Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਨ.ਐਫ.ਐਸ.ਏ., 2013 ਨੂੰ ਲਾਗੂ ਕਰਨ ਸੰਬੰਧੀ ਜ਼ਮੀਨੀ ਹਕੀਕਤ ਦਾ ਜਾਇਜਾ ਲੈਣ ਲਈ ਖੇਤਰੀ ਦੌਰੇ ਵਧਾਏ ਜਾਣ : ਡੀ.ਪੀ. ਰੈਡੀ

ਏ.ਡੀ.ਸੀ. ਅਤੇ ਡੀ.ਜੀ.ਆਰ.ਓਜ. ਨੂੰ ਹਰ ਮਹੀਨੇ ਦੀ 7 ਤਰੀਕ ਤੱਕ ਫੂਡ ਕਮਿਸ਼ਨ ਨੂੰ ਸ਼ਿਕਾਇਤ ਨਿਪਟਾਰਾ ਰਿਪੋਰਟ ਦੇਣ ਦੇ ਨਿਰਦੇਸ਼

Punjan Admin, D.P. Reddy, Punjab State Food Commission, NFSA

Web Admin

Web Admin

5 Dariya News

ਚੰਡੀਗੜ੍ਹ , 16 May 2023

Last updated on: May 16, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਨੁਸਾਰ ਸੂਬੇ ਦੇ ਲੋਕਾਂ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਉਪਰਾਲੇ ਕਰ ਰਹੀ ਹੈ। ਇਸੇ ਤਹਿਤ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਡੀ.ਪੀ. ਰੈੱਡੀ ਨੇ ਏ.ਡੀ.ਸੀਜ (ਵਿਕਾਸ) ਕਮ ਜ਼ਿਲਾ ਸ਼ਿਕਾਇਤ ਨਿਵਾਰਨ ਅਫਸਰਾਂ (ਡੀ.ਜੀ.ਆਰ.ਓਜ) ਨੂੰ ਨਿਯਮਤ ਵਕਫ਼ਿਆਂ ‘ਤੇ ਫੀਲਡ ਦੌਰੇ ਕਰਨ ‘ਤੇ ਜ਼ੋਰ ਦਿੱਤਾ ਤਾਂ ਜੋ ਇਸ ਐਕਟ ਨੂੰ ਲਾਗੂ ਕਰਨ ਦੇ ਸਬੰਧ ਵਿੱਚ ਦਰਅਸਲ ਜ਼ਮੀਨੀ ਹਕੀਕਤ ਦਾ ਜਾਇਜ਼ਾ ਲਿਆ ਜਾ ਸਕੇ।

ਅੱਜ ਇੱਥੇ ਸੈਕਟਰ-26 ਸਥਿਤ ਮਗਸੀਪਾ ਵਿਖੇ ਏ.ਡੀ.ਸੀਜ ਕਮ ਡੀ.ਜੀ.ਆਰ.ਓਜ ਨਾਲ ਐੱਨ.ਐੱਫ.ਐੱਸ.ਏ., 2013 ਤਹਿਤ ਡਿੱਪੂਆਂ(ਐੱਫ.ਪੀ.ਐੱਸ.), ਮਿਡ ਡਅੇ ਮੀਲ ਅਤੇ ਆਂਗਣਵਾੜੀਆਂ ‘ਤੇ ਮੁਫਤ ਕਣਕ ਦੀ ਵੰਡ ਸਬੰਧੀ ਸਥਿਤੀ ਬਾਰੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਨੇ ਸਪੱਸ਼ਟ ਤੌਰ ਤੇ ਕਿਹਾ ਕਿ ਸਮੇਂ-ਸਮੇਂ ‘ਤੇ  ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜਰ ਉਕਤ ਮੁੱਦਿਆਂ ਸਬੰਧੀ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਣਾ ਚਾਹੀਦਾ ਹੈ।

ਇਸ ਦੌਰਾਨ ਚੇਅਰਮੈਨ ਨੇ ਇਹ ਵੀ ਕਿਹਾ ਕਿ ਪ੍ਰਾਪਤ ਹੋਈਆਂ ਸ਼ਿਕਾਇਤਾਂ ਸਬੰਧੀ ਸਪੀਕਿੰਗ ਆਰਡਰਜ਼ ਪਾਸ ਕੀਤੇ ਜਾਣ ਅਤੇ ਲੰਬਿਤ ਪਏ ਮਿਡ ਡੇ ਮੀਲ ਸਬੰਧੀ ਵੇਰਵੇ ਅਤੇ ਆਂਗਨਵਾੜੀਆਂ ਦੀ ਸਥਿਤੀ ਬਾਰੇ ਜਾਣਕਾਰੀ ਹਰ ਮਹੀਨੇ ਦੀ 7 ਤਰੀਕ ਤੱਕ ਕਮਿਸ਼ਨ ਨੂੰ ਭੇਜੀ ਜਾਣੀ ਚਾਹੀਦੀ ਹੈ। ਚੇਅਰਮੈਨ ਨੇ ਅੱਗੇ ਕਿਹਾ ਕਿ , ਆਂਗਣਵਾੜੀ, ਮਿਡ ਡੇ ਮੀਲ ਦੇ ਲਾਭਪਾਤਰੀਆਂ ਦੇ ਸੰਪਰਕ ਵੇਰਵੇ ਇੱਕ ਪੰਦਰਵਾੜੇ ਵਿੱਚ ਕਮਿਸ਼ਨ ਨੂੰ ਦਿੱਤੇ ਜਾਣੇ ਚਾਹੀਦੇ ਹਨ ਤਾਂ ਜੋ ਕਮਿਸ਼ਨ ਵੱਲੋਂ ਲਾਭਾਂ ਦੀ ਡਿਲੀਵਰੀ ਅਤੇ ਉਹਨਾਂ ਦੀ ਸੰਤੁਸ਼ਟੀ ਬਾਰੇ ਜਾਂਚ ਕਰਨ ਲਈ ਉਹਨਾਂ ਨਾਲ ਸਿੱਧਾ ਸੰਪਰਕ ਕਰ ਸਕੇ।

ਉਕਤ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਏ.ਡੀ.ਸੀਜ ਨੂੰ ਕਮਿਸ਼ਨ ਦੇ ਅਸਲ ਅਹਿਲਕਾਰ ਦੱਸਦੇ ਹੋਏ ਚੇਅਰਮੈਨ ਨੇ ਕਿਹਾ ਕਿ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਐਨਐਫਐਸਏ ਦੇ ਉਪਬੰਧਾਂ ਦੀ ਪਾਲਣਾ ਰਾਸ਼ਟਰ ਨਿਰਮਾਣ ਦਾ ਕਾਰਜ ਹੈ ਅਤੇ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਲਈ ਇੱਕ ਨਿਵੇਸ਼ ਹੈ।

ਏ.ਡੀ.ਸੀਜ ਨੂੰ ਹਰ 6 ਮਹੀਨਿਆਂ ਵਿੱਚ ਘੱਟੋ-ਘੱਟ ਇੱਕ ਵਾਰ ਮਿਡ ਡੇ ਮੀਲ ਵਰਕਰਾਂ ਦੀ ਸਿਹਤ ਜਾਂਚ ਨੂੰ ਯਕੀਨੀ ਬਣਾਉਣ ਲਈ ਕਿਹਾ। ਚੇਅਰਮੈਨ ਨੇ ਹਦਾਇਤ ਕੀਤੀ ਕਿ ਸ਼ੁੱਧ ਪਾਣੀ ਦੀ ਸਪਲਾਈ ਵਾਂਗ ਭੋਜਨ ਤਿਆਰ ਕਰਨ ਲਈ ਸਵੱਛ ਸਥਿਤੀਆਂ ਵੀ ਬਹੁਤ ਜਰੂਰੀ ਹਨ। 

ਇਸ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਚੇਅਰਮੈਨ ਨੇ ਏ.ਡੀ.ਸੀਜ ਨੂੰ ਅਪੀਲ ਕੀਤੀ ਕਿ ਉਹ ਸਕੂਲਾਂ, ਪੰਚਾਇਤ ਘਰਾਂ, ਡੀਸੀ ਦਫਤਰਾਂ ਵਿਖੇ ਐਨ.ਐਫ.ਐਸ.ਏ ਸਕੀਮਾਂ ਅਧੀਨ ਆਉਂਦੀਆਂ ਗਤੀਵਿਧੀਆਂ ਬਾਰੇ ਪ੍ਰਚਾਰ ਫਿਲਮ ਦਿਖਾਉਣ ਤੋਂ ਇਲਾਵਾ ਬੈਨਰ, ਪੋਸਟਰ ਲਗਾ ਕੇ ਕਮਿਸ਼ਨ ਵੱਲੋਂ ਸ਼ੁਰੂ ਕੀਤੇ ਗਏ ਉਪਰਾਲਿਆਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ। ਸ੍ਰੀ ਰੈੱਡੀ ਨੇ ਕਿਹਾ ਕਿ ਸਥਾਨਕ ਕੇਬਲ ਟੀਵੀ ਆਪਰੇਟਰਾਂ ਨੂੰ ਵੀ ਫਿਲਮ ਦਿਖਾਉਣ ਲਈ ਕਿਹਾ ਜਾਵੇ। ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਿਸ਼ਨ ਦੇ ਮੈਂਬਰ ਸ੍ਰੀਮਤੀ ਪ੍ਰੀਤੀ ਚਾਵਲਾ, ਸ੍ਰੀਮਤੀ ਇੰਦਰਾ ਗੁਪਤਾ, ਸ੍ਰੀ ਵਿਜੇ ਦੱਤ ਅਤੇ ਸ੍ਰੀ ਚੇਤਨ ਪ੍ਰਕਾਸ਼ ਵੀ ਸ਼ਾਮਲ ਹੋਏ।

 

Tags: Punjan Admin , D.P. Reddy , Punjab State Food Commission , NFSA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD