Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸਿਵਲ ਸਰਜਨ ਡਾ. ਰਾਜੇਸ਼ ਅੱਤਰੀ ਵੱਲੋਂ ਸਿਵਲ ਹਸਪਤਾਲ ਮੋਗਾ ਦਾ ਅਚਨਚੇਤ ਦੌਰਾ

ਸਟਾਫ਼ ਨੂੰ ਮਰੀਜਾਂ ਪ੍ਰਤੀ ਹਮਦਰਦੀ ਦਾ ਵਤੀਰਾ ਤੇ ਅਯੂਸ਼ਮਾਨ ਕਾਰਡ ਤਹਿਤ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦੀ ਹਦਾਇਤ

Health, Civil Surgeon Moga, Moga

Web Admin

Web Admin

5 Dariya News

ਮੋਗਾ , 16 May 2023

Last updated on: May 16, 2023, 00:00 IST

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਮੁਤਾਬਿਕ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸਿਹਤ ਵਿਭਾਗ ਮੋਗਾ ਪੂਰੀ ਤਰਾ ਆਪਣੀ ਸੇਵਾਵਾਂ ਆਮ ਲੋਕਾਂ ਤੱਕ ਪਹੁੰਚਾਉਣ ਦੇ ਪੁਰਜ਼ੋਰ ਯਤਨ ਕਰ ਰਿਹਾ ਹੈ। ਇਸ ਦੌਰਾਨ ਸਿਵਲ ਸਰਜਨ ਮੋਗਾ ਡਾ ਰਾਜੇਸ਼ ਅੱਤਰੀ ਵੱਲੋਂ ਜ਼ਿਲੇ ਅੰਦਰ ਲਗਾਤਾਰ ਸਿਹਤ ਸੰਸਥਾਵਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਉਹਨਾਂ ਸਿਵਲ ਹਸਪਤਾਲ ਮੋਗਾ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਸਾਫ਼ ਸਫ਼ਾਈ ਅਤੇ ਸਟਾਫ਼ ਦੀ ਹਾਜ਼ਰੀ ਉੱਪਰ ਉਨਾਂ ਸੰਤੁਸ਼ਟੀ ਪ੍ਰਗਟਾਈ।

ਇਸ ਮੌਕੇ ਸਿਵਲ ਸਰਜਨ ਮੋਗਾ ਨੇ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਦਵਾਈ ਲੈਣ ਆਏ ਮਰੀਜ਼ ਨਾਲ ਹਮੇਸ਼ਾ ਹਮਦਰਦੀ ਦਾ ਵਤੀਰਾ ਰੱਖਿਆ ਜਾਵੇ। ਸਿਹਤ ਸੰਸਥਾਵਾਂ ਦੇ ਵਿੱਚ ਸਾਫ਼ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ। ਸਿਵਿਲ ਸਰਜਨ ਨੇ ਵੱਖ ਵੱਖ ਵਾਰਡਾਂ ਵਿੱਚ ਜਾ ਕੇ ਮਰੀਜਾਂ ਦਾ ਹਾਲ ਚਾਲ ਪੁੱਛਿਆ ਤੇ ਸਟਾਫ ਨੂੰ ਆਯੂਸ਼ਮਾਨ ਤਹਿਤ ਮਰੀਜਾਂ ਨੂੰ ਮੁਫਤ ਇਲਾਜ ਦੇਣ ਦੀ ਪਹਿਲ ਕਰਨ ਲਈ ਕਿਹਾ। 

ਉਹਨਾਂ ਟੀਬੀ ਵਾਰਡ ਦਾ ਦੌਰਾ ਕਰਦਿਆਂ ਕਿਹਾ ਕਿ ਟੀਬੀ ਦੇ ਮਰੀਜਾਂ ਲਈ ਪੌਸ਼ਟਿਕ ਰਾਸ਼ਨ ਮਹੁੱਈਆ ਕਰਵਾਉਣ ਲਈ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਮਰੀਜਾਂ ਦੀ ਸਹੂਲਤ ਲਈ ਹਸਪਤਾਲ ਲਈ ਲੋੜੀਂਦੇ ਸਾਜੋ ਸਾਮਾਨ ਨੂੰ ਜਲਦ ਪੂਰਾ ਕਰਨ ਦੀ ਗੱਲ ਵੀ ਕਹੀ।ਇਸ ਮੌਕੇ ਉਹਨਾਂ ਨਾਲ ਸੀਨੀਅਰ ਮੈਡੀਕਲ ਅਫ਼ਸਰ ਡਾ ਸੁਖਪ੍ਰੀਤ ਬਰਾੜ ਵੀ ਹਾਜ਼ਰ ਸਨ। ਸਿਵਿਲ ਸਰਜਨ ਨੇ ਟੀ ਬੀ ਵਾਰਡ,  ਸਰਜੀਕਲ ਵਾਰਡ,  ਡੇਂਗੂ ਵਾਰਡ,  ਅਤੇ ਹੋਰ ਵਾਰਡਾਂ ਦਾ ਦੌਰਾ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਰੁਪਾਲੀ ਸੇਠੀ, ਡਾ ਅਰਸ਼ਦੀਪ ਸਿੰਘ, ਡਾ. ਅਨਮੋਲ ਪ੍ਰੀਤ, ਨਰਸਿੰਗ ਸਟਾਫ ਰਣਜੀਤ ਕੌਰ,  ਗਿਆਨ ਕੌਰ,  ਰਾਮਿੰਦਰ ਕੌਰ  ਅਤੇ ਮਾਸ ਮੀਡੀਆ ਵਿੰਗ ਸਿਹਤ ਵਿਭਾਗ ਲਖਵਿੰਦਰ ਕੈਥ ਅਤੇ ਅੰਮਿ੍ਰਤ ਸ਼ਰਮਾ ਵੀ ਹਾਜ਼ਰ ਸਨ।    

 

Tags: Health , Civil Surgeon Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD