Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਇਸ਼ਤਿਆਕ ਅਹਿਮਦ ਦੀ "ਵੰਡ ਤੋਂ ਪਹਿਲਾਂ ਭਾਰਤੀ ਸਿਨੇਮਾ ’ਚ ਪੰਜਾਬ ਦਾ ਯੋਗਦਾਨ" ਪੁਸਤਕ ਸਿਨੇਮਾ ਹਸਤੀ ਸ਼੍ਰੀ ਸੁਭਾਸ਼ ਘਈ ਵੱਲੋਂ ਰਿਲੀਜ਼

ਗਲੋਬਲ ਪੰਜਾਬੀ ਐਸੋਸੀਏਸ਼ਨ ਪੰਜਾਬੀ ਅਦੀਬਾਂ ਅਤੇ ਕਲਾਕਾਰਾਂ ਨੂੰ ਕੌਮਾਂਤਰੀ ਮੰਚ ਪ੍ਰਦਾਨ ਕਰੇਗੀ: ਇਕਬਾਲ ਸਿੰਘ ਲਾਲਪੁਰਾ

Dr Ishtiaq Ahmed, Subhash Ghai, Whistling woods institute, Goregaon, Mumbai, Rajan Khanna

Web Admin

Web Admin

5 Dariya News

ਮੁੰਬਈ , 15 May 2023

Last updated on: May 15, 2023, 00:00 IST

ਵਿਸ਼ਵ ਪ੍ਰਸਿੱਧ ਸਵੀਡਨ ਲੇਖਕ ਸ਼੍ਰੀ ਇਸ਼ਤਿਆਕ ਅਹਿਮਦ ਵੱਲੋ ਲਿਖੀ ਗਈ "ਵੰਡ ਤੋਂ ਪਹਿਲਾਂ ਭਾਰਤੀ ਸਿਨੇਮਾ ’ਚ ਪੰਜਾਬ ਦਾ ਯੋਗਦਾਨ" ਪੁਸਤਕ ਨੂੰ ਹਿੰਦੀ ਸਿਨੇਮਾ ਦੇ ਪ੍ਰਸਿਧ ਹਸਤੀ ਸ਼੍ਰੀ ਸੁਭਾਸ਼ ਘਈ ਵੱਲੋਂ ਮੁੰਬਈ ਦੇ ਕਰਮਾ ਫਾਊਂਡੇਸ਼ਨ ਹਾਲ ਵਿਸਲਿੰਗ ਵੁੱਡਜ਼ ਇੰਟਰਨੈਸ਼ਨਲ ਫਿਲਮ ਸਿਟੀ ਕੰਪਲੈਕਸ ਵਿਖੇ ਇਕ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਰਿਲੀਜ਼ ਕੀਤੀ ਗਈ ਹੈ।

ਪ੍ਰੋ. ਸਰਚਾਂਦ ਸਿੰਘ ਅਨੁਸਾਰ ਸਮਾਗਮ ਦੇ ਆਯੋਜਨ ਗਲੋਬਲ ਪੰਜਾਬੀ ਐਸੋਸੀਏਸ਼ਨ ਦੇ ਪੱਛਮੀ ਭਾਰਤ ਦੇ ਚੇਅਰਮੈਨ ਸ੍ਰੀ ਰਾਜਨ ਖੰਨਾ ਸਮੇਤ ਮੁੰਬਈ ਦੀਆਂ ਪ੍ਰਮੁੱਖ ਪੰਜਾਬੀ ਸ਼ਖ਼ਸੀਅਤਾਂ ਅਤੇ ਬਾਲੀਵੁੱਡ ਅਤੇ ਸੈਂਕੜੇ ਪੰਜਾਬੀ ਅਤੇ ਸਿਨੇਮਾ ਪ੍ਰੇਮੀਆਂ ਨੇ ਵੀ ਇਸ ਮੌਕੇ ਸ਼ਿਰਕਤ ਕੀਤੀ। ਪ੍ਰਭਾਵਸ਼ੀਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਿਨੇਮਾ ਦੇ ਪ੍ਰਸਿੱਧ ਨਿਰਮਾਤਾ-ਨਿਰਦੇਸ਼ਕ, ਅਭਿਨੇਤਾ, ਗੀਤਕਾਰ, ਸੰਗੀਤ ਨਿਰਦੇਸ਼ਕ ਅਤੇ ਪਟਕਥਾ ਲੇਖਕ ਸ਼੍ਰੀ ਸੁਭਾਸ਼ ਘਈ, ਜਿਨ੍ਹਾਂ ਨੂੰ ਸਮਾਜਿਕ ਮੁੱਦਿਆਂ 'ਤੇ ਅਧਾਰਿਤ ਸਰਵੋਤਮ ਫਿਲਮ ’ਇਕਬਾਲ’ ਦੇ ਨਿਰਮਾਣ ਲਈ ਰਾਸ਼ਟਰੀ ਫਿਲਮ ਪੁਰਸਕਾਰ ਮਿਲ ਚੁੱਕਿਆ ਹੈ ਨੇ ਫਿਲਮ ਇੰਡਸਟਰੀ ਵਿੱਚ ਆਪਣੇ ਅਨੁਭਵ ਅਤੇ ਆਪਣੇ ਪੰਜਾਬੀ ਪਿਛੋਕੜ ਬਾਰੇ ਗੱਲ ਕੀਤੀ। ਉਨ੍ਹਾਂ ਦੱਸਿਆ ਕਿ ਉਹ ਉਸ ਪਰਿਵਾਰ ਨਾਲ ਸਬੰਧਿਤ ਹੈ ਜੋ ਪੱਛਮੀ ਪੰਜਾਬ (ਹੁਣ ਪਾਕਿਸਤਾਨ) ਦੇ ਜਿਹਲਮ ਜ਼ਿਲ੍ਹੇ ਤੋਂ ਪਰਵਾਸ ਕਰਕੇ ਭਾਰਤ ਆਇਆ ਸੀ।

ਕਿਤਾਬ ਦੇ ਲੇਖਕ ਅਤੇ ਰਾਜਨੀਤੀ ਵਿਗਿਆਨੀ ਡਾ: ਇਸ਼ਤਿਆਕ ਅਹਿਮਦ ਨੇ ਪੰਜਾਬ ਦੀ ਖ਼ੂਨੀ ਵੰਡ ਬਾਰੇ “Punjab, bloodied, partitioned and cleansed )’’ ਕਿਤਾਬ ਲਿਖਣ ਤੋਂ ਬਾਅਦ ਆਪਣੇ ਤਜਰਬਿਆਂ ਨੂੰ ਦੂਜਿਆਂ ਨਾਲ ਸਾਂਝਾ ਕਰਦਿਆਂ ਦੱਸਿਆ ਕਿ ਉਕਤ ਕਿਤਾਬ ਵਿੱਚ ਵੇਰਵੇ ਪੜ੍ਹ ਕੇ ਬਹੁਤ ਸਾਰੇ ਪਰਿਵਾਰ ਮੁੜ ਇਕੱਠੇ ਹੋਏ ਹਨ।

ਉਨ੍ਹਾਂ ਕਿਹਾ ਕਿ ਕਿਤਾਬ “ ਵੰਡ ਤੋਂ ਪਹਿਲਾਂ ਭਾਰਤੀ ਸਿਨੇਮਾ ਵਿੱਚ ਪੰਜਾਬ ਦਾ ਯੋਗਦਾਨ” ਆਕਾਰ ਬੁਕਸ ਵੱਲੋਂ ਪ੍ਰਕਾਸ਼ਿਤ ਹੈ, ਪੰਜਾਬੀ ਭਾਵਨਾ ਨੂੰ ਇਕ ਸੱਚੀ ਸਲਾਮੀ ਹੈ ਜੋ ਉਨ੍ਹਾਂ ਨੂੰ ਹਰ ਖੇਤਰ ਵਿੱਚ ਸਫ਼ਲਤਾ ਪ੍ਰਦਾਨ ਕਰਦੀ ਹੈ।

ਇਸ ਮੌਕੇ ਗਲੋਬਲ ਪੰਜਾਬੀ ਐਸੋਸੀਏਸ਼ਨ ਦੇ ਸਰਪ੍ਰਸਤ ਸ. ਇਕਬਾਲ ਸਿੰਘ ਲਾਲਪੁਰਾ ਚੇਅਰਮੈਨ ਕੌਮੀ ਘੱਟ ਗਿਣਤੀ ਕਮਿਸ਼ਨ ਅਤੇ ਐਸੋਸੀਏਸ਼ਨ ਦੇ ਪ੍ਰਧਾਨ,  ਡਾ: ਕੁਲਵੰਤ ਸਿੰਘ ਧਾਰੀਵਾਲ ਚੇਅਰਮੈਨ ਵਰਲਡ ਕੈਂਸਰ ਕੇਅਰ ਨੇ ਇਕ ਸੰਦੇਸ਼ ਰਾਹੀ ਜਿੱਥੇ ਸਭ ਨੂੰ ਵਧਾਈ ਦਿੱਤੀ ਉੱਥੇ ਹੀ ਕਿਹਾ ਕਿ ਸੰਸਥਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਸਮਰਪਿਤ ਹੈ ਅਤੇ ਪੰਜਾਬੀ ਸਾਹਿਤਕਾਰਾਂ, ਕਲਾਕਾਰਾਂ ਅਤੇ ਅਦੀਬਾਂ ਨੂੰ ਆਦਰ ਸਨਮਾਨ ਦੇਣ ਅਤੇ ਉਨ੍ਹਾਂ ਨੂੰ ਆਪਣੀ ਪਛਾਣ ਸਥਾਪਿਤ ਕਰਨ ਲਈ ਕੌਮਾਂਤਰੀ ਮੰਚ ਪ੍ਰਦਾਨ ਕਰਨ ਵਲ ਸੇਧਿਤ ਹੈ। ਉਨ੍ਹਾਂ ਕਿਹਾ ਕਿ ਸੰਸਥਾ ਸਾਹਿਤਕਾਰਾਂ ਦੀਆਂ ਰਚਨਾਵਾਂ ਨੂੰ ਪ੍ਰਕਾਸ਼ਿਤ ਕਰਾਉਣ ਅਤੇ ਅਦੀਬਾਂ ਤੇ ਕਲਾਕਾਰਾਂ ਲਈ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਉਨ੍ਹਾਂ ਤਕ ਪਹੁੰਚਾਉਣ ’ਚ ਭੂਮਿਕਾ ਅਦਾ ਕਰੇਗੀ।  

ਇਸ ਮੌਕੇ ਸਮਾਗਮ ਦੇ ਆਯੋਜਕ ਗਲੋਬਲ ਪੰਜਾਬੀ ਐਸੋਸੀਏਸ਼ਨ ਦੇ ਖੇਤਰੀ ਚੇਅਰਮੈਨ ਸ਼੍ਰੀ ਰਾਜਨ ਖੰਨਾ ਨੇ ਪੰਜਾਬੀ ਸਭਿਆਚਾਰ ਦੀ ਮਹਾਨਤਾ ਬਾਰੇ ਗੱਲ ਕੀਤੀ ਅਤੇ  ਭਾਰਤੀ ਸਿਨੇਮਾ ’ਚ ਰਵਾਇਤੀ ਤੌਰ 'ਤੇ ਦਬਦਬਾ ਕਾਇਮ ਰਖਣ ਲਈ ਪੰਜਾਬੀਆਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਹਾਨ ਪੰਜਾਬੀ ਸਭਿਆਚਾਰ ਫਿਰਕੂ ਰੁਕਾਵਟਾਂ ਨੂੰ ਤੋੜ ਸਕਦਾ ਹੈ । ਅਤੇ ਭਾਰਤ-ਪਾਕਿ ਸਰਹੱਦ ਦੇ ਦੋਵਾਂ ਪਾਸਿਆਂ ਦੇ ਲੋਕਾਂ ਵਿੱਚ ਆਪਸੀ ਭਾਈਚਾਰਕ ਸਾਂਝ ਕਾਇਮ ਕਰ ਸਕਦਾ ਹੈ। ਸਰੋਤਿਆਂ ਨੇ ਉਨ੍ਹਾਂ ਦੇ ਬੋਲ ’’ਨਫਰਤਾਂ ਦੇ ਅਸੀਂ ਕੋਲ ਨਹੀਂ ਬੈਣਾ, ਪਿਆਰ ਦੀ ਅਸੀਂ ਫੁਲਕਾਰੀ ਆ, ਮਜ਼੍ਹਬਾਂ ਦੇ ਅਸੀਂ ਹਾਮੀ ਨਹੀਂ, ਮੁਹੱਬਤ ਦੇ ਵਾਪਾਰੀ ਹਾਂ’’ ਦੀ ਸ਼ਲਾਘਾ ਕੀਤੀ। ਸਮਾਗਮ ਵਿਚ ਮੌਜੂਦ ਸਮੂਹ ਪੰਜਾਬੀਆਂ ਅਤੇ ਸਿਨੇਮਾ ਪ੍ਰੇਮੀਆਂ ’ਚ ਭਾਰੀ ਉਤਸ਼ਾਹ ਅਤੇ ਭਰਪੂਰ ਆਨੰਦ ਮਾਣਦਾ ਦੇਖਿਆ ਗਿਆ।

 

Tags: Dr Ishtiaq Ahmed , Subhash Ghai , Whistling woods institute , Goregaon , Mumbai , Rajan Khanna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD