂਰ ਜ਼ਿਲ੍ਹਾ ਪਟਿਆਲਾ ਨੂੰ ਜ਼ਾਬਤੇ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ।

ਇਸੇ ਤਰਾ ਖ਼ੁਫ਼ੀਆ ਸੂਚਨਾ ਦੇ ਅਧਾਰ ਪਰ ਇਸੇ ਲੜੀ ਵਿੱਚ SI ਲਵਦੀਪ ਸਿੰਘ ਇੰਚਾਰਜ ਚੌਕੀ ਰੋਹੜ ਜਗੀਰ ਜ਼ਿਲ੍ਹਾ ਪਟਿਆਲਾ ਆਪਣੀ ਪੁਲਿਸ ਪਾਰਟੀ ਦੇ ਨਾਲ ਪਟਿਆਲਾ ਪੇਹਵਾ ਮੇਨ ਰੋਡ,ਪਿੰਡ ਬੁੱਧਮੋਰ ਸਾਈਡ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਗੁਰਦੁਆਰਾ ਭਗਤ ਧੰਨਾ ਜੀ,ਪਿੰਡ ਹਰੀਗੜ੍ਹ ਵਿਖੇ ਪੁੱਜੀ ਤਾਂ ਇੱਕ ਵਿਅਕਤੀ ਜਿਸ ਦੇ ਹੱਥ ਵਿੱਚ ਕਾਲੇ ਰੰਗ ਦਾ ਬੈਗ ਫੜਿਆ ਹੋਇਆ ਸੀ ਜੋ ਕਿ ਪੁਲਿਸ ਪਾਰਟੀ ਨੂੰ ਵੇਖ ਕਰ ਵਾਪਸ ਭੱਜਣ ਲੱਗਾ ਜਿਸ ਨੂੰ ਪੁਲਿਸ ਪਾਰਟੀ ਦੀ ਮਦਦ ਨਾਲ ਸੱਕ ਦੀ ਬਿਨਾਹ ਪਰ ਕਾਬੂ ਕਰਕੇ ਜ਼ਾਬਤੇ ਅਨੁਸਾਰ ਤਲਾਸ਼ੀ ਕਰਨ ਪਰ ਉਸ ਪਾਸੋਂ 10000 ਨਸ਼ੀਲੀਆਂ ਗੋਲੀਆ ਮਾਰਕਾ Tramadol Hydrochloride Tablets ਦੀ ਬਰਾਮਦ ਕੀਤੀਆਂ ਗਈਆਂ,ਜਿਨ੍ਹਾਂ ਨੂੰ ਕਬਜ਼ਾ ਪੁਲਿਸ ਵਿੱਚ ਲੈ ਕਰ ਮੁਕੱਦਮਾ ਨੰਬਰ 46 ਮਿਤੀ 13-5-2023 ਅ/ਧ 22/61/85 NDPS Act ਥਾਣਾ ਜੂਲਕਾ ਜ਼ਿਲ੍ਹਾ ਪਟਿਆਲਾ ਵਿਖੇ ਦਰਜ ਰਜਿਸਟਰ ਕੀਤਾ ਗਿਆ।

ਜੋ ਕਿ ਇਹ ਦੋਨੋ ਵਿਅਕਤੀ ਪੈਸੇ ਦੇ ਲਾਲਚ ਕਰਕੇ ਗੋਲੀਆ ਨੂੰ ਬਾਹਰਲੇ ਸੂਬੇ ਵਿੱਚੋਂ ਲਿਆ ਕੇ ਪਟਿਆਲਾ ਜ਼ਿਲ੍ਹਾ ਦੇ ਵੱਖ ਵੱਖ ਪਿੰਡਾ ਵਿੱਚ ਸਪਲਾਈ ਕਰਦੇ ਸਨ। ਦੋਸ਼ੀ ਲਖਵਿੰਦਰ ਸਿੰਘ ਉਰਫ਼ ਰੁੱਪੀ ਪੁੱਤਰ ਬਾਲੀ ਸਿੰਘ ਵਾਸੀ ਪਿੰਡ ਹਿਰਦਾਪੂਰ ਜ਼ਿਲ੍ਹਾ ਪਟਿਆਲਾ ਅਤੇ ਦੋਸ਼ੀ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਦੁੱਧੜ,ਪਸਿਆਣਾ ਜ਼ਿਲ੍ਹਾ ਪਟਿਆਲਾ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਇਹ ਗੋਲੀਆ ਵੇਚਣ ਦੇ ਕਾਰੋਬਾਰ ਵਿੱਚ ਹੋਰ ਕੌਣ ਕੌਣ ਸ਼ਾਮਲ ਹੈ,ਬਾਰੇ ਵੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾਵੇਗੀ ਅਤੇ ਹੋਰ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।

 

Tags: Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD