Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰੀ ਬਹੁਤਕਨੀਕੀ ਕਾਲਜ ਵਿੱਚ ਮਨਾਇਆ ਰਾਸ਼ਟਰੀ ਡੇਂਗੂ ਦਿਵਸ

ਬਿਮਾਰੀ ਦੇ ਖ਼ਾਤਮੇ ਲਈ ਸਾਰੇ ਇੱਕਜੁੱਟ ਹੋਕੇ ਕੰਮ ਕਰਨ : ਸਿਵਲ ਸਰਜਨ

Health, Civil Surgeon Patiala, Patiala

Web Admin

Web Admin

5 Dariya News

ਪਟਿਆਲਾ , 16 May 2023

Last updated on: May 16, 2023, 00:00 IST

ਡੇਂਗੂ ਬੁਖ਼ਾਰ ਤੋਂ ਬਚਾਓ ਤੇ ਜਾਗਰੂਕਤਾ ਸਬੰਧੀ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਰਕਾਰੀ ਬਹੁਤਕਨੀਕੀ ਕਾਲਜ ਦੇ ਆਡੀਟੋਰੀਅਮ ਹਾਲ ਵਿੱਚ ਥੀਮ "ਡੇਂਗੂ ਨੂੰ ਹਰਾਉਣ ਲਈ ਸਮਝਦਾਰੀ ਦਾ ਉਪਯੋਗ ਕਰੋ" ਤਹਿਤ ਰਾਸ਼ਟਰੀ ਡੇਂਗੂ ਦਿਵਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਸੁਮੀਤ ਸਿੰਘ ਅਤੇ ਡਾ. ਦਿਵਜੋਤ ਸਿੰਘ ਵੀ ਸਨ।

ਰਾਸ਼ਟਰੀ ਡੇਂਗੂ ਦਿਵਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਸਾਂਝਾ ਫ਼ਰਜ਼ ਬਣਦਾ ਹੈ ਕਿ ਡੇਂਗੂ ਦੇ ਮੱਛਰ ਦੀ ਪੈਦਾਇਸ਼ ਨੂੰ ਰੋਕਣ ਦੇ ਯਤਨ ਕਰੀਏ ਅਤੇ ਸਿਹਤ ਵਿਭਾਗ ਵੱਲੋਂ ਉਲੀਕੀ ਗਈ ਹਰ ਸ਼ੁੱਕਰਵਾਰ ਖ਼ੁਸ਼ਕ ਦਿਵਸ ਮੁਹਿੰਮ ਨੂੰ ਸਫਲ ਬਣਾਈਏ। ਉਨ੍ਹਾਂ ਕਿਹਾ ਕਿ ਡੇਂਗੂ ਵਰਗੀ ਬਿਮਾਰੀ ਦਾ ਖ਼ਾਤਮਾ ਸਭਨਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ। 

ਉਹਨਾਂ ਕਿਹਾ ਕਿ ਭਾਵੇਂ ਜ਼ਿਲ੍ਹੇ ਵਿੱਚ ਹੁਣ ਤੱਕ ਡੇਂਗੂ ਦਾ ਕੋਈ ਵੀ ਕੇਸ ਰਿਪੋਰਟ ਨਹੀਂ ਹੋਇਆ ਪ੍ਰੰਤੂ ਫਿਰ ਵੀ ਅਜਿਹੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਅਗਾਊਂ ਸਾਵਧਾਨੀਆਂ ਜਿਵੇਂ ਕੂਲਰਾਂ ਅਤੇ ਗਮਲਿਆਂ ਦੀਆਂ  ਟਰੇਆਂ ਵਿੱਚ ਖੜੇ ਪਾਣੀ ਨੂੰ ਹਫ਼ਤੇ ਵਿੱਚ ਇੱਕ ਵਾਰ ਸਾਫ਼ ਕਰਨਾ, ਛੱਤਾਂ ਤੇ ਰੱਖਿਆ ਪਾਣੀ ਦੀਆਂ ਟੈਂਕੀਆਂ ਦੇ ਢੱਕਣ ਚੰਗੀ ਤਰਾਂ ਬੰਦ ਕਰਕੇ ਰੱਖਣਾ, ਟੁੱਟੇ ਡਰੰਮਾਂ, ਬਰਤਨਾਂ ਅਤੇ ਟਾਇਰਾਂ ਨੂੰ ਖੁੱਲ੍ਹੇ ਵਿੱਚ ਨਾ ਰੱਖਣਾ ਆਦਿ ਵਰਗੀਆਂ ਸਾਵਧਾਨੀਆਂ ਵਰਤਣੀਆਂ ਜ਼ਰੂਰੀ ਹਨ। 

ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ ।ਜ਼ਿਲ੍ਹਾ ਐਪੀਡੈਮੋਲੋਜਿਸਟ ਡਾ. ਸੁਮੀਤ ਸਿੰਘ ਵੱਲੋਂ ਡੇਂਗੂ ਦੇ ਲੱਛਣਾਂ,ਇਲਾਜ ਅਤੇ ਰੋਕਥਾਮ ਦੇ ਤਰੀਕਿਆਂ ਬਾਰੇ ਵਿਸਥਾਰ ਵਿੱਚ ਪਾਵਰ ਪੁਆਇੰਟ ਪ੍ਰੈਜ਼ਨਟੇਸ਼ਨ ਰਾਹੀ ਜਾਣਕਾਰੀ ਦਿੱਤੀ।

ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਡੇਂਗੂ ਨੂੰ ਨੋਟੀਫਾਈਏਬਲ ਬਿਮਾਰੀ ਘੋਸ਼ਿਤ ਕੀਤਾ ਗਿਆ ਹੈ ਅਤੇ ਸਾਰੇ ਪ੍ਰਾਈਵੇਟ ਡਾਕਟਰਾਂ ਲਈ ਡੇਂਗੂ ਦੇ ਮਰੀਜ਼ਾ ਦੀ ਜਾਣਕਾਰੀ ਸਿਹਤ ਵਿਭਾਗ ਨੂੰ ਦੇਣੀ ਲਾਜ਼ਮੀ ਬਣਾਈ ਗਈ ਹੈ ਤਾਂ ਜੋ ਉਨ੍ਹਾਂ ਤੋਂ ਅੱਗੇ ਡੇਂਗੂ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

ਪ੍ਰੋਫੈਸਰ ਮੱਖੀ  ਨਰਿੰਦਰ ਢੀਂਡਸਾ ਜੀ ਵੱਲੋਂ ਕਾਲਜ ਵਿੱਚ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਿਹਤ ਵਿਭਾਗ ਦੇ ਡਾਕਟਰਾਂ ਵੱਲੋਂ ਡੇਂਗੂ ਪ੍ਰਤੀ ਵਿਸਥਾਰ ਵਿੱਚ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਡਾਕਟਰਾਂ ਅਨੁਸਾਰ ਕਹੀਆਂ ਗੱਲਾ ਨੂੰ ਜੀਵਨ ਵਿੱਚ ਅਪਣਾਉਣ ਲਈ ਕਿਹਾ।ਇਸ ਮੌਕੇ ਸਿਹਤ ਅਧਿਕਾਰੀਆਂ ਵੱਲੋਂ ਡੇਂਗੂ ਪ੍ਰਤੀ ਜਾਣਕਾਰੀ ਦਿੰਦੇ ਪੋਸਟਰ ਵੀ ਜਾਰੀ ਕੀਤਾ ਗਿਆ।

ਇਸ ਮੌਕੇ ਪ੍ਰਿੰਸੀਪਲ ਬਹੁਤਕਨੀਕੀ ਕਾਲਜ ਰਵਿੰਦਰ ਸਿੰਘ ਹੁੰਦਲ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ, ਸਹਾਇਕ ਮਲੇਰੀਆ ਅਫ਼ਸਰ ਗੁਰਜੰਟ ਸਿੰਘ, ਐਸ.ਆਈ ਰਣ ਸਿੰਘ, ਜ਼ਿਲ੍ਹਾ ਬੀ.ਸੀ.ਸੀ ਕੁਆਰਡੀਨੇਟਰ ਜਸਵੀਰ ਕੌਰ, ਫੈਕਲਟੀ ਸਟਾਫ਼  ਅਤੇ ਕਾਲਜ ਦੇ 150 ਦੇ ਕਰੀਬ ਵਿਦਿਆਰਥੀ ਹਾਜ਼ਰ ਸਨ।  

 

Tags: Health , Civil Surgeon Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD