Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਿਹਤ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ

Health, Dr. Raminder Kaur, Civil Surgeon Dr. Raminder Kaur, Civil Surgeon Patiala, Patiala

Web Admin

Web Admin

5 Dariya News

ਪਟਿਆਲਾ , 15 May 2023

Last updated on: May 15, 2023, 00:00 IST

ਸਰਕਾਰੀ ਸਿਹਤ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਅਤੇ ਲੋਕਾਂ ਨੂੰ ਉਹਨਾਂ ਦੇ ਘਰਾਂ ਤੱਕ ਮਿਆਰੀ ਤੇ ਗੁਣਵਤੱਤਾ ਵਾਲੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਆਮ ਆਦਮੀ ਕਲੀਨਿਕ ਅਜਨੋਦਾ ਅਤੇ ਤੰਦਰੁਸਤ ਸਿਹਤ ਕੇਂਦਰ ਮੰਡੌਰ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਨਾਲ ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।

ਦੌਰੇ ਦੌਰਾਨ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਭ ਤੋਂ ਪਹਿਲਾ ਤੰਦਰੁਸਤ ਸਿਹਤ ਕੇਂਦਰ ਮੰਡੌਰ ਦਾ ਦੌਰਾ ਕੀਤਾ ਅਤੇ ਕੇਂਦਰ ਵਿਚ ਤਾਇਨਾਤ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ। ਉਹਨਾਂ ਮੌਕੇ ਤੇ ਮੌਜੂਦ ਏ.ਐਨ.ਐਮ ਅਤੇ ਆਸ਼ਾ ਨੂੰ ਹਦਾਇਤ ਕੀਤੀ ਕਿ ਮਾਂ ਬੱਚਾ ਦੀ ਸਿਹਤ ਸੰਭਾਲ ਲਈ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਹਰੇਕ ਲੋੜਵੰਦ ਨੂੰ ਦੇਣੀਆਂ ਯਕੀਨੀ ਬਣਾਈਆਂ ਜਾਣ। 

ਪਿੰਡਾ ਦਾ ਸਰਵੇ ਕੀਤਾ ਜਾਵੇ। ਹਾਈ ਰਿਸਕ ਗਰਭਵਤੀਆਂ ਦਾ ਖ਼ਾਸ ਧਿਆਨ ਰੱਖਦੇ ਹੋਏ ਉਹਨਾਂ ਦਾ ਸਮੇਂ ਸਮੇਂ  ਫੋਲੋ ਅੱਪ ਕੀਤਾ ਜਾਵੇ ਅਤੇ ਉਹਨਾਂ ਦਾ ਜਣੇਪਾ ਸਰਕਾਰੀ ਸਿਹਤ ਸੰਸਥਾ ਵਿੱਚ ਕਰਵਾਉਣਾ ਯਕੀਨੀ  ਬਣਾਇਆ ਜਾਵੇ। ਮੈਡੀਕਲ ਅਫ਼ਸਰ ਨੂੰ  ਸਮੇਂ ਸਮੇਂ ਤੇ ਆਸ਼ਾ ਦੀ ਮੀਟਿੰਗ ਕਰਨ ਅਤੇ ਸਮੂਹ ਸਿਹਤ ਸਕੀਮਾਂ ਦਾ ਲਾਭ ਹਰੇਕ ਲੋੜਵੰਦ ਨਾਗਰਿਕ ਤੱਕ ਪਹੁੰਚਾਉਣ ਲਈ ਹਦਾਇਤਾਂ ਜਾਰੀ ਕੀਤੀਆਂ।

ਇਸ ਉਪਰੰਤ ਉਹਨਾਂ ਵੱਲੋਂ ਆਮ ਆਦਮੀ ਕਲੀਨਿਕ ਅਜਨੋਦਾ ਦਾ ਦੌਰਾ ਕੀਤਾ ਅਤੇ ਮੌਕੇ ਤੇ ਮੌਜੂਦ ਮੈਡੀਕਲ ਅਫ਼ਸਰ ਤੇ ਸਟਾਫ਼ ਨਾਲ ਮੁਲਾਕਾਤ ਕੀਤੀ। ਸਬੰਧਤ ਮੈਡੀਕਲ ਅਫ਼ਸਰ ਵੱਲੋਂ ਦੱਸਿਆ ਕਿ ਅਜਨੋਦਾ ਨੂੰ ਆਮ ਆਦਮੀ ਕਲੀਨਿਕ ਬਣਾਉਣ ਨਾਲ ਮਰੀਜ਼ਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ ਅਤੇ ਇਥੇ ਮਰੀਜ਼ਾਂ ਦੇ ਟੈਸਟ ਅਤੇ ਦਵਾਈਆਂ ਦਾ ਉਚਿਤ ਪ੍ਰਬੰਧ ਹੈ।

ਇਸ ਮੌਕੇ ਉਹਨਾਂ ਸਿਹਤ ਕੇਂਦਰ ਵਿੱਚ ਮਰੀਜ਼ਾਂ ਨੂੰ ਮਿਲ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਦਾ ਵੀ ਜਾਇਜ਼ਾ ਲਿਆ ਅਤੇ ਕੇਂਦਰ ਦੀ ਬਿਲਡਿੰਗ ਦਾ ਨਿਰੀਖਣ ਵੀ ਕੀਤਾ ।ਇਸ ਮੌਕੇ ਕਮਿਊਨਿਟੀ ਸਿਹਤ ਕੇਂਦਰ ਭਾਦਸੋਂ ਦੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਪੁਨੀਤ ਅਤੇ ਬਲਾਕ ਐਕਸਟੈਨਸ਼ਨ ਐਜੂਕੇਟਰ ਅਮਨ ਅਮਨਦੀਪ ਵੀ ਹਾਜ਼ਰ ਸਨ।

 

Tags: Health , Dr. Raminder Kaur , Civil Surgeon Dr. Raminder Kaur , Civil Surgeon Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD