Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਰਾਸ਼ਟਰੀ ਡੇਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ

ਡੇਂਗੂ ਨੂੰ ਹਰਾਉਣ ਲਈ ਰਲ ਕੇ ਹੰਬਲਾ ਮਾਰਨ ਦੀ ਲੋੜ : ਡਾ. ਦਵਿੰਦਰਜੀਤ ਕੌਰ

Health, Dr. Davinderjit Kaur, Civil Surgeon Dr. Davinderjit Kaur, Civil Surgeon Fatehgarh Sahib, Fatehgarh Sahib, National Dengue Day

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 16 May 2023

Last updated on: May 16, 2023, 00:00 IST

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਹਸਪਤਾਲ ਵਿਖੇ ਰਾਸ਼ਟਰੀ ਡੇਂਗੂ ਦਿਵਸ ਮੌਕੇ ਜਾਗੂਰਤਾ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਹਰ ਸਾਲ ਕੌਮੀ ਪੱਧਰ ਤੇ 16 ਮਈ ਨੂੰ ਰਾਸ਼ਟਰੀ ਡੇਂਗੂ ਦਿਵਸ ਡੇਂਗੂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਮਨਾਇਆ ਜਾਂਦਾ ਹੈ।  

ਇਸ ਸਾਲ ਡੇਂਗੂ ਦਿਵਸ *ਡੇਂਗੂ ਨੂੰ ਹਰਾਉਣ ਲਈ ਸਾਂਝੇਦਾਰੀ ਅਪਨਾਓ* ਥੀਮ ਤਹਿਤ ਮਨਾਇਆ ਜਾ ਰਿਹਾ ਹੈ, ਉਨ੍ਹਾਂ ਕਿ ਡੇਂਗੂ ਨੂੰ ਹਰਾਉਣ ਲਈ ਸਾਨੂੰ ਸਾਰਿਆਂ ਨੂੰ ਰਲ ਕੇ ਹੰਬਲਾ ਮਾਰਨ ਦੀ ਲੋੜ ਹੈ, ਜਿਸ ਲਈ ਆਪਦੇ ਘਰਾਂ ਵਿਚ ਡੇਂਗੂ ਪ੍ਰਤੀ ਜਾਗਰੂਕਤਾ ਅਤੇ ਚੈਕਿੰਗ ਲਈ ਆ ਰਹੀਆਂ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਕੀਤੀ ਜਾਵੇ।ਉਨ੍ਹਾਂ ਦੱਸਿਆ ਕਿ ਜਿਲੇ ਭਰ ਵਿਚ 55 ਟੀਮਾਂ ਵੱਲੋਂ ਰੋਜ਼ਾਨਾ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਸਰਕਾਰੀ, ਅਰਧ ਸਰਕਾਰੀ, ਗੈਰ ਸਰਕਾਰੀ ਸੰਸਥਾਵਾਂ, ਸਿੱਖਿਆਂ ਸੰਸਥਾਵਾਂ , ਘਰਾਂ, ਦੁਕਾਨਾਂ, ਝੂਗੀਆਂ ਝੋਪੜੀਆਂ ਆਦਿ ਤੱਕ ਪੁਹੰਚ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਜਿਥੇ ਮੱਛਰ ਦਾ ਲਾਰਵਾ ਮਿਲਦਾ ਹੈ, ਉਸ ਨੂੰ ਮੌਕੇ ਤੇ ਨਸ਼ਟ ਕਰਵਾਇਆ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ 16,557 ਘਰਾਂ ਵਿਚ ਡੇਂਗ ਸਬੰਧੀ ਸਰਵੇ ਕੀਤਾ ਗਿਆ ਹੈ ਤੇ 184 ਘਰਾਂ ਵਿਚ ਮੱਛਰ ਦਾ ਲਾਰਵਾ ਮਿਲਿਆ ਹੈ।ਇਸ ਮੌਕੇ ਜਿਲ੍ਹਾ ਐਪੀਡਮੋਲੋਜਿ਼ਸਟ ਡਾ. ਗੁਰਪ੍ਰੀਤ ਕੌਰ ਨੇ ਡੇਂਗੂ ਦੇ ਲੱਛਣ ਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਹਰ ਐਤਵਾਰ ਡੇਂਗੂ ਦੇ ਮੱਛਰ *ਤੇ ਵਾਰ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਹਫਤੇ ਵਿਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਹਰ ਐਤਵਾਰ ਨੂੰ ਡੇਂਗੂ ਦਾ ਲਾਰਵਾ ਪੈਂਦਾ ਹੋਣ ਵਾਲੀਆ ਜਗ੍ਹਾ ਜਿਵੇਂ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟ੍ਰੇਆਂ ਆਦਿ ਨੂੰ ਸਾਫ ਕਰਨਾ ਤੇ ਸੁਕਾਉਣਾ ਚਾਹੀਦਾ ਹੈ। 

ਇਸ ਮੌਕੇ ਜਿਲ੍ਹਾ ਸਿਹਤ ਅਫਸਰ ਡਾ. ਨਵਜੋਤ ਕੌਰ, ਜਿਲ੍ਹਾ ਟੀਕਾਕਰਨ ਅਫਸਰ ਡਾ. ਰਾਜੇ਼ਸ ਕੁਮਾਰ, ਜਿਲ੍ਹਾ ਐਪੀਡਮੋਲੋਜਿਸ਼ਟ ਡਾ. ਦੀਪਤੀ, ਜਿਲ੍ਹਾ ਸਮੂਹ ਸਿੱਖਿਆਂ ਤੇ ਸੂਚਨਾਂ ਅਫਸਰ ਕਰਨੈਲ ਸਿੰਘ, ਜਿਲ੍ਹਾ ਬੀ.ਸੀ.ਸੀ. ਅਮਰਜੀਤ ਸਿੰਘ, ਬੀ.ਈ.ਈ. ਮਹਾਵੀਰ ਸਿੰਘ, ਸਹਾਇਕ ਮਲੇਰੀਆਂ ਅਫਸਰ ਨਰਿੰਦਰਪਾਲ ਸਿੰਘ ਤੇ ਮਨਪ੍ਰੀਤ ਸਿੰਘ, ਐਸ.ਆਈ. ਇੰਦਰਜੀਤ ਸਿੰਘ, ਇੰਸੈਕਟ ਕੂਲੈਕਟਰ ਮਨਦੀਪ ਕੌਰ ਤੇ ਮੁਹਾਲੀ ਨਰਸਿੰਗ ਕਾਲਜ ਦੇ ਸਿੱਖਿਅਰਥੀ ਆਦਿ ਹਾਜ਼ਰ ਸਨ।

 

Tags: Health , Dr. Davinderjit Kaur , Civil Surgeon Dr. Davinderjit Kaur , Civil Surgeon Fatehgarh Sahib , Fatehgarh Sahib , National Dengue Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD