Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਮੀਆਂ ਪੇਸ਼ੀਆਂ ਦੂਰ ਕਰਕੇ ਅਗਲੇ ਸਾਲ ਜ਼ੋਰਦਾਰ ਵਾਪਸੀ ਕਰਾਂਗੇ : ਕਰਮਜੀਤ ਕੌਰ ਚੌਧਰੀ

ਜਲੰਧਰ ਦੇ ਲੋਕਾਂ ਦੀ ਸੇਵਾ ਕਰਦੇ ਰਹਾਂਗੇ ਤੇ ਹਰ ਪਲੇਟਫਾਰਮ 'ਤੇ ਉਹਨਾਂ ਦੀ ਆਵਾਜ਼ ਬੁਲੰਦ ਕਰਦੇ ਰਹਾਂਗੇ: ਕਰਮਜੀਤ ਕੌਰ ਚੌਧਰੀ

Karamjit Kaur Chaudhary, Vikramjit Singh Chaudhary, Congress, Punjab Congress

Web Admin

Web Admin

5 Dariya News

ਜਲੰਧਰ , 14 May 2023

Last updated on: May 14, 2023, 00:00 IST

ਜਲੰਧਰ ਤੋਂ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਐਤਵਾਰ ਨੂੰ ਕਿਹਾ ਕਿ ਪਾਰਟੀ ਜ਼ਿਮਨੀ ਚੋਣ ਨਤੀਜਿਆਂ ਤੋਂ ਸਬਕ ਸਿੱਖੇਗੀ ਅਤੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ 'ਚ ਮਜ਼ਬੂਤੀ ਨਾਲ ਵਾਪਸੀ ਕਰੇਗੀ।

ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਅਤੇ ਜਲੰਧਰ (ਸ਼ਹਿਰੀ) ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਜਿੰਦਰ ਬੇਰੀ ਦੇ ਨਾਲ ਆਪਣੇ ਨਿਵਾਸ ਸਥਾਨ 'ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਰਮਜੀਤ ਚੌਧਰੀ ਨੇ ਜ਼ਿਮਨੀ ਚੋਣ ਦੌਰਾਨ ਲੋਕਾਂ ਵੱਲੋਂ ਦਿੱਤੇ ਸਮਰਥਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਕਾਂਗਰਸ ਪਾਰਟੀ ਚੋਣ ਪ੍ਰਚਾਰ ਦੌਰਾਨ ਰਹੀਆਂ ਕਮੀਆਂ ਪੇਸ਼ੀਆਂ ਨੂੰ ਸੁਧਾਰੇਗੀ ਅਤੇ ਅਗਲੇ ਸਾਲ ਜ਼ੋਰਦਾਰ ਢੰਗ ਨਾਲ ਵਾਪਸੀ ਕਰੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਜਲੰਧਰ ਦੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ ਤੇ ਹਰ ਪਲੇਟਫਾਰਮ 'ਤੇ ਉਹਨਾਂ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ।

ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸਾਬਕਾ ਪਾਰਟੀ ਪ੍ਰਧਾਨਾਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਸਮੇਤ ਹੋਰ ਸੀਨੀਅਰ ਨੇਤਾਵਾਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਜਿਸ ਜਲੰਧਰ ਲੋਕ ਸਭਾ ਸੀਟ ਦੀ ਨੁਮਾਇੰਦਗੀ ਉਹਨਾਂ ਦੇ ਪਤੀ ਸਵਰਗੀ ਸੰਤੋਖ ਸਿੰਘ ਚੌਧਰੀ ਨੇ ਕੀਤੀ ਸੀ, ਪਾਰਟੀ ਨੇ ਉਸੇ ਹਲਕੇ ਦੀ ਜ਼ਿਮਨੀ ਚੋਣ ਲਈ ਮੈਨੂੰ ਆਪਣੇ ਉਮੀਦਵਾਰ ਵਜੋਂ ਨੁਮਾਇੰਦਗੀ ਕਰਨ ਦੀ ਜ਼ਿੰਮੇਵਾਰੀ ਦੇ ਕੇ ਮੇਰੇ 'ਤੇ ਅਥਾਹ ਵਿਸ਼ਵਾਸ ਜਤਾਇਆ ਅਤੇ ਮੈਨੂੰ ਬੇਹੱਦ ਮਾਣ ਬਖਸ਼ਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਵਿਕਰਮਜੀਤ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਜਿੱਤ ਜਮਹੂਰੀਅਤ ਦਾ ਕਤਲ ਹੈ ਕਿਉਂਕਿ ਜ਼ਿਮਨੀ ਚੋਣ ਦੌਰਾਨ 'ਆਪ' ਨੇ ਪੈਸੇ, ਸ਼ਰਾਬ ਅਤੇ ਡਰ ਰਾਹੀਂ ਵੋਟਾਂ ਖਰੀਦੀਆਂ ਸਨ। ਉਨ੍ਹਾਂ ਕਿਹਾ ਕਿ ‘ਆਪ’ ਆਗੂ ਅਕਸਰ ਦਾਅਵਾ ਕਰਦੇ ਹਨ ਕਿ ਇਹ ਇੱਕ ‘ਕੱਟੜ ਇਮਾਨਦਾਰ’ ਪਾਰਟੀ ਹੈ, ਪਰ ਇਹ ਚੋਣ ਜਿੱਤਣ ਲਈ ਉਨ੍ਹਾਂ ਨੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ, ਹਰ ਸਰਕਾਰੀ ਮਹਿਕਮੇ ਰਾਹੀਂ ਵੋਟਰਾਂ ‘ਤੇ ਦਬਾਅ ਪਾਇਆ ਅਤੇ 'ਆਪ' ਨੂੰ ਸਮਰਥਨ ਨਾ ਦੇਣ 'ਤੇ ਕਾਂਗਰਸੀ ਕੌਂਸਲਰਾਂ, ਸਰਪੰਚਾਂ ਤੇ ਪੰਚਾਇਤਾਂ ਨੂੰ ਝੂਠੇ ਕੇਸ ਦਰਜ ਕਰਨ ਦੀਆਂ ਧਮਕੀਆਂ ਦਿੱਤੀਆਂ।

ਉਨ੍ਹਾਂ ਕਿਹਾ, “ਇਹ ਚੋਣ ਇਕੱਲੀ ਆਮ ਆਦਮੀ ਪਾਰਟੀ ਨੇ ਨਹੀਂ, ਸਗੋਂ ਪੂਰੀ ਸਰਕਾਰ ਨੇ ਲੜੀ ਸੀ। ਪੂਰੇ ਪ੍ਰਚਾਰ ਦੌਰਾਨ 'ਆਪ' ਸਰਕਾਰ ਨੇ ਕਾਂਗਰਸੀ ਆਗੂਆਂ ਅਤੇ ਵੋਟਰਾਂ ਨੂੰ ਧਮਕਾਇਆ; 'ਆਪ' ਦੇ ਹਰ ਮੰਤਰੀ ਤੇ ਵਿਧਾਇਕ ਨੇ ਹਲਕੇ 'ਚ ਚੋਣ ਪ੍ਰਚਾਰ ਕੀਤਾ; ਪੂਰੀ ਸਰਕਾਰੀ ਮਸ਼ੀਨਰੀ ਨੇ ਉਨ੍ਹਾਂ ਲਈ ਵੋਟਾਂ ਮੰਗੀਆਂ; ਅਤੇ ਵੋਟਾਂ ਦੇ ਦਿਨ ਤੋਂ ਪਹਿਲਾਂ ਉਨ੍ਹਾਂ ਨੇ ਸ਼ਰਾਬ ਅਤੇ ਪੈਸੇ ਵੰਡੇ, ਪਰ ਇਸ ਸਭ ਦੇ ਬਾਵਜ਼ੂਦ 'ਆਪ' ਦੀ ਜਿੱਤ ਦਾ ਫਰਕ ਕਾਂਗਰਸ ਸਰਕਾਰ ਦੌਰਾਨ ਹੋਈ ਗੁਰਦਾਸਪੁਰ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਦੇ ਜਿੱਤ ਦੇ ਫਰਕ ਨਾਲੋਂ ਬਹੁਤ ਘੱਟ ਸੀ।"

ਫਿਲੌਰ ਦੇ ਵਿਧਾਇਕ ਨੇ ਕਿਹਾ ਕਿ ਵੋਟਾਂ ਵਾਲੇ ਦਿਨ ਵੀ 'ਆਪ' ਆਗੂਆਂ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਅਤੇ ਉਨ੍ਹਾਂ ਦੇ ਵਿਧਾਇਕ, ਆਗੂ ਅਤੇ ਵਰਕਰ ਜਲੰਧਰ ਹਲਕੇ 'ਚ ਘੁੰਮ ਰਹੇ ਸਨ। ਜਦੋਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਇਨ੍ਹਾਂ 'ਆਪ' ਵਿਧਾਇਕਾਂ ਤੇ ਵਰਕਰਾਂ ਦਾ ਪਰਦਾਫਾਸ਼ ਕੀਤਾ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਤਾਂ ਉਨ੍ਹਾਂ 'ਤੇ ਕਾਰਵਾਈ ਕਰਨ ਦੀ ਬਜਾਏ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਜਿਵੇਂ ਕਿ ਸ਼ਾਹਕੋਟ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ 'ਤੇ ਹੀ ਪਰਚੇ ਦਰਜ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ, ਪਰ ਅਸੀਂ 'ਆਪ' ਸਰਕਾਰ ਅੱਗੇ ਨਹੀਂ ਝੁਕਾਂਗੇ ਅਤੇ ਉਹਨਾਂ ਵੱਲੋਂ ਕੀਤੀਆਂ ਜਾ ਰਹੀਆਂ ਬੇਇਨਸਾਫ਼ੀਆਂ ਵਿਰੁੱਧ ਡਟ ਕੇ ਲੜਾਂਗੇ।

ਉਨ੍ਹਾਂ ਆਖਿਆ, ''ਮੈਂ ਇਸ ਚੋਣ ਪ੍ਰਚਾਰ ਦੌਰਾਨ 'ਆਪ' ਸਰਕਾਰ ਵੱਲੋਂ ਨਿਸ਼ਾਨਾ ਬਣਾਏ ਗਏ ਅਤੇ ਉਹਨਾਂ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਹਰ ਵਰਕਰ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਚੌਧਰੀ ਪਰਿਵਾਰ ਅਤੇ ਕਾਂਗਰਸ ਪਾਰਟੀ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੇ ਹਨ।"ਵਿਧਾਇਕ ਵਿਕਰਮਜੀਤ ਚੌਧਰੀ ਨੇ ਕਿਹਾ ਕਿ ਪ੍ਰਚਾਰ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਵੋਟਰਾਂ ਨੂੰ ਡਰਾਇਆ ਧਮਕਾਇਆ ਤੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਕੰਮ ਲਈ ਸੱਤਾਧਾਰੀ ਪਾਰਟੀ ਦੇ ਕੋਲ ਹੀ ਆਉਣਾ ਪਵੇਗਾ।

'ਆਪ' ਨੂੰ ਜਲੰਧਰ ਦੇ ਵਿਕਾਸ ਲਈ ਕੰਮ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਨੇ ਜਲੰਧਰ ਦੇ ਲੋਕਾਂ ਤੋਂ ਇੱਕ ਮੌਕਾ ਮੰਗਿਆ ਸੀ, ਜੋ ਉਨ੍ਹਾਂ ਨੂੰ ਹੁਣ ਮਿਲ ਗਿਆ ਹੈ ਅਤੇ ਸਰਕਾਰ ਨੂੰ ਅਗਲੇ 12 ਮਹੀਨਿਆਂ ਵਿਚ ਆਪਣੇ ਵੱਡੇ ਵਾਅਦੇ ਪੂਰੇ ਕਰਨ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਹੀ ਜਲੰਧਰ ਤੋਂ ਰਾਜ ਸਭਾ ਵਿੱਚ ‘ਆਪ’ ਦੇ ਤਿੰਨ ਸੰਸਦ ਮੈਂਬਰ ਹਨ ਅਤੇ ਪੁੱਛਿਆ ਕਿ ਕੀ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਇੱਕ ਸਾਲ ਦੌਰਾਨ ਜਲੰਧਰ ਦੇ ਵਿਕਾਸ ਵਿੱਚ ਉਹਨਾਂ ਵੱਲੋਂ ਪਾਏ ਯੋਗਦਾਨ ਬਾਰੇ ਲੋਕਾਂ ਨੂੰ ਜਾਣੂ ਕਰਵਾ ਸਕਦੇ ਹਨ।

 

Tags: Karamjit Kaur Chaudhary , Vikramjit Singh Chaudhary , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD