Thursday, 16 May 2024

 

 

ਖ਼ਾਸ ਖਬਰਾਂ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਾਸੀਆਂ ਨੂੰ ਵੱਡਾ ਤੋਹਫਾ, ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ

ਈ.ਵੀ.ਐਮ. ਦਾ ਬਟਨ ਨੱਪ ਕੇ ਕੂੜ ਪ੍ਰਚਾਰ ਕਰਨ ਵਾਲੇ ਵਿਰੋਧੀਆਂ ਦਾ ਮੂੰਹ ਬੰਦ ਕਰਵਾਉਣ ਲਈ ਮੁੱਖ ਮੰਤਰੀ ਨੇ ਜਲੰਧਰ ਦੇ ਵੋਟਰਾਂ ਦਾ ਧੰਨਵਾਦ ਕੀਤਾ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Sushil Kumar Rinku

Web Admin

Web Admin

5 Dariya News

ਜਲੰਧਰ , 17 May 2023

ਜਲੰਧਰ ਲੋਕ ਸਭਾ ਹਲਕੇ ਦੇ ਵਾਸੀਆਂ ਲਈ ਵੱਡੇ ਤੋਹਫੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 100 ਕਰੋੜ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੇ ਹੱਕ ਵਿੱਚ ਦਿੱਤੇ ਸ਼ਾਨਦਾਰ ਫਤਵੇ ਲਈ ਉਹ ਨਿੱਜੀ ਤੌਰ 'ਤੇ ਜਲੰਧਰ ਸੰਸਦੀ ਹਲਕੇ ਦੇ ਵੋਟਰਾਂ ਦੇ ਰਿਣੀ ਹਨ। 

ਭਗਵੰਤ ਮਾਨ ਨੇ ਕਿਹਾ, “ਜਲੰਧਰ ਵਾਸੀਆਂ ਨੇ ਈ.ਵੀ.ਐਮ. ਦਾ ਇੱਕ ਬਟਨ ਨੱਪ ਕੇ ਉਨ੍ਹਾਂ ਲੋਕਾਂ ਦੇ ਮੂੰਹ ਬੰਦ ਕਰ ਦਿੱਤੇ ਹਨ, ਜੋ ਇਸ ਮੁਹਿੰਮ ਦੌਰਾਨ ਮੇਰੇ ਖ਼ਿਲਾਫ਼ ਜ਼ਹਿਰ ਉਗਲ ਰਹੇ ਸਨ।” ਭਗਵੰਤ ਮਾਨ ਨੇ ਕਿਹਾ ਕਿ ਇਹ ਚੋਣ ਨਤੀਜਾ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦੇ ਹੱਕ ਵਿੱਚ ਆਇਆ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਹਿਰ ਦਾ ਵਿਕਾਸ ਕਰਨ ਲਈ 95 ਕਰੋੜ ਰੁਪਏ ਨਗਰ ਨਿਗਮ ਜਲੰਧਰ ਨੂੰ ਭੇਜ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਕਾਸ ਕਾਰਜਾਂ ਲਈ ਕੀਤੀ ਜਾਵੇਗੀ। 

ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਸ਼ਹਿਰ ਨੂੰ ਅਤਿ ਆਧੁਨਿਕ ਨਾਗਰਿਕ ਸਹੂਲਤਾਂ ਨਾਲ ਲੈਸ ਮਾਡਲ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ 13.74 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਕਾਰਜ ਮੁਕੰਮਲ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਕੰਮ ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਨਕੋਦਰ ਤੋਂ ਗੁਰਾਇਆ ਵਾਇਆ ਜੰਡਿਆਲਾ ਤੱਕ 17.46 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਦਾ ਕੰਮ ਵੀ ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਜਲੰਧਰ ਦੇ ਵੋਟਰਾਂ ਨੇ ਸੂਬਾ ਸਰਕਾਰ ਦੀਆਂ ਵਿਕਾਸਮੁਖੀ ਨੀਤੀਆਂ ਦੇ ਹੱਕ ਵਿੱਚ ਫਤਵਾ ਦੇ ਕੇ ਰਵਾਇਤੀ ਪਾਰਟੀਆਂ ਦੇ ਨਕਾਰਾਤਮਕ ਅਤੇ ਨਫਰਤ ਭਰੇ ਕੂੜ ਪ੍ਰਚਾਰ ਨੂੰ ਸਿਰੋਂ ਤੋਂ ਨਾਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਲੋਕ ਸਭਾ ਹਲਕੇ ਦੇ ਵੋਟਰਾਂ ਨੇ ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕ, ਬੇਮਿਸਾਲ ਤਰੱਕੀ, ਲੋਕਾਂ ਦੀ ਭਲਾਈ ਅਤੇ ਹੋਰ ਉਪਰਾਲਿਆਂ ਦੇ ਹੱਕ ਵਿੱਚ ਵੋਟਾਂ ਪਾਈਆਂ ਹਨ। 

ਭਗਵੰਤ ਮਾਨ ਨੇ ਕਿਹਾ ਕਿ ਜਿੱਥੇ ਉਨ੍ਹਾਂ ਨੇ ਵਿਕਾਸ ਦੇ ਨਾਂ 'ਤੇ ਵੋਟਾਂ ਮੰਗੀਆਂ ਸਨ, ਉਥੇ ਉਨ੍ਹਾਂ ਦੇ ਵਿਰੋਧੀਆਂ ਨੇ ਜਾਤ-ਪਾਤ ਅਤੇ ਧਰਮ ਦੇ ਨਾਂ 'ਤੇ ਵੋਟਾਂ ਮੰਗੀਆਂ ਸਨ। ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਸੂਬਾ ਸਰਕਾਰ ਦੇ ਹੱਕ ਵਿੱਚ ਜ਼ਬਰਦਸਤ ਫਤਵਾ ਦੇ ਕੇ ਵਿਰੋਧੀ ਧਿਰਾਂ ਨੂੰ ਸ਼ਾਂਤ ਕਰ ਦਿੱਤਾ ਹੈ ਅਤੇ ਹੁਣ ਇਸ ਦੇ ਬਦਲੇ ਜਲੰਧਰ ਦੇ ਵਿਕਾਸ ਨੂੰ ਯਕੀਨੀ ਬਣਾਉਣਾ ਉਨ੍ਹਾਂ ਦਾ ਫਰਜ਼ ਹੈ। 

ਉਨ੍ਹਾਂ ਕਿਹਾ ਕਿ ਦੇਸ਼ ਵਿਚ ਖੇਡਾਂ ਦੇ ਧੁਰੇ ਵਜੋਂ ਜਲੰਧਰ ਦੀ ਪੁਰਾਤਨ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ, ਜਿਸ ਨਾਲ ਜਲੰਧਰ ਦੀ ਖੇਡ ਸਨਅਤ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸ਼ਹਿਰ ਦੀ ਤਰੱਕੀ ਅਤੇ ਵਿਕਾਸ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ, “ਇਸ ਜਿੱਤ ਨੇ ਮੈਨੂੰ ਲੋਕਾਂ ਦੀ ਸੇਵਾ ਹੋਰ ਵੀ ਹਲੀਮੀ ਅਤੇ ਸਮਰਪਿਤ ਹੋ ਕੇ ਕਰਨ ਦੀ ਭਾਵਨਾ ਨਾਲ ਭਰ ਦਿੱਤਾ ਹੈ।” ਉਨ੍ਹਾਂ ਕਿਹਾ ਕਿ ਭਾਵੇਂ ਨਵੇਂ ਚੁਣੇ ਗਏ ਸੰਸਦ ਮੈਂਬਰ ਨੇ ਅਜੇ ਸਹੁੰ ਨਹੀਂ ਚੁੱਕੀ ਪਰ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਜਲੰਧਰ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਖਾਕਾ ਤਿਆਰ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਮੁੜ ਸੁਰਜੀਤੀ ਦੀ ਰਾਹ 'ਤੇ ਹੈ ਕਿਉਂਕਿ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਨਵੇਂ-ਨਵੇਂ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰ ਰਹੀ ਹੈ ਅਤੇ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਲੋਕਾਂ ਨਾਲ ਸਲਾਹ-ਮਸ਼ਵਰਾ ਕਰਕੇ ਨੀਤੀਆਂ ਬਣਾਈਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਲੋਕਾਂ ਨੇ ਰਵਾਇਤੀ ਪਾਰਟੀਆਂ ਦੇ ਨਾਂਹ-ਪੱਖੀ ਪ੍ਰਚਾਰ ਨੂੰ ਸਿਰੇ ਤੋਂ ਨਕਾਰਦਿਆਂ ਢੁਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਪਾਰਟੀਆਂ ਨੇ ਲੋਕਾਂ ਦੇ ਭਲੇ ਲਈ ਜੁਟੀ ਸੂਬਾ ਸਰਕਾਰ ਵਿਰੁੱਧ ਆਪਸ ਵਿਚ ਹੱਥ ਮਿਲਾ ਲਿਆ ਸੀ ਪਰ ਲੋਕਾਂ ਨੇ ਇਨ੍ਹਾਂ ਨੂੰ ਸਬਕ ਸਿਖਾ ਦਿੱਤਾ। 

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੀ ਬੱਚਤ ਕਰਨ ਅਤੇ ਝੋਨੇ ਦੀ ਕਾਸ਼ਤ ਲਈ ਨਿਰਵਿਘਨ ਸਿੰਚਾਈ ਨੂੰ ਯਕੀਨੀ ਬਣਾਉਣ ਲਈ ਝੋਨੇ ਦੀ ਲੁਆਈ ਪੜਾਅਵਾਰ ਢੰਗ ਨਾਲ ਕੀਤੀ ਜਾਵੇਗੀ। 

ਪਹਿਲੇ ਪੜਾਅ ਵਿੱਚ ਅੰਤਰਰਾਸ਼ਟਰੀ ਸਰਹੱਦ 'ਤੇ ਕੰਡਿਆਲੀ ਤਾਰ ਤੋਂ ਪਰਲੇ ਪਾਸੇ ਦੇ ਖੇਤਰਾਂ ਵਿੱਚ ਝੋਨੇ ਦੀ ਲੁਆਈ ਦਾ ਕੰਮ 10 ਜੂਨ ਤੋਂ ਸ਼ੁਰੂ ਹੋ ਜਾਵੇਗਾ, ਜਿਸ ਲਈ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿੱਚ ਸੱਤ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਵਿੱਚ 16 ਜੂਨ ਤੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। 

ਭਗਵੰਤ ਮਾਨ ਨੇ ਦੱਸਿਆ ਕਿ ਤੀਜੇ ਪੜਾਅ ਤਹਿਤ ਸੱਤ ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ.ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ 19 ਜੂਨ ਤੋਂ ਝੋਨਾ ਲਾਉਣਾ ਯਕੀਨੀ ਬਣਾਇਆ ਜਾਵੇਗਾ ਜਦਕਿ ਬਾਕੀ ਦੇ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿੱਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਵੇਗੀ ਜਿਸ ਲਈ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sushil Kumar Rinku

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD