Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਜਲੰਧਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਲੋਕ ਸੇਵਾ ਦਾ ਮੰਤਰ ਲਿਆ

ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਸਦ ਮੈਂਬਰ ਸੁਸ਼ੀਲ ਰਿੰਕੂ ਨਾਲ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ

Arvind Kejriwal, Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Sushil Kumar Rinku

Web Admin

Web Admin

5 Dariya News

ਚੰਡੀਗੜ੍ਹ/ਨਵੀਂ ਦਿੱਲੀ , 14 May 2023

ਜਲੰਧਰ ਸੰਸਦੀ ਸੀਟ 'ਤੇ ਇਤਿਹਾਸਕ ਜਿੱਤ ਦਰਜ ਕਰਨ ਤੋਂ ਬਾਅਦ ਨਵੇਂ ਚੁਣੇ ਗਏ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਐਤਵਾਰ ਸਵੇਰੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਉਨ੍ਹਾਂ ਦਾ ਆਸ਼ੀਰਵਾਦ ਮੰਗਿਆ।

"ਆਪ" ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੀਟਿੰਗ ਦੌਰਾਨ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਪੰਜਾਬ ਅਤੇ ਲੋਕਾਂ ਦੇ ਵਿਕਾਸ ਦੇ ਮੁੱਦੇ ਸੰਸਦ ਵਿੱਚ ਜ਼ੋਰਦਾਰ ਢੰਗ ਨਾਲ ਉਠਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਤੋਂ ਬਾਅਦ ਨਵੇਂ ਚੁਣੇ ਗਏ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਜਲੰਧਰ ਵਿੱਚ ਕਈ ਫਲਾਈਓਵਰ ਅਤੇ ਸੜਕੀ ਪ੍ਰਾਜੈਕਟ ਠੱਪ ਪਏ ਹਨ। 

ਆਦਮਪੁਰ ਹਵਾਈ ਅੱਡਾ ਬੰਦ ਹੋਣ ਕਾਰਨ ਇੰਡਸਟਰੀ ਨੂੰ ਵੀ ਕਈ ਸਮੱਸਿਆਵਾਂ ਹਨ। ਮੈਂ ਸੰਸਦ ਵਿੱਚ ਸਾਰੇ ਮੁੱਦੇ ਜ਼ੋਰਦਾਰ ਢੰਗ ਨਾਲ ਉਠਾਵਾਂਗਾ। ਇਸ ਦੌਰਾਨ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਅਸ਼ੋਕ ਮਿੱਤਲ ਵੀ ਮੌਜੂਦ ਸਨ।ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ 'ਤੇ ਹੋਈ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਵੱਡੀ ਜਿੱਤ ਦਰਜ ਕੀਤੀ ਹੈ। ਸ਼ਨੀਵਾਰ ਨੂੰ ਆਏ ਚੋਣ ਨਤੀਜਿਆਂ 'ਚ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਆਪਣੇ ਗੜ੍ਹ 'ਚ ਹਰਾ ਦਿੱਤਾ ਹੈ।

ਦੂਜੇ ਪਾਸੇ ਨਵੇਂ ਚੁਣੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੇ ਨਾਲ ਐਤਵਾਰ ਸਵੇਰੇ ਨਵੀਂ ਦਿੱਲੀ ਪਹੁੰਚੇ ਅਤੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ "ਆਪ" ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਅਤੇ ਦੇਸ਼ ਦੇ ਮੁੱਖ ਮੁੱਦਿਆਂ ਨੂੰ ਪਾਰਲੀਮੈਂਟ ਵਿੱਚ ਉਠਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ। 

ਮੀਟਿੰਗ ਤੋਂ ਬਾਅਦ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਦਾ ਆਸ਼ੀਰਵਾਦ ਮੇਰੇ ਲਈ ਬਹੁਤ ਹੀ ਅਹਿਮ ਹੈ। ਜਲੰਧਰ ਦੇ ਲੋਕਾਂ ਨੇ ਭਰਵਾਂ ਜਨ ਸਮਰਥਨ ਦੇ ਕੇ ਸਾਨੂੰ ਜਿਤਾਇਆ ਹੈ। ਇਸ ਦੇ ਲਈ ਮੈਂ ਅਰਵਿੰਦ ਕੇਜਰੀਵਾਲ ਜੀ ਦਾ ਧੰਨਵਾਦ ਕਰਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈਣ ਆਇਆ ਹਾਂ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਵਿੱਚ ਕੀਤੇ ਕੰਮਾਂ ਨੂੰ ਦੇਖਦਿਆਂ ਜਲੰਧਰ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਆਪਣਾ ਭਰਵਾਂ ਸਮਰਥਨ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਜਲੰਧਰ ਲੋਕ ਸਭਾ ਹਲਕੇ ਅੰਦਰ ਕਈ ਫਲਾਈਓਵਰਾਂ ਦਾ ਕੰਮ ਰੁਕਿਆ ਹੋਇਆ ਹੈ, ਕਈ ਸੜਕੀ ਪ੍ਰਾਜੈਕਟ ਠੱਪ ਪਏ ਹਨ ਅਤੇ ਜਲੰਧਰ ਦੇ ਅੰਦਰ ਬੰਦ ਪਏ ਆਦਮਪੁਰ ਹਵਾਈ ਅੱਡੇ ਨੂੰ ਚਾਲੂ ਕਰਵਾਉਣਾ ਹੈ। ਇਸ ਤੋਂ ਇਲਾਵਾ ਇੰਡਸਟਰੀ ਦੇ ਵੀ ਕਈ ਮੁੱਦੇ ਹਨ। ਇਨ੍ਹਾਂ ਸਾਰੇ ਮੁੱਦਿਆਂ ਨੂੰ ਸੰਸਦ ਵਿੱਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। 

ਮੈਂ ਜਲੰਧਰ ਸਮੇਤ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਆਪਣੇ ਸਾਰੇ ਵਾਅਦੇ ਪੂਰੇ ਕਰਨਗੇ। ਸਾਰੇ ਵਾਅਦਿਆਂ ਨੂੰ ਲਾਗੂ ਕਰਨ ਲਈ ਯੋਜਨਾ ਬਣਾਉਣ ਦਾ ਕੰਮ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਰੋਡਮੈਪ ਕਾਰਜਕਾਲ ਦੇ ਬਾਕੀ ਬਚੇ 11 ਮਹੀਨਿਆਂ ਦਾ ਹੀ ਨਹੀਂ, ਸਗੋਂ ਅਗਲੇ 5 ਸਾਲਾਂ ਦਾ ਵੀ ਹੈ।ਆਮ ਆਦਮੀ ਪਾਰਟੀ ਲਈ ਜਲੰਧਰ ਸੰਸਦੀ ਸੀਟ ਦੀ ਜਿੱਤ ਕਈ ਮਾਇਨਿਆਂ ਤੋਂ ਅਹਿਮ ਹੈ।

ਆਮ ਆਦਮੀ ਪਾਰਟੀ ਲਈ ਜਲੰਧਰ ਲੋਕ ਸਭਾ ਸੀਟ ਦੀ ਉਪ ਚੋਣ ਕਈ ਮਾਇਨਿਆਂ ਤੋਂ ਅਹਿਮ ਹੈ। ਆਮ ਆਦਮੀ ਪਾਰਟੀ ਨੇ ਪਿਛਲੇ ਸਾਲ ਪੰਜਾਬ ਵਿੱਚ 92 ਸੀਟਾਂ ਜਿੱਤ ਕੇ ਸਰਕਾਰ ਬਣਾਈ ਸੀ। ਉਦੋਂ ਆਮ ਆਦਮੀ ਪਾਰਟੀ ਦੀ ਜ਼ਬਰਦਸਤ ਲਹਿਰ ਸੀ। ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾਵਾਂ ਆਉਂਦੀਆਂ ਹਨ। 

ਉਸ ਜ਼ਬਰਦਸਤ ਲਹਿਰ 'ਚ ਵੀ 'ਆਪ' 9 'ਚੋਂ ਸਿਰਫ਼ 4 ਸੀਟਾਂ ਹੀ ਜਿੱਤ ਸਕੀ ਅਤੇ 5 ਸੀਟਾਂ ਕਾਂਗਰਸ ਦੇ ਹਿੱਸੇ ਆਈਆਂ। ਇਸ ਦੇ ਨਾਲ ਹੀ ਇਕ ਸਾਲ ਬਾਅਦ ਜਲੰਧਰ ਲੋਕ ਸਭਾ ਸੀਟ 'ਤੇ ਹੋਈ ਜ਼ਿਮਨੀ ਚੋਣ 'ਚ ਸ਼ਨੀਵਾਰ ਨੂੰ ਜਦੋਂ ਨਤੀਜਾ ਸਾਹਮਣੇ ਆਇਆ ਤਾਂ ਉਹ ਹੈਰਾਨ ਕਰਨ ਵਾਲਾ ਸੀ। ਇਸ ਇੱਕ ਸਾਲ ਦੌਰਾਨ ਪੰਜਾਬ ਵਿੱਚ "ਆਪ" ਸਰਕਾਰ ਵੱਲੋਂ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਦੀ ਬਦੌਲਤ ਆਮ ਆਦਮੀ ਪਾਰਟੀ ਨੇ 9 ਵਿੱਚੋਂ 7 ਵਿਧਾਨ ਸਭਾਵਾਂ ਜਿੱਤੀਆਂ ਹਨ। 

ਸਿਰਫ਼ ਜਲੰਧਰ ਕੇਂਦਰੀ ਅਤੇ ਉੱਤਰੀ ਦੀਆਂ ਸੀਟਾਂ 'ਤੇ 'ਆਪ' ਪਛੜ ਗਈ ਹੈ। ਇਸ ਦੇ ਨਾਲ ਹੀ ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ 'ਚ 'ਆਪ' ਨੂੰ ਪੂਰੇ ਪੰਜਾਬ 'ਚ 42 ਫੀਸਦੀ ਵੋਟਾਂ ਮਿਲੀਆਂ ਸਨ ਪਰ ਜਲੰਧਰ 'ਚ ਸਿਰਫ 28 ਫੀਸਦੀ ਵੋਟਾਂ ਹੀ ਪਈਆਂ ਸਨ, ਜੋ ਉਪ ਚੋਣਾਂ 'ਚ ਵਧ ਕੇ 34 ਫੀਸਦੀ ਹੋ ਗਈਆਂ ਸਨ। 

ਪਿਛਲੀਆਂ ਵਿਧਾਨ ਸਭਾ ਚੋਣਾਂ 'ਚ 'ਆਪ' ਚਾਰ ਵਿਧਾਨ ਸਭਾ ਸੀਟਾਂ ਸ਼ਾਹਕੋਟ, ਆਦਮਪੁਰ, ਫਿਲੌਰ ਅਤੇ ਜਲੰਧਰ ਉੱਤਰੀ 'ਤੇ ਤੀਜੇ ਨੰਬਰ 'ਤੇ ਸੀ। ਪਰ "ਆਪ" ਨੇ ਜ਼ਿਮਨੀ ਚੋਣ ਵਿੱਚ ਇਹਨਾਂ 4 ਵਿੱਚੋਂ 3 ਸੀਟਾਂ ਜਿੱਤੀਆਂ ਅਤੇ ਇੱਕ ਸੀਟ ਤੋਂ ਦੂਜੇ ਨੰਬਰ 'ਤੇ ਰਹੀ ਹੈ। 2019 ਦੀਆਂ ਲੋਕ ਸਭਾ ਚੋਣਾਂ 'ਚ ਜਲੰਧਰ ਸੀਟ 'ਤੇ 'ਆਪ' ਨੂੰ ਸਿਰਫ 2.5 ਫੀਸਦੀ ਵੋਟਾਂ ਮਿਲੀਆਂ ਸਨ ਪਰ ਇਸ ਜ਼ਿਮਨੀ ਚੋਣ 'ਚ ਉਨ੍ਹਾਂ 34 ਫੀਸਦੀ ਵੋਟਾਂ ਹਾਸਿਲ ਕੀਤੀਆਂ।

 

Tags: Arvind Kejriwal , Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sushil Kumar Rinku

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD