Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

World Hypertension Day : ਉਚਿਤ ਖਾਣਪਾਨ ਤੇ ਕਸਰਤ ਨਾਲ ਹਾਈਪਰਟੈਂਸ਼ਨ ਨੂੰ ਕਾਬੂ ਕੀਤਾ ਜਾ ਸਕਦਾ ਹੈ : ਸਿਵਲ ਸਰਜਨ

ਵਿਸ਼ਵ ਹਾਈਪਰਟੈਂਸ਼ਨ ਦਿਵਸ 'ਤੇ ਜ਼ਿਲ੍ਹਾ ਨਿਵਾਸੀਆਂ ਦੇ ਨਾਮ ਸਿਹਤ ਸੁਨੇਹਾ ਦਿੱਤਾ

Health, Civil Surgeon, Civil Surgeon Ferozpur, Ferozpur, World Hypertension Day

5 Dariya News

5 Dariya News

5 Dariya News

ਫਿਰੋਜ਼ਪੁਰ , 17 May 2023

Last updated on: May 17, 2023, 00:00 IST

ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ. ਰਾਜਿੰਦਰਪਾਲ ਦੀ ਅਗਵਾਈ ਹੇਠ ਵੱਖ-ਵੱਖ ਸਿਹਤ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸੇ ਤਹਿਤ ਵਿਸ਼ਵ ਹਾਈਪਰਟੈਂਸ਼ਨ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਨਿਵਾਸੀਆਂ ਦੇ ਨਾਮ ਸਿਹਤ ਸੁਨੇਹੇ ਵਿੱਚ ਸਿਵਲ ਸਰਜਨ ਡਾ. ਰਾਜਿੰਦਰਪਾਲ ਨੇ ਕਿਹਾ ਕਿ ਵਧਿਆ ਹੋਇਆ ਬਲੱਡ ਪ੍ਰੈਸ਼ਰ ਕਈ ਬੀਮਾਰੀਆਂ ਦਾ ਸਬੱਬ ਬਣ ਸਕਦਾ ਹੈ ਜਿਵੇਂ ਕਿ ਦਿਲ ਦੇ ਰੋਗ, ਗੁਰਦੇ ਦੇ ਰੋਗ ਅਤੇ ਸਟਰੋਕ ਆਦਿ। 

ਇਸ ਲਈ ਹਰ ਬਾਲਗ ਵਿਅਕਤੀ ਲਈ ਆਪਣਾ ਬਲੱਡ ਪ੍ਰੈਸ਼ਰ ਜਾਣਨਾ ਬਹੁਤ ਜ਼ਰੂਰੀ ਹੈ। ਜੇਕਰ ਬਲੱਡ ਪ੍ਰੈਸ਼ਰ ਡਾਕਟਰ ਦੁਆਰਾ ਦੱਸੇ ਗਏ ਪੱਧਰ ਤੋਂ ਵੱਧ ਹੈ ਤਾਂ ਡਾਕਟਰੀ ਸਲਾਹ ਅਨੁਸਾਰ ਬਲੱਡ ਪ੍ਰੈਸ਼ਰ ਨੂੰ ਕਾਬੂ ਹੇਠ ਰੱਖਣ ਲਈ ਨਿਯਮਿਤ ਤੌਰ 'ਤੇ ਦਵਾਈ ਖਾਣੀ ਚਾਹੀਦੀ ਹੈ। 

ਉਨ੍ਹਾਂ ਜਾਣਕਾਰੀ ਦਿੱਤੀ ਕਿ ਹਾਈਪਰਟੈਂਸ਼ਨ ਇੱਕ ਲਾਈਫਸਟਾਈਲ ਦੀ ਬੀਮਾਰੀ ਹੈ ਅਤੇ ਉਚਿਤ ਖਾਣਪਾਨ ਤੇ ਢੁਕਵੀਆਂ ਸ਼ਰੀਰਕ ਕਸਰਤਾਂ ਨਾਲ ਇਸ ਨੂੰ ਕਾਬੂ ਹੇਠ ਰੱਖ ਕੇ ਇੱਕ ਲੰਬਾ ਅਤੇ ਸਿਹਤਮੰਦ ਜੀਵਨ ਮਾਣਿਆ ਜਾ ਸਕਦਾ ਹੈ। ਉਨ੍ਹਾਂ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਕਿਹਾ ਕਿ ਵੱਧ ਬਲੱਡ ਪ੍ਰੈਸ਼ਰ ਬੀਮਾਰੀ ਤੋਂ ਬੱਚਣ ਲਈ ਆਪਣੇ ਸ਼ਰੀਰਕ ਭਾਰ ਨੂੰ ਕਾਬੂ ਵਿੱਚ  ਰੱਖਿਆ ਜਾਵੇ, ਨਮਕ, ਚੀਨੀ ਦੀ ਵਰਤੋਂ ਘੱਟ ਕੀਤੀ ਜਾਵੇ ਅਤੇ ਤਲਿਆ ਹੋਇਆ ਤੇ ਬਾਜ਼ਾਰੀ ਖਾਣਾ ਘੱਟ ਇਸਤੇਮਾਲ ਕੀਤਾ ਜਾਵੇ। 

ਉਨ੍ਹਾਂ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਡਾਕਟਰੀ ਸਲਾਹ ਪ੍ਰਤੀ ਅਣਗਹਿਲੀ ਨਾ ਵਰਤਣ ਲਈ ਕਿਹਾ। ਉਨ੍ਹਾਂ ਮਰੀਜ਼ਾਂ ਨੂੰ ਦਵਾਈ ਆਪਣੀ ਮਰਜ਼ੀ ਨਾਲ ਬੰਦ ਕਰਨ ਜਾਂ ਨਾਗਾ ਨਾ ਪਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਰੋਜ਼ਾਨਾ 30 ਤੋਂ 40 ਮਿੰਟ ਦੀ ਸੈਰ/ਕਸਰਤ ਕਰਨ, ਹਰੀਆਂ ਸਬਜ਼ੀਆਂ, ਸਲਾਦ, ਫਲਾਂ ਦਾ ਸੇਵਨ ਕਰਨ ਨਾਲ ਅਤੇ ਮਸਾਲੇਦਾਰ ਭੋਜਨ ਤੋਂ ਪ੍ਰਹੇਜ਼ ਕਰਕੇ ਹਾਈ ਬਲੱਡ ਪ੍ਰੈਸ਼ਰ ਦੀ ਸਥਿਤੀ ਤੋਂ ਬਚਿਆ ਜਾ ਸਕਦਾ ਹੈ। 

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ, ਜ਼ਿਲਾ ਟੀਕਾਕਰਨ ਅਧਿਕਾਰੀ ਡਾ. ਮੀਨਾਕਸ਼ੀ ਅਬਰੋਲ, ਜ਼ਿਲਾ ਐਪੀਡੀਮਾਲੋਜ਼ਿਸਟ ਡਾ. ਸ਼ਮਿੰਦਰਪਾਲ ਕੌਰ, ਸੁਪਰਡੈਂਟ ਪਰਮਵੀਰ ਮੌਂਗਾ, ਮਾਸ ਮੀਡੀਆ ਅਫਸਰ ਰੰਜੀਵ, ਵਿਕਾਸ ਕਾਲੜਾ, ਜ਼ਿਲ੍ਹਾ ਕਮਿਊਨਿਟੀ ਮੋਬੇਲਾਈਜਰ ਜੋਗਿੰਦਰ ਸਿੰਘ, ਬੀ.ਸੀ.ਸੀ.ਕੋਆਰਡੀਨੇਟਰ ਰਜਨੀਕ ਕੌਰ, ਪੂਜਾ ਅਤੇ ਨੇਹਾ ਹਾਜ਼ਰ ਸਨ।

 

Tags: Health , Civil Surgeon , Civil Surgeon Ferozpur , Ferozpur , World Hypertension Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD