Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵੰਨ-ਸੁਵੰਨੀ ਖੇਤੀ ਕਰਕੇ ਆਪਣੀ ਆਮਦਨ ਵਧਾਉਣ ਕਿਸਾਨ-ਚੇਤਨ ਸਿੰਘ ਜੌੜਾਮਾਜਰਾ

ਕਿਹਾ, 'ਪਟਿਆਲਾ ਜ਼ਿਲ੍ਹੇ 'ਚ ਅਮਰੂਦ ਨਾਲ ਸਬੰਧਤ ਇੰਡਸਟਰੀ ਲਗਾਈ ਜਾਵੇਗੀ, ਕਿਸਾਨ ਅਮਰੂਦਾਂ ਦੇ ਬਾਗ ਲਗਾਉਣ'

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurlal Ghanaur,

Web Admin

Web Admin

5 Dariya News

ਘਨੌਰ , 15 May 2023

Last updated on: May 15, 2023, 00:00 IST

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਦੇ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਰਵਾਇਤੀ ਖੇਤੀ ਦੀ ਥਾਂ ਵੰਨ-ਸੁਵੰਨੀ ਖੇਤੀ ਕਰਨ ਦਾ ਸੱਦਾ ਦਿੱਤਾ ਹੈ। ਜੌੜਾਮਾਜਰਾ, ਅੱਜ ਘਨੌਰ ਵਿਖੇ ਹਲਕਾ ਵਿਧਾਇਕ ਗੁਰਲਾਲ ਘਨੌਰ ਦੀ ਪਹਿਲਕਦਮੀ ਸਦਕਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਏ ਗਏ ਸਾਉਣੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਪੁੱਜੇ ਹੋਏ ਸਨ। 

ਉਨ੍ਹਾਂ ਦੇ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਏ.ਡੀ.ਸੀ. (ਦਿਹਾਤੀ ਵਿਕਾਸ) ਈਸ਼ਾ ਸਿੰਘਲ ਵੀ ਮੌਜੂਦ ਸਨ। ਬਾਗਬਾਨੀ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ 'ਇੱਕ ਜ਼ਿਲ੍ਹਾ ਇੱਕ ਉਦਪਾਦ ਸਕੀਮ' ਤਹਿਤ ਅਮਰੂਦ ਅਸਟੇਟ ਵਜੋਂ ਵਿਕਸਤ ਪਟਿਆਲਾ ਜ਼ਿਲ੍ਹੇ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਮਰੂਦ ਨਾਲ ਸਬੰਧਤ ਉਦਯੋਗ ਲਗਾਏ ਜਾਣਗੇ। 

ਉਨ੍ਹਾਂ ਕਿਹਾ ਕਿ ਇਸ ਲਈ ਕਿਸਾਨ ਅਮਰੂਦਾਂ ਦੇ ਬਾਗ ਲਗਾਉਣ ਤਾਂ ਕਿ ਅਮਰੂਦਾਂ ਤੋਂ ਹੋਰ ਪਦਾਰਥ ਬਣਾ ਕੇ ਵਿਦੇਸ਼ਾਂ ਨੂੰ ਵੀ ਭੇਜੇ ਸਕਣ। ਜੌੜਾਮਾਜਰਾ ਨੇ ਅਫ਼ਸੋਸ ਜਤਾਉਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਬਾਗਬਾਨੀ ਨੂੰ ਉਤਸ਼ਾਹਤ ਕਰਨ ਲਈ ਕਦੇ ਧਿਆਨ ਨਹੀਂ ਦਿੱਤਾ ਪਰੰਤੂ ਭਗਵੰਤ ਮਾਨ ਸਰਕਾਰ, ਫੁੱਲਾਂ ਦੇ ਬੀਜਾਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ 14000 ਰੁਪਏ ਪ੍ਰਤੀ ਏਕੜ ਅਤੇ ਬਾਗਬਾਨਾਂ ਨੂੰ 10000 ਰੁਪਏ ਪ੍ਰਤੀ ਏਕੜ ਸਬਸਿਡੀ ਪ੍ਰਦਾਨ ਕਰ ਰਹੀ ਹੈ।

ਆਓ ਧਰਤੀ ਮਾਂ ਬਚਾਈਏ, ਪਰਾਲੀ ਨੂੰ ਅੱਗ ਨਾ ਲਗਾਈਏ ਤੇ ਫ਼ਸਲੀ ਵਿਭਿੰਨਤਾ ਅਪਣਾਈਏ ਨੂੰ ਮੁੱਖ ਰੱਖਕੇ ਲਗਾਏ ਇਸ ਕਿਸਾਨ ਮੇਲੇ 'ਚ ਚੇਤਨ ਸਿੰਘ ਜੌੜਾਮਾਜਰਾ ਨੇ ਜੋਰ ਦਿੱਤਾ ਕਿ ਕਿਸਾਨ ਦੇਖੋ-ਦੇਖੀ ਦੀ ਥਾਂ ਸੂਝ-ਬੂਝ ਨਾਲ ਫੁੱਲਾਂ, ਫ਼ਲਾਂ ਤੇ ਸਬਜੀਆਂ ਦੀ ਕਾਸ਼ਤ ਕਰਕੇ ਧਰਤੀ ਹੇਠਲਾ ਪਾਣੀ ਬਚਾਉਣ ਦੇ ਨਾਲ-ਨਾਲ ਕਿਸਾਨ ਆਪਣੀ ਆਮਦਨ ਵੀ ਵਧਾਉਣ। ਜੌੜਾਮਾਜਰਾ ਨੇ ਕਿਸਾਨਾਂ ਨੂੰ ਝੋਨੇ ਦੀ ਪੂਸਾ ਕਿਸਮ ਤੋਂ ਕਿਨਾਰਾ ਕਰਨ ਦੀ ਅਪੀਲ ਕਰਦਿਆਂ ਸੱਦਾ ਦਿੱਤਾ ਕਿ ਕਿਸਾਨ, ਧਰਤੀ ਹੇਠਲਾ ਪਾਣੀ ਬਚਾਉਣ ਲਈ ਘੱਟ ਸਮੇਂ ਅੰਦਰ ਪੱਕਣ ਵਾਲੀਆਂ ਝੋਨੇ ਦੀਆਂ ਕਿਸਮਾਂ ਬਿਨ੍ਹਾਂ ਕੀੜੇਮਾਰ ਦਵਾਈਆਂ ਦੇ ਉਗਾਉਣ ਅਤੇ ਘੱਟ ਪਾਣੀ ਤੇ ਥੋੜਾ ਖ਼ਰਚਾ ਕਰਕੇ ਵੱਧ ਮੁਨਾਫ਼ਾ ਕਮਾਉਣ। ]

ਉਨ੍ਹਾਂ ਨੇ ਹਲਕਾ ਘਨੌਰ ਦੇ ਵਿਕਾਸ ਲਈ 10 ਲੱਖ ਰੁਪਏ ਅਤੇ ਝੋਨੇ ਦੇ ਸੀਜਨ 'ਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਪਿੰਡ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਹਲਕਾ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਘਨੌਰ ਹਲਕੇ ਅੰਦਰ ਸ਼ਰਾਬ ਤੇ ਬੀਅਰ ਦੀਆਂ ਫੈਕਟਰੀਆਂ ਤਾਂ ਲਗਾਈਆਂ ਪਰੰਤੂ ਕਿਸਾਨਾਂ ਨਾਲ ਸਬੰਧਤ ਕੋਈ ਉਦਯੋਗ ਨਹੀਂ ਲਗਾਇਆ। 

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨ ਹਿਤੈਸ਼ੀ ਸਰਕਾਰ ਹੈ, ਇਸ ਲਈ ਸੂਬੇ ਦੀ ਜਵਾਨੀ, ਕਿਸਾਨੀ, ਧਰਤੀ ਹੇਠਲਾ ਪਾਣੀ ਤੇ ਹਵਾ ਬਚਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਕੈਂਪ ਦੌਰਾਨ ਕੈਬਨਿਟ ਮੰਤਰੀ ਤੇ ਵਿਧਾਇਕ ਵੱਲੋਂ ਜ਼ਿਲ੍ਹੇ ਦੇ ਖੇਤਾਂ 'ਚ ਨਾੜ ਨੂੰ ਅੱਗ ਨਾ ਲਗਾ ਕੇ, ਝੋਨੇ ਦੀ ਸਿੱਧੀ ਬਿਜਾਈ ਅਤੇ ਮੱਕੀ ਦੀ ਖੇਤੀ ਕਰਨ ਵਾਲੇ 15 ਕਿਸਾਨਾਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮਾਰਕਫੈਡ, ਡੇਅਰੀ ਵਿਕਾਸ, ਪਸ਼ੂ ਪਾਲਣ ਅਤੇ ਸਵੈ ਸਹਾਇਤਾ ਗਰੁੱਪਾਂ ਸਮੇਤ ਹੋਰ ਖੇਤੀ ਉਤਪਾਦਕਾਂ ਵੱਲੋਂ ਲਗਾਈ ਪ੍ਰਦਰਸ਼ਨੀ ਦਾ ਜਾਇਜ਼ਾ ਵੀ ਲਿਆ।

ਇਸ ਮੌਕੇ ਐਸ.ਡੀ.ਐਮ. ਡਾ. ਸੰਜੀਵ ਕੁਮਾਰ, ਡੀ.ਐਸ.ਪੀ. ਰਘਬੀਰ ਸਿੰਘ, ਗੰਨਾ ਕਮਿਸ਼ਨਰ ਡਾ. ਰਾਜੇਸ਼ ਰਹੇਜ਼ਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ, ਡਾ. ਸ਼ੇਰ ਸਿੰਘ, ਡਾ. ਗੁਰਉਪਦੇਸ਼ ਕੌਰ, ਡਾ. ਗੁਰਵੀਨ ਗਰਚਾ, ਡਾ. ਨੀਤੂ ਰਾਣੀ, ਡਾ. ਰਵਿੰਦਰ ਪਾਲ ਸਿੰਘ ਚੱਠਾ, ਪਵਿੱਤਰ ਕੌਰ ਸਮੇਤ ਵੱਡੀ ਗਿਣਤੀ ਕਿਸਾਨ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurlal Ghanaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD