Thursday, 16 May 2024

 

 

ਖ਼ਾਸ ਖਬਰਾਂ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ

 

World Hypertension Day : ਜ਼ਿਲ੍ਹੇ ਦੇ ਸਮੂਹ ਹੈਲਥ ਐਂਡ ਵੈਲਨੇਸ ਸੈਂਟਰਾਂ ਵਿਖੇ ‘ਵਿਸ਼ਵ ਹਾਈਪ੍ਰਟੈਂਸ਼ਨ ਦਿਵਸ’ ’ਤੇ ਸਿਹਤ ਮੇਲੇ ਲਗਾ ਕੇ ਲੋਕਾਂ ਨੂੰ ਬਲੱਡਪ੍ਰੈਸ਼ਰ ਬਾਰੇ ਕੀਤਾ ਜਾਗਰੂਕ

Health, Civil Surgeon Mansa, Mansa, World Hypertension Day

5 Dariya News

5 Dariya News

5 Dariya News

ਮਾਨਸਾ , 17 May 2023

ਸਹਾਇਕ ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਦੇ ਸਮੂਹ ਹੈਲਥ ਐਂਡ ਵੈਲਨਸ ਸੈੰਟਰਾਂ ਵਿਖੇ ਵਿਸ਼ਵ ਹਾਈਪ੍ਰਟੈਂਸ਼ਨ ਦਿਵਸ ਮੋਕੇ ਬਲੱਡ ਪ੍ਰੈਸ਼ਰ ਦੀ ਬਿਮਾਰੀ ਬਾਰੇ ਸਿਹਤ ਮੇਲੇ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਮਾਸ ਮੀਡੀਆ ਵਿੰੰਗ ਵੱਲੋ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਜਵਾਹਰਕੇ ਵਿਖੇ ਕੈਂਪ ਦਾ ਆਯੋਜਨ ਕੀਤਾ ਗਿਆ। 

ਇਸ ਮੌਕੇ ਸ਼੍ਰੀਮਤੀ ਬੇਅੰਤ ਕੌਰ ਸੀ.ਐਚ ਓ ਨੇ  ਦੱਸਿਆ ਕਿ ਇਸ ਮੁਹਿੰਮ ਦੌਰਾਨ ਸਿਹਤ ਕਰਮਚਾਰੀ ਅਤੇ ਆਸ਼ਾ ਵਰਕਰ  ਘਰ ਘਰ ਜਾ ਕੇ ਬਲੱਡ ਪ੍ਰੈਸ਼ਰ ਬਾਰੇ ਸਰਵੇ ਕਰਕੇ ਬਲੱਡ ਪ੍ਰੈਸ਼ਰ ਦੇ ਸ਼ੱਕੀ ਮਰੀਜ਼ਾਂ ਦੀ ਪਹਿਚਾਣ ਕਰਕੇ ਮਰੀਜ ਨੂੰ ਡਾਕਟਰ ਕੋਲ ਦਵਾਈ ਲਈ ਸਲਾਹ ਲੈਣ ਲਈ ਭੇਜਿਆ ਜਾਂਦਾ ਹੈ ਅਤੇ ਡਾਕਟਰ ਦੀ ਸਲਾਹ ਅਨੁਸਾਰ ਇਹ ਦਵਾਈ ਮੁਫਤ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੁਕੰਮਲ ਇਲਾਜ਼ ਦੇ ਨਾਲ ਬਲੱਡ ਪ੍ਰੈਸ਼ਰ ਦੀ ਬਿਮਾਰੀ ਤੋਂ ਪੂਰੀ ਤਰ੍ਹਾਂ ਛੁਟਕਾਰਾ ਮਿਲ ਸਕਦਾ ਹੈ। 

ਬਲੱਡ ਪ੍ਰੈਸ਼ਰ ਦੇ ਮਰੀਜ ਨੂੰ ਅਪਣੇ ਆਪ ਦਵਾਈ ਨਹੀ ਛੱਡਣੀ ਚਾਹੀਦੀ। ਇਸ ਮੌਕੇ ਬਲੱਡ ਪ੍ਰੈਸ਼ਰ ਦੇ ਨਾਲ ਨਾਲ ਕੈਂਸਰ, ਦਿਲ ਦੀਆਂ ਬਿਮਾਰੀਆਂ ਅਤੇ ਸ਼ੂਗਰ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਵਿਜੇੈ ਕੁਮਾਰ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੰਤਵ ਲੋਕਾਂ ਨੂੰ ਬੀਮਾਰੀਆਂ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਜੋ ਪੇਂਡੂ ਏਰੀਏ ਵਿੱਚ ਲੋੋਕ ਮਨਮਰਜੀ ਨਾਲ ਦਵਾਈ ਦਾ ਸੇਵਨ ਨਾ ਕਰਨ। ਸਰਕਾਰ ਵਲੋ ਬੱਲਡ ਪ੍ਰੈਸ਼ਰ ਅਤੇ ਸ਼ੂਗਰ ਦੀ ਦਵਾਈ ਲੋਕਾਂ ਦੇ ਘਰ ਦੇ ਨੇੜੇ ਬਿਲਕੁਲ ਮੁਫਤ ਮੁਹੱਈਆ ਕਰਵਾਈ ਜਾਂਦੀ ਹੈ।

ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਦਰਸ਼ਨ ਸਿੰਘ, ਪ੍ਰਦੀਪ ਸਿੰਘ ਸਿਹਤ ਕਰਮਚਾਰੀ, ਕਿਰਨਜੀਤ ਕੌਰ ਏ.ਐਨ.ਐਮ. ਕੁਲਦੀਪ ਸਿੰਘ ਅਤੇ ਪਿੰਡ ਵਾਸੀ ਮੌਜੂਦ ਸਨ।    

 

Tags: Health , Civil Surgeon Mansa , Mansa , World Hypertension Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD