Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੰਜਾਬ ਦੇ ਪਿੰਡਾਂ ਨੂੰ ਮਿਲਣਗੀਆਂ ਸ਼ਹਿਰਾਂ ਵਾਲੀਆਂ ਸਹੂਲਤਾਂ : ਹਰਭਜਨ ਸਿੰਘ ਈ ਟੀ ਓ

ਪਿੰਡ ਗਦਲੀ ਵਿੱਚ ਕੀਤੀ ਵਿਕਾਸ ਕੰਮਾਂ ਦੀ ਸ਼ੁਰੂਆਤ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮਿ੍ਤਸਰ , 17 May 2023

Last updated on: May 17, 2023, 00:00 IST

ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਆਪਣੇ ਹਲਕੇ ਦੇ ਪਿੰਡ ਗਦਲੀ ਵਿਖੇ ਵੱਖ ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਦੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰ ਦੀਆਂ ਬਦਨੀਤੀਆਂ ਕਾਰਨ ਵਿਕਾਸ ਪੱਖੋਂ ਪੱਛੜੇ ਰਹੇ ਪਿੰਡਾਂ ਦੀ ਨੁਹਾਰ ਬਦਲਣ ਲਈ ਹੁਣ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਰੰਟੀਆਂ ਤਹਿਤ ਸਿਹਤ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਸੁਧਾਰ ਕੇ ਆਮ ਲੋਕਾਂ ਦੀ ਪਹੁੰਚ ਵਿੱਚ ਲਿਆਉਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੱਡੇ ਪੱਧਰ ਉੱਤੇ ਰਾਸ਼ੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ, ਸਿਹਤ ਸਹੂਲਤਾਂ ਦਾ ਮਿਆਰ ਉੱਚਾ ਚੁੱਕਣ ਲਈ ਅਤੇ ਪਿੰਡਾਂ ਵਿੱਚ ਸਾਫ਼ ਸਫ਼ਾਈ ਯਕੀਨੀ ਬਣਾਉਣ ਲਈ ਦਿੱਤੀ ਜਾ ਰਹੀ ਹੈ। 

ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਬੁਨਿਆਦੀ ਸਹੂਲਤਾਂ ਦਾ ਮਿਆਰ ਉੱਚਾ ਚੁੱਕਣ ਲਈ ਲੋੜੀਂਦੀ ਗ੍ਰਾਂਟ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਪਰ ਇਹ ਜਰੂਰੀ ਹੈ ਕਿ ਕਰੋੜਾਂ ਰੁਪਏ ਦੀਆਂ ਵੰਡੀਆਂ ਜਾ ਰਹੀਆਂ ਗ੍ਰਾਂਟਾਂ ਦੀ ਜ਼ਮੀਨੀ ਪੱਧਰ ਉੱਤੇ ਪਾਰਦਰਸ਼ੀ ਢੰਗ ਨਾਲ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ ਵੱਲੋਂ ਇੱਕ ਰੁਪਏ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਜਾਰੀ ਕੀਤਾ ਜਾਂਦਾ ਪੈਸਾ ਲੋਕਾਂ ਦਾ ਆਪਣਾ ਪੈਸਾ ਹੈ ਅਤੇ ਇਸਦੀ ਸਹੀ ਤੇ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਗ੍ਰਾਂਟਾਂ ਦੇ ਪੈਸੇ ਵਿੱਚੋਂ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਮਾਮਲਾ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਉਸ ਸਬੰਧਤ ਵਿਅਕਤੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣੀ ਯਕੀਨੀ ਬਣਾਈ ਜਾ ਸਕੇ।

ਇਸ ਮੌਕੇ ਸਰਪੰਚ ਜਗਰੂਪ ਸਿੰਘ ਗਦਲੀ, ਸ ਅੰਮਿ੍ਤਪਾਲ ਸਿੰਘ ਗਦਲੀ, ਡੀ ਐਸ ਪੀ ਸ੍ਰੀ ਕੁਲਦੀਪ ਸਿੰਘ ਅਤੇ ਕਈ ਮੋਹਤਬਰ ਹਾਜ਼ਰ ਸਨ।

   

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD