Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੁਦਰਤ ਦੇ ਅਨਮੋਲ ਸੋਮੇ ਪਾਣੀ ਨੂੰ ਬਚਾਉਣ ਲਈ ਸਾਰਿਆਂ ਦੇ ਸੁਚੇਤ ਹੋਣ ਦੀ ਲੋੜ: ਵਿਧਾਇਕ ਨਰਿੰਦਰ ਕੌਰ ਭਰਾਜ

ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਲਈ ਆਯੋਜਿਤ ਕਲੱਸਟਰ ਪੱਧਰੀ ਜਾਗਰੂਕਤਾ ਕੈਂਪ ਨੂੰ ਭਰਵਾਂ ਹੁੰਗਾਰਾ

Narinder Kaur Bharaj, Sangrur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸੰਗਰੂਰ , 17 May 2023

Last updated on: May 17, 2023, 00:00 IST

ਸੰਗਰੂਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਰਤੋਂ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਕਲੱਸਟਰ ਪੱਧਰੀ ਜਾਗਰੂਕਤਾ ਕੈਂਪਾਂ ਦੇ ਆਯੋਜਨ ਦਾ ਸਿਲਸਿਲਾ ਪੜਾਅਵਾਰ ਜਾਰੀ ਹੈ। ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਅਜਿਹਾ ਹੀ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਦੋ ਦਰਜਨ ਦੇ ਕਰੀਬ ਪਿੰਡਾਂ ਦੇ ਕਿਸਾਨਾਂ ਨੇ ਹਿੱਸਾ ਲਿਆ ਅਤੇ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਸਿੰਜਾਈ ਲਈ ਵਰਤੇ ਜਾਣ ਵਾਲੇ ਨਹਿਰੀ ਪਾਣੀ ਦੇ ਫਾਇਦਿਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। 

ਇਸ ਮੌਕੇ ਉਪ ਮੰਡਲ ਮੈਜਿਸਟਰੇਟ ਨਵਰੀਤ ਕੌਰ ਸੇਖੋਂ ਵੀ ਉਨ੍ਹਾਂ ਦੇ ਨਾਲ ਸਨ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਵਿੱਚ ਸੁਧਾਰ ਲਿਆਉਣ ਲਈ ਕੋਈ ਸਾਰਥਕ ਉਪਰਾਲਾ ਨਹੀਂ ਕੀਤਾ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੂਰੇ ਰਾਜ ਵਿੱਚ ਹੀ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਲਈ ਵਿਆਪਕ ਪੱਧਰ ’ਤੇ ਉਪਰਾਲੇ ਆਰੰਭ ਹੋ ਗਏ ਹਨ। 

ਉਨ੍ਹਾਂ ਨੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਕਿਸਾਨਾਂ ਵਿੱਚ ਵੀ ਸਰਕਾਰ ਦੇ ਇਸ ਯਤਨ ਪ੍ਰਤੀ ਕਾਫ਼ੀ ਸੰਤੁਸ਼ਟੀ ਹੈ ਕਿਉਂਕਿ ਜਿਹੜੇ ਢੰਗ ਨਾਲ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੇ ਮਾਰੂ ਸਿੱਟਿਆਂ ਬਾਰੇ ਚਰਚਾ ਸਾਹਮਣੇ ਆ ਰਹੀ ਹੈ ਉਸ ਤੋਂ ਸਬਕ ਲੈਂਦੇ ਹੋਏ ਸਾਨੂੰ ਸਾਰਿਆਂ ਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਕੁਦਰਤ ਦੇ ਇਸ ਅਨਮੋਲ ਸੋਮੇ ਨੂੰ ਬਚਾਉਣ ਲਈ ਸੁਚੇਤ ਹੋਣਾ ਪਵੇਗਾ।

ਵਿਧਾਇਕ ਨੇ ਦੱਸਿਆ ਕਿ ਕਲੱਸਟਰ ਪੱਧਰੀ ਕੈਂਪ ਵਿੱਚ ਹਰੇੜੀ, ਚੰਗਾਲ, ਖਿਲਰੀਆਂ, ਅਕੋਈ ਸਾਹਿਬ, ਥਲੇਸਾ, ਗੰਗਾ ਸਿੰਘ ਵਾਲਾ, ਨਾਨਕਪੁਰਾ, ਦੇਹਕਲਾਂ, ਰਸਾਲਦਾਰ ਛੰਨਾ ਆਦਿ ਪਿੰਡਾਂ ਦੇ ਵਾਸੀ ਤੇ ਕਿਸਾਨ ਵਧ ਚੜ੍ਹ ਕੇ ਸ਼ਾਮਲ ਹੋਏ ਅਤੇ ਨਹਿਰੀ ਪਾਣੀ ਨਾਲ ਖੇਤਾਂ ਦੀ ਸਿੰਚਾਈ ਕਰਨ ਸਬੰਧੀ ਮਾਹਿਰਾਂ ਦੇ ਵਿਚਾਰ ਸੁਣੇ।

 

Tags: Narinder Kaur Bharaj , Sangrur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD