Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਧਾਰ ਕਾਰਡ ਅਪਡੇਟ ਕਰਵਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ

ਜ਼ਿਲ੍ਹਾ ਵਾਸੀਆਂ ਨੂੰ ਆਪਣੇ ਆਧਾਰ ਕਾਰਡ ਵੇਰਵਿਆਂ ਨੂੰ ਅਪਡੇਟ ਕਰਾਉਣ ਦੀ ਅਪੀਲ: ਰਵਿੰਦਰ ਸਿੰਘ

Punjab Admin, Ravinder Singh, Additional Deputy Commissioner Ferozpur, Ferozpur

Web Admin

Web Admin

5 Dariya News

ਫਿਰੋਜ਼ਪੁਰ , 16 May 2023

Last updated on: May 16, 2023, 00:00 IST

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ, ਸੇਵਾ ਕੇਂਦਰਾਂ ਅਤੇ ਸੀ.ਐਸ.ਸੀ. ਸੈਂਟਰਾਂ ਦੇ ਅਧਿਕਾਰੀਆਂ/ਮੈਨੇਜਰਾਂ ਨਾਲ ਰੀਵਿਊ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਵਿੱਚ ਆਧਾਰ ਅਪਡੇਟ ਦੇ ਕੰਮਾਂ ਬਾਰੇ ਜਾਣਕਾਰੀ ਲਈ ਅਤੇ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਸੂਰਜ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਨਾਗਰਿਕਾਂ ਨੇ ਪਿਛਲੇ 8-10 ਸਾਲਾਂ ਤੋਂ ਆਪਣਾ ਅਧਾਰ ਕਾਰਡ ਅਪਡੇਟ ਨਹੀਂ ਕਰਵਾਇਆ ਜਾਂ ਕਿਸੇ ਵੀ ਕਿਸਮ ਦੀ ਕੋਈ ਸੋਧ ਨਹੀਂ ਕਰਵਾਈ ਜਿਵੇਂ ਕਿ ਫੋਟੋ, ਪਤਾ, ਜਨਮ ਮਿਤੀ, ਜ਼ਰੂਰੀ ਬਾਓਮੈਟ੍ਰਿਕਸ (ਅੱਖਾਂ ਅਤੇ ਹੱਥ ਦੇ ਨਿਸ਼ਾਨ) ਆਦਿ ਉਨ੍ਹਾਂ ਨੂੰ ਆਪਣੇ ਅਧਾਰ ਕਾਰਡ ਵਿੱਚ ਪਛਾਣ ਦੇ ਸਬੂਤ (ਪੀ.ਓ.ਆਈ.) ਅਤੇ ਪਤੇ ਦੇ ਸਬੂਤ (ਪੀ.ਓ.ਏ.) ਵਜੋਂ ਦਸਤਾਵੇਜ਼ਾਂ ਨੂੰ ਅਪਡੇਟ ਕਰਵਾਉਣਾ ਲਾਜ਼ਮੀ ਹੈ। 

ਉਨ੍ਹਾਂ ਕਿਹਾ ਕਿ ਆਧਾਰ ਕਾਰਡ ਆਨ-ਲਾਈਨ ਦੇ ਨਾਲ-ਨਾਲ ਆਧਾਰ ਕੇਂਦਰਾਂ 'ਤੇ ਵੀ ਅਪਡੇਟ ਕਰਵਾਇਆ ਜਾ ਸਕਦਾ ਹੈ। ਸ੍ਰੀ ਰਵਿੰਦਰ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਦੇ ਯੂ.ਆਈ.ਏ.ਡੀ.ਆਈ. ਵਿਭਾਗ ਵੱਲੋਂ ਹੋਈਆਂ ਹਦਾਇਤਾਂ ਅਨੁਸਾਰ ਨਾਗਰਿਕਾਂ ਨੂੰ ਆਪਣੇ ਅਧਾਰ ਕਾਰਡ ਦੇ ਪਛਾਣ ਅਤੇ ਰਿਹਾਇਸ਼ ਦੇ ਪ੍ਰਮਾਣ ਅਪਡੇਟ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਾਗਰਿਕ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਲਈ ਆਪਣਾ ਮੋਬਾਈਲ ਨੰਬਰ ਅਤੇ ਦਸਤਾਵੇਜ਼ ਆਧਾਰ ਕਾਰਡ ਨਾਲ ਅਪਡੇਟ/ਲਿੰਕ ਕਰਵਾ ਕੇ ਰੱਖਣ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਈ ਨਾਗਰਿਕਾਂ ਨੇ ਆਪਣਾ ਪਤਾ ਬਦਲਿਆ ਹੈ ਅਤੇ ਆਪਣੇ ਆਧਾਰ ਕਾਰਡਾਂ ਨੂੰ ਅੱਪਡੇਟ ਕੀਤਾ ਹੈ ਪਰੰਤੂ ਕਈਆਂ ਨੇ ਆਧਾਰ ਅਪਡੇਟ ਨਹੀਂ ਕਰਵਾਇਆ। ਉਨ੍ਹਾਂ ਕਿਹਾ ਨਾਗਰਿਕ 'ਮਾਈ ਆਧਾਰ ਪੋਰਟਲ' 'ਤੇ ਆਪਣੇ ਦਸਤਾਵੇਜ਼ਾਂ ਨੂੰ ਆਨਲਾਈਨ ਵੀ ਅਪਲੋਡ ਕਰ ਸਕਦੇ ਹਨ ਜਾਂ ਆਪਣੇ ਸਬੰਧਤ ਖੇਤਰਾਂ ਵਿੱਚ ਆਧਾਰ ਨਾਮਾਂਕਣ ਕੇਂਦਰਾਂ 'ਤੇ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾ ਸਕਦੇ ਹਨ। 

ਉਨ੍ਹਾਂ ਨੇ ਕਿਹਾ ਕਿ 0-5 ਉਮਰ ਵਰਗ ਦੇ ਬੱਚੇ ਦਾ ਨਾਮਾਂਕਣ ਅਤੇ 5 ਸਾਲ ਅਤੇ 15 ਸਾਲ ਦੀ ਉਮਰ ਦੇ ਬੱਚਿਆਂ ਦਾ ਜ਼ਰੂਰੀ ਬਾਇਓ-ਮੈਟ੍ਰਿਕ (ਐਮ.ਬੀ.ਯੂ.) ਵੀ ਲਾਜ਼ਮੀ ਅੱਪਡੇਟ ਕਰਵਾਏ ਜਾਣ। ਇਸ ਮੌਕੇ ਸਹਾਇਕ ਕਮਿਸ਼ਨਰ (ਜ)ਸ੍ਰੀ ਸੂਰਜ ਨੇ ਜ਼ਿਲ੍ਹੇ ਦੇ ਸਾਰੇ ਆਧਾਰ ਕੇਂਦਰਾਂ ਦੀ ਜਿਓਟੈਗਿੰਗ ਯਕੀਨੀ ਬਣਾਈ ਜਾਣ ਲਈ ਹਦਾਇਤ ਕੀਤੀ ਤਾਂ ਕਿ ਲੋਕਾਂ ਨੂੰ ਨਜ਼ਦੀਕੀ ਆਧਾਰ ਕੇਂਦਰ ਪਹੁੰਚ ਕਰਨ ਵਿੱਚ ਕਿਸੇ ਤਰ੍ਹਾਂ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾ, ਬੈਂਕਾਂ, ਡਾਕਘਰਾਂ ਤੋਂ ਇਲਾਵਾ ਜ਼ਿਲ੍ਹੇ ਵਿੱਚ 23 ਸੀ.ਐਸ.ਸੀ. ਸੈਂਟਰਾਂ ਵਿਖੇ ਵੀ ਆਧਾਰ ਕਾਰਡ ਅਪਡੇਟ ਕਰਵਾਉਣ ਅਤੇ ਨਵੇਂ ਬਣਾਉਣ ਦਾ ਕੰਮ ਨਿਰਤੰਰ ਚੱਲ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਆਧਾਰ ਅਪਡੇਸ਼ਨ ਲਈ ਕੈਂਪ ਵੀ ਲਗਾਏ ਜਾਂਦੇ ਹਨ। 

ਉਨ੍ਹਾਂ ਕਿਹਾ ਕਿ ਸਮੂਹ ਜ਼ਿਲ੍ਹਾ ਵਾਸੀ ਆਪਣੇ ਨਜ਼ਦੀਕੀ ਸੈਂਟਰ ‘ਤੇ ਜਾ ਕੇ ਆਪਣਾ ਆਧਾਰ ਕਾਰਡ ਅਪਡੇਟ ਜ਼ਰੂਰ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਭਵਿੱਖ ਵਿੱਚ ਕਿਸੇ ਸਰਕਾਰੀ ਸਕੀਮ ਦਾ ਲਾਭ ਪ੍ਰਾਪਤ ਕਰਨ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਐਸ.ਪੀ. ਸ੍ਰੀ ਸੋਹਨ ਲਾਲ ਸੋਨੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਸੁਖਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

 

Tags: Punjab Admin , Ravinder Singh , Additional Deputy Commissioner Ferozpur , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD