Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਖੇਤੀਬਾੜੀ ਵਿਭਾਗ ਵੱਲੋਂ ਫ਼ਸਲੀ ਵਿਭਿੰਨਤਾ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 16 May 2023

Last updated on: May 16, 2023, 00:00 IST

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੇ ਮੁੱਖ ਮਹਿਮਾਨ ਕੈਬਿਨਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਅਤੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਤੇ ਫੂਡ ਪ੍ਰੋਸੈਸਿੰਗ ਅਪਣਾਉਣ ਲਈ ਅਪੀਲ ਕੀਤੀ। 

ਇਸ ਮੌਕੇ ਐਮ.ਐਲ.ਏ. ਘਨੌਰ ਗੁਰਲਾਲ ਸਿੰਘ ਨੇ ਘਨੌਰ ਹਲਕੇ ਵਿਚ ਗੰਨਾ ਮਿੱਲ ਸਥਾਪਿਤ ਕਰਨ ਦੀ ਮੰਗ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਅਗਵਾਈ ਹੇਠ ਕਰਨਲ ਭੁਪਿੰਦਰਪਾਲ ਸਿੰਘ, ਧੀਰਜ ਸਿੰਘ, ਮੇਵਾ ਸਿੰਘ, ਦੇਵਰਾਜ, ਮਨਿੰਦਰ ਸਿੰਘ, ਮਨਜੀਤ ਸਿੰਘ, ਇੰਦਰਜੀਤ ਸਿੰਘ, ਰਣਜੀਤ ਸਿੰਘ, ਨਾਜ਼ਰ ਸਿੰਘ, ਜੈ ਸਿੰਘ, ਗੁਰਬਾਜ਼ ਸਿੰਘ, ਸਤਵਿੰਦਰ ਸਿੰਘ, ਬਲਵਿੰਦਰ ਸਿੰਘ, ਮਨਿੰਦਰ ਸਿੰਘ ਅਤੇ ਕਲੱਬ ਹੈਂਗਆਊਟ ਆਦਿ 15 ਅਗਾਂਹਵਧੂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ, ਫ਼ਸਲੀ ਵਿਭਿੰਨਤਾ ਅਤੇ ਪਾਣੀ ਦੀ ਬੱਚਤ ਲਈ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਈਸ਼ਾ ਸਿੰਗਲ ਵੱਲੋਂ ਸਵੈ ਸਹਾਇਤਾ ਗਰੁੱਪਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਲਈ ਜਾਣਕਾਰੀ ਸਾਂਝੀ ਕੀਤੀ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਕੇਨ ਕਮਿਸ਼ਨਰ ਡਾ. ਰਾਜੇਸ਼ ਰਾਹੇਜਾ ਵੱਲੋਂ ਕਿਸਾਨਾਂ ਨੂੰ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਣੂ ਕਰਵਾਇਆ।

ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਕਿਸਾਨਾਂ ਨੂੰ ਸਰਕਾਰ ਵੱਲੋਂ ਤਹਿ ਮਿਤੀ ਅਨੁਸਾਰ ਹੀ ਝੋਨੇ ਦੀਆਂ ਕਿਸਮਾਂ ਬੀਜਣ ਲਈ, ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਲਈ, ਮਿੱਟੀ ਅਤੇ ਪਾਣੀ ਪਰਖ ਕਰਵਾਉਣ ਲਈ ਅਤੇ ਮੱਕੀ ਹੇਠ ਸਿਫ਼ਾਰਿਸ਼ ਸ਼ੁੱਧ ਕਿਸਮਾਂ ਬੀਜਣ ਲਈ ਅਪੀਲ ਕੀਤੀ। ਇਸ ਕੈਂਪ ਵਿਚ ਬਲਾਕ ਖੇਤੀਬਾੜੀ ਅਫ਼ਸਰ ਡਾ. ਕੁਲਦੀਪ ਇੰਦਰ ਸਿੰਘ ਢਿੱਲੋਂ, ਡਾ. ਸਤੀਸ਼ ਕੁਮਾਰ, ਡਾ. ਗੁਰਦੇਵ ਸਿੰਘ ਅਤੇ ਡਾ. ਅਵਨਿੰਦਰ ਸਿੰਘ ਮਾਨ ਦੇ ਯਤਨਾਂ ਸਦਕਾ ਵੱਖ-ਵੱਖ ਬਲਾਕਾਂ ਦੇ ਲਗਭਗ 1000 ਕਿਸਾਨਾਂ ਦੀ ਐਕਸਪੋਜਰ ਵਿਜ਼ਟ ਕਰਵਾਈ ਗਈ।

ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਅਤੇ ਫਾਰਮਰ ਸਲਾਹਕਾਰ ਕੇਂਦਰ ਪਟਿਆਲਾ ਦੇ ਸਾਇੰਸਦਾਨਾਂ ਡਾ. ਗੁਰਉਪਦੇਸ਼ ਕੌਰ, ਡਾ. ਹਰਦੀਪ ਸਵੀਕੀ, ਡਾ. ਗੁਰਪ੍ਰੀਤ ਸਿੰਘ, ਡਾ. ਰਚਨਾ ਸਿੰਗਲਾ ਅਤੇ ਖੇਤੀਬਾੜੀ ਵਿਭਾਗ ਦੇ ਮਾਹਿਰ ਡਾ. ਅਵਨਿੰਦਰ ਸਿੰਘ ਮਾਨ, ਡਾ. ਗੁਰਵੀਨ ਗਰਚਾ, ਡਾ. ਨੀਤੂ ਰਾਣੀ ਨੇ ਕਿਸਾਨਾਂ ਨਾਲ ਸਾਉਣੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ। 

ਇਸ ਮੌਕੇ ਖੇਤੀਬਾੜੀ ਇੰਜੀਨੀਅਰ, ਭੌ ਪਰਖ ਸ਼ਾਖਾ, ਅੰਕੜਾ ਵਿੰਗ, ਹਾਇਡ੍ਰੋਲੋਜੀ ਵਿੰਗ, ਬਾਗਬਾਨੀ ਵਿਭਾਗ, ਭੂਮੀ ਰੱਖਿਆ ਵਿਭਾਗ, ਮਾਰਕਫੈੱਡ, ਪਨਸੀਡ, ਪਸ਼ੂ ਪਾਲਣ, ਈਫਕੋ, 6 ਸੈੱਲਫ਼ ਹੈਲਪ ਗਰੁੱਪ ਅਤੇ ਹੋਰ ਪ੍ਰਾਈਵੇਟ ਅਦਾਰਿਆਂ ਵੱਲੋਂ ਆਪਣੇ ਵਿਭਾਗ ਨਾਲ ਸਬੰਧਿਤ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਅਤੇ ਲਿਟਰੇਚਰ ਕਿਸਾਨਾਂ ਨੂੰ ਉਪਲਬਧ ਕਰਵਾਇਆ ਗਿਆ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD