Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਲੋਂ ਹਰਪਾਲ ਸਿੰਘ ਚੀਮਾ ਅਤੇ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ

ਲੁਧਿਆਣਾ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਬਾਰੇ ਕੀਤੀ ਚਰਚਾ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Harjot Singh Bains, Sharanpal Singh Makkar

Web Admin

Web Admin

5 Dariya News

ਲੁਧਿਆਣਾ , 15 May 2023

Last updated on: May 15, 2023, 00:00 IST

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਵਲੋਂ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਲੁਧਿਆਣਾ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਲ੍ਹੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਸ਼ਰਨਪਾਲ ਸਿੰਘ ਮੱਕੜ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਲੋਕਾਂ ਦੀ ਸਹੂਲਤ ਲਈ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਨੂੰ ਮੁੱਖ ਤਰਜੀਹ ਦੇਣ ਦਾ ਭਰੋਸਾ ਦਿੱਤਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੁਧਿਆਣਾ ਨੂੰ ਦੇਸ਼ ਦੇ ਸਰਵੋਤਮ ਬੁਨਿਆਦੀ ਢਾਂਚੇ ਦੇ ਮਾਮਲੇ ਵਿੱਚ ਮੋਹਰੀ ਬਣਾਉਣ ਲਈ ਵਚਨਬੱਧ ਹੈ ਅਤੇ ਲੁਧਿਆਣਾ ਵਾਸੀਆਂ ਦੀਆਂ ਆਸਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਦੋ ਨਿਆਂਇਕ ਇਮਾਰਤਾਂ ਲਈ ਫੰਡ ਜਾਰੀ ਕਰਨ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਵੀ ਕੀਤਾ।

ਇਸ ਉਪਰੰਤ ਉਨ੍ਹਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਵੀ ਮੁਲਾਕਾਤ ਕੀਤੀ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਲੁਧਿਆਣਾ ਨੂੰ 10 ਲੱਖ ਰੁਪਏ ਦੇ ਫੰਡ ਅਲਾਟ ਅਤੇ ਜਾਰੀ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਜਲੰਧਰ 'ਚ ਲੋਕ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਲਈ ਵਧਾਈ ਦਿੰਦਿਆਂ ਯੋਜਨਾ ਬੋਰਡ ਦੀਆਂ ਵੱਖ-ਵੱਖ ਵਿਕਾਸ ਯੋਜਨਾਵਾਂ ਅਤੇ ਹੋਰ ਮੁੱਦਿਆਂ 'ਤੇ ਵੀ ਚਰਚਾ ਕੀਤੀ। 

ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰ ਗਗਨਦੀਪ ਸਿੰਘ ਸੈਣੀ, ਸਚਿਨ ਸ਼ਰਮਾ, ਕਰਨ ਸਿੰਘ, ਵਿਕਾਸ ਗੁਪਤਾ, ਕਰਨ ਸਿੰਘ ਭੱਲਾ, ਗੁਰਪ੍ਰੀਤ ਸਿੰਘ ਸੈਣੀ, ਜੀ.ਐਸ. ਸੰਧਰ ਅਤੇ ਹੋਰ ਹਾਜ਼ਰ ਸਨ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Harjot Singh Bains , Sharanpal Singh Makkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD