Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਸਹਿਬਾਨ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸ਼ਹੀਦ ਸੁਖਦੇਵ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸ਼ਰਧਾ ਦੇ ਫੁੱਲ ਭੇਟ

ਸ਼ਹੀਦ ਸੁਖਦੇਵ ਦੇ ਜੱਦੀ ਘਰ ਤੱਕ ਸਿੱਧੀ ਪਹੁੰਚ ਲਈ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਆਖਰੀ ਪੜਾਅ 'ਤੇ ਪਹੁੰਚੀ - ਵਿਧਾਇਕ ਪੱਪੀ ਅਤੇ ਡਿਪਟੀ ਕਮਿਸ਼ਨਰ

Ashok Prashar Pappi, Ashok Prashar, Ludhiana, AAP, Aam Aadmi Party, Aam Aadmi Party Punjab, AAP Punjab, Gurpreet Bassi Gogi, Kulwant Singh Sidhu, Daljit Singh Bhola Grewal, DC Ludhiana, Surabhi Malik, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 15 May 2023

Last updated on: May 15, 2023, 00:00 IST

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਗੁਰਪ੍ਰੀਤ ਬੱਸੀ ਗੋਗੀ, ਕੁਲਵੰਤ ਸਿੰਘ ਸਿੱਧੂ, ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸਾਡੇ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਸੁਖਦੇਵ ਜੀ ਨੂੰ ਉਨ੍ਹਾਂ ਦੇ ਸਥਾਨਕ ਜੱਦੀ ਘਰ ਮੁਹੱਲਾ ਨੌਘਰਾ ਵਿਖੇ ਉਨ੍ਹਾਂ ਦੇ ਜਨਮ ਦਿਨ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਆਈ.ਜੀ. ਲੁਧਿਆਣਾ ਰੇਂਜ ਡਾ. ਕੌਸਤੁਭ ਸ਼ਰਮਾ, ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਅਤੇ ਹੋਰਨਾਂ ਵਲੋਂ ਵੀ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਚੌੜਾ ਬਾਜ਼ਾਰ ਤੋਂ ਸ਼ਹੀਦ ਦੇ ਜੱਦੀ ਘਰ ਤੱਕ ਸਿੱਧੀ ਪਹੁੰਚ ਵਾਲੀ ਸੜਕ ਲਈ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਆਪਣੇ ਆਖਰੀ ਪੜਾਅ 'ਤੇ ਪਹੁੰਚ ਗਈ ਹੈ ਅਤੇ ਜਲਦ ਕੰਮ ਸ਼ੁਰੂ ਕੀਤਾ ਜਾਵੇਗਾ ਕਿਉਂਕਿ ਸਾਰੀਆਂ ਰਸਮਾਂ ਪੂਰੀਆਂ ਹੋ ਚੁੱਕੀਆਂ ਹਨ। 

ਉਨ੍ਹਾਂ ਦੱਸਿਆ ਕਿ ਜ਼ਮੀਨ ਪ੍ਰਾਪਤੀ ਵਿੱਚ ਨਿਰਪੱਖ ਮੁਆਵਜ਼ੇ ਅਤੇ ਪਾਰਦਰਸ਼ਤਾ ਦੇ ਅਧਿਕਾਰ ਤਹਿਤ ਜਾਇਦਾਦ ਐਕਵਾਇਰ ਕਰਨ ਸਬੰਧੀ ਫਾਈਲ ਸਾਰੀਆਂ ਕਾਨੂੰਨੀ ਅਤੇ ਤਕਨੀਕੀ ਪੇਚਿਦਗੀਆਂ ਮੁਕੰਮਲ ਕਰਨ ਉਪਰੰਤ ਸਬੰਧਤ ਅਥਾਰਟੀ ਨੂੰ ਭੇਜ ਦਿੱਤੀ ਗਈ ਹੈ। ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਚੌੜਾ ਬਾਜ਼ਾਰ ਤੋਂ ਕ੍ਰਾਂਤੀਕਾਰੀ ਆਗੂ ਦੇ ਘਰ ਤੱਕ ਸਿੱਧੀ ਪਹੁੰਚ ਵਾਲੀ ਸੜਕ ਨੂੰ ਯਕੀਨੀ ਬਣਾਉਣ ਦੇ ਪ੍ਰਾਜੈਕਟ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਸ਼ਹੀਦ ਸੁਖਦੇਵ ਜੀ, ਸ਼ਹੀਦ ਭਗਤ ਸਿੰਘ ਜੀ ਅਤੇ ਸ਼ਹੀਦ ਰਾਜਗੁਰੂ ਜੀ ਨੇ ਦੇਸ਼ ਦੀ ਖਾਤਰ ਬਲਿਦਾਨ ਦਿੱਤੇ ਹਨ ਅਤੇ ਦੇਸ਼ ਵਾਸੀ ਉਨ੍ਹਾਂ ਦੇ ਰਿਣੀ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਧਰਤੀ ਦੇ ਇਨ੍ਹਾਂ ਮਹਾਨ ਸਪੂਤਾਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੀਆਂ ਜੰਜੀਰਾਂ ਤੋਂ ਮੁਕਤ ਕਰਵਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਸ਼ਾਂਤੀਪੂਰਨ ਮਾਹੌਲ ਅਤੇ ਭਾਈਚਾਰਕ ਸਾਂਝ ਵਿੱਚ ਰਹਿ ਰਹੇ ਹਾਂ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਐਸ.ਡੀ.ਐਮ. ਗੁਰਸਿਮਰਨ ਸਿੰਘ ਢਿੱਲੋਂ, ਸ਼ਹੀਦ ਸੁਖਦੇਵ ਥਾਪਰ ਯਾਦਗਾਰੀ ਟਰੱਸਟ ਦੇ ਕੌਮੀ ਪ੍ਰਧਾਨ ਅਸ਼ੋਕ ਥਾਪਰ, ਤ੍ਰਿਭੁਵਨ ਥਾਪਰ ਅਤੇ ਹੋਰ ਹਾਜ਼ਰ ਸਨ।

 

Tags: Ashok Prashar Pappi , Ashok Prashar , Ludhiana , AAP , Aam Aadmi Party , Aam Aadmi Party Punjab , AAP Punjab , Gurpreet Bassi Gogi , Kulwant Singh Sidhu , Daljit Singh Bhola Grewal , DC Ludhiana , Surabhi Malik , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD