Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ ਗਡਵਾਸੂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਲਈ ਯੂ.ਜੀ.ਸੀ. ਸਕੇਲ ਨੂੰ ਦਿੱਤੀ ਮਨਜ਼ੂਰੀ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Cabinet Decision Punjab

Web Admin

Web Admin

5 Dariya News

ਜਲੰਧਰ , 17 May 2023

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਦੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ ਲਾਗੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।ਇਸ ਸਬੰਧੀ ਫੈਸਲਾ ਇੱਥੇ ਪੀ.ਏ.ਪੀ. ਕੰਪਲੈਕਸ ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਇਹ ਖੁਲਾਸਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਇਤਿਹਾਸਕ ਫੈਸਲੇ ਦਾ ਉਦੇਸ਼ ਪ੍ਰਮੁੱਖ ਵੈਟਰਨਰੀ ਯੂਨੀਵਰਸਿਟੀ ਦੇ ਸਟਾਫ਼ ਨੂੰ ਆਪਣੀ ਡਿਊਟੀ ਕੁਸ਼ਲਤਾ ਨਾਲ ਨਿਭਾਉਣ ਲਈ ਉਤਸ਼ਾਹਿਤ ਕਰਨਾ ਹੈ। ਇਸ ਫੈਸਲੇ ਨਾਲ ਜਿੱਥੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਦੀਆਂ ਕੋਸ਼ਿਸ਼ਾਂ ਨਾਲ ਇਕ ਪਾਸੇ ਪੰਜਾਬ ਦੇ ਕਿਸਾਨਾਂ ਦੀ ਤਕਦੀਰ ਬਦਲੇਗੀ, ਉੱਥੇ ਦੂਜੇ ਪਾਸੇ ਪੰਜਾਬ ਬਾਕੀ ਸੂਬਿਆਂ ਤੋਂ ਮੋਹਰੀ ਬਣੇਗਾ।

ਪੰਜਾਬ ਰੈਵੇਨਿਊ ਪਟਵਾਰੀ (ਗਰੁੱਪ 3) ਸੇਵਾ ਨਿਯਮ 2023 ਨੂੰ ਪ੍ਰਵਾਨਗੀ

ਵਜ਼ਾਰਤ ਨੇ ਪੰਜਾਬ ਰੈਵੇਨਿਊ ਪਟਵਾਰੀ (ਗਰੁੱਪ 3) ਸੇਵਾ ਨਿਯਮ 1966 ਨੂੰ ਰੱਦ ਕਰਨ ਅਤੇ ਪੰਜਾਬ ਰੈਵੇਨਿਊ ਪਟਵਾਰੀ (ਗਰੁੱਪ 3) ਸੇਵਾ ਨਿਯਮ 2023 ਦੇ ਖਰੜੇ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਫੈਸਲੇ ਨਾਲ ਨਵੇਂ ਪਟਵਾਰੀ ਆਪਣੇ ਪਰਖ ਕਾਲ ਦੌਰਾਨ ਹੀ ਆਪਣੀ ਸਿਖਲਾਈ ਪੂਰੀ ਕਰਨ ਦੇ ਯੋਗ ਹੋਣਗੇ। ਨਵੇਂ ਨਿਯਮਾਂ ਮੁਤਾਬਕ ਪਟਵਾਰੀਆਂ ਲਈ ਪਹਿਲਾਂ ਚਲਦਾ ਸਿਖਲਾਈ ਦਾ ਡੇਢ ਸਾਲ ਦਾ ਸਮਾਂ, ਜਿਸ ਵਿੱਚ ਇਕ ਸਾਲ ਦੀ ਪਟਵਾਰ ਸਕੂਲ ਸਿਖਲਾਈ ਤੇ ਛੇ ਮਹੀਨੇ ਦੀ ਫੀਲਡ ਸਿਖਲਾਈ ਹੁੰਦੀ ਸੀ, ਨੂੰ ਹੁਣ ਘਟਾ ਕੇ ਇਕ ਸਾਲ ਕਰ ਦਿੱਤਾ ਗਿਆ ਹੈ। ਇਸ ਤਹਿਤ ਹੁਣ ਨੌਂ ਮਹੀਨਿਆਂ ਦੀ ਪਟਵਾਰ ਸਕੂਲ ਸਿਖਲਾਈ ਅਤੇ ਤਿੰਨ ਮਹੀਨਿਆਂ ਦੀ ਫੀਲਡ ਸਿਖਲਾਈ ਹੋਵੇਗੀ।

ਕਰ ਤੇ ਆਬਕਾਰੀ ਮਹਿਕਮੇ ਵਿੱਚ ਐਸ.ਏ.ਐਸ. ਕਾਡਰ ਦੀਆਂ 18 ਆਸਾਮੀਆਂ ਸਿਰਜਣ ਦੀ ਪ੍ਰਵਾਨਗੀ

ਵਜ਼ਾਰਤ ਨੇ ਕਰ ਤੇ ਆਬਕਾਰੀ ਮਹਿਕਮੇ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਵਿਭਾਗ ਵਿੱਚ ਐਸ.ਏ.ਐਸ. ਕਾਡਰ ਦੀਆਂ 18 ਆਸਾਮੀਆਂ ਸਿਰਜਣ ਦੀ ਮਨਜ਼ੂਰੀ ਦੇ ਦਿੱਤੀ। ਵਿਭਾਗ ਦਾ ਮੁੱਖ ਕਾਰਜ ਜੀ.ਐਸ.ਟੀ., ਵੈਟ, ਐਕਸਾਈਜ਼ ਤੇ ਹੋਰ ਟੈਕਸ ਇਕੱਤਰ ਕਰਨਾ ਹੈ। ਵਿਭਾਗ ਸਾਲਾਨਾ ਅੰਦਾਜ਼ਨ 30 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਇਕੱਤਰ ਕਰਦਾ ਹੈ ਪਰ ਜੀ.ਐਸ.ਟੀ. ਲਾਗੂ ਹੋਣ ਮਗਰੋਂ ਵਿਭਾਗ ਨੂੰ ਦੋ ਕਮਿਸ਼ਨਰੇਟ, ਪੰਜਾਬ ਟੈਕਸੇਸ਼ਨ ਕਮਿਸ਼ਨਰੇਟ ਅਤੇ ਪੰਜਾਬ ਐਕਸਾਈਜ਼ ਕਮਿਸ਼ਨਰੇਟ ਵਿੱਚ ਵੰਡ ਦਿੱਤਾ ਗਿਆ ਹੈ। 

ਵਿਭਾਗ ਦੇ ਲੇਖੇ-ਜੋਖੇ ਨਾਲ ਸਬੰਧਤ ਕੰਮਕਾਜ ਨੂੰ ਸੁਚਾਰੂ ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਐਸ.ਏ.ਐਸ. ਕਾਡਰ ਦੀਆਂ ਆਸਾਮੀਆਂ ਸਿਰਜੀਆਂ ਗਈਆਂ ਹਨ।ਐਸ.ਏ.ਐਸ. ਕਾਡਰ ਦੀਆਂ 18 ਨਵੀਆਂ ਆਸਾਮੀਆਂ ਸਿਰਜਣ ਦੇ ਫੈਸਲੇ ਨਾਲ ਵਿਭਾਗ ਦੀ ਕਾਰਜਪ੍ਰਣਾਲੀ ਤੇ ਮਾਲੀਆ ਉਗਰਾਹੀ ਨੂੰ ਹੋਰ ਕੁਸ਼ਲ ਬਣਾਉਣ ਵਿੱਚ ਮਦਦ ਮਿਲੇਗੀ। ਇਸ ਫੈਸਲੇ ਨਾਲ ਇਕ ਵਧੀਕ ਡਾਇਰੈਕਟਰ (ਵਿੱਤ ਤੇ ਲੇਖਾ), ਇਕ ਡਿਪਟੀ ਕੰਟਰੋਲਰ (ਵਿੱਤ ਤੇ ਲੇਖਾ), 2 ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਅਤੇ 14 ਸੈਕਸ਼ਨ ਅਫ਼ਸਰਾਂ ਸਣੇ ਕੁੱਲ 18 ਆਸਾਮੀਆਂ ਮਨਜ਼ੂਰ ਹੋਈਆਂ ਹਨ।

ਸਰਕਾਰੀ ਆਯੁਰਵੈਦਿਕ ਕਾਲਜ, ਹਸਪਤਾਲ ਤੇ ਫਾਰਮੇਸੀ ਪਟਿਆਲਾ ਨੂੰ ਗੁਰੂ ਰਵੀਦਾਸ ਆਯੁਰਵੇਦਾ ਯੂਨੀਵਰਸਿਟੀ ਹੁਸ਼ਿਆਰਪੁਰ ਵਿੱਚ ਤਬਦੀਲ ਕਰਨ ਦੀ ਮਨਜ਼ੂਰੀ

ਪੰਜਾਬ ਕੈਬਨਿਟ ਨੇ ਸਰਕਾਰੀ ਆਯੁਰਵੈਦਿਕ ਕਾਲਜ ਪਟਿਆਲਾ/ਸਰਕਾਰੀ ਆਯੁਰਵੈਦਿਕ ਹਸਪਤਾਲ ਪਟਿਆਲਾ ਤੇ ਸਰਕਾਰੀ ਆਯੁਰਵੈਦਿਕ ਫਾਰਮੇਸੀ ਪਟਿਆਲਾ ਨੂੰ ਗੁਰੂ ਰਵੀਦਾਸ ਆਯੁਰਵੇਦਾ ਯੂਨੀਵਰਸਿਟੀ ਹੁਸ਼ਿਆਰਪੁਰ ਵਿੱਚ ਤਬਦੀਲ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਯੂਨੀਵਰਸਿਟੀ ਅਧੀਨ ਇਨ੍ਹਾਂ ਕਾਲਜਾਂ ਵਿੱਚ ਆਯੂਸ਼ ਨਾਲ ਸਬੰਧਤ ਹੋਰ ਆਧੁਨਿਕ ਕੋਰਸ ਸ਼ੁਰੂ ਕੀਤੇ ਜਾ ਸਕਣਗੇ। ਇਸ ਤੋਂ ਇਲਾਵਾ ਇਸ ਫੈਸਲੇ ਨਾਲ ਸੂਬੇ ਵਿੱਚ ਆਯੁਰਵੇਦਾ ਤੇ ਹੋਮਿਉਪੈਥੀ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਕਲੀਨਿਕਲ ਖੋਜ, ਮੈਡੀਸਨਲ ਪੌਦਿਆਂ ਬਾਰੇ ਖੋਜ, ਦਵਾਈਆਂ ਦੀ ਟੈਸਟਿੰਗ ਲੈਬ ਤੇ ਹੋਰ ਸਹੂਲਤਾਂ ਵਿੱਚ ਵੀ ਮਦਦ ਮਿਲੇਗੀ।

582 ਸਿਵਲ ਵੈਟਰਨਰੀ ਹਸਪਤਾਲਾਂ ਵਿੱਚ ਵੈਟਰਨਰੀ ਫਾਰਮਾਸਿਸਟਾਂ ਤੇ ਸਫ਼ਾਈ ਸੇਵਕਾਂ ਵਰਗੇ ਸਰਵਿਸ ਪ੍ਰੋਵਾਈਡਰਾਂ ਦੇ ਕਾਰਜਕਾਲ ਵਿੱਚ ਵਾਧੇ ਨੂੰ ਹਰੀ ਝੰਡੀ

ਪਸ਼ੂਆਂ ਲਈ ਬਿਹਤਰ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੇ ਉਦੇਸ਼ ਨਾਲ ਕੈਬਨਿਟ ਨੇ 582 ਸਿਵਲ ਵੈਟਰਨਰੀ ਹਸਪਤਾਲਾਂ ਵਿੱਚ ਵੈਟਰਨਰੀ ਫਾਰਮਾਸਿਸਟਾਂ ਤੇ ਸਫ਼ਾਈ ਸੇਵਕਾਂ ਵਰਗੇ ਸਰਵਿਸ ਪ੍ਰੋਵਾਈਡਰਾਂ ਦੇ ਕਾਰਜਕਾਲ ਵਿੱਚ ਪਹਿਲੀ ਅਪਰੈਲ 2023 ਤੋਂ 31 ਮਾਰਚ 2024 ਤੱਕ ਵਾਧੇ ਨੂੰ ਵੀ ਪ੍ਰਵਾਨ ਕਰ ਲਿਆ। ਇਹ ਵੀ ਫੈਸਲਾ ਕੀਤਾ ਗਿਆ ਕਿ ਉਜਰਤਾਂ ਵਿੱਚ ਬਰਾਬਰੀ ਲਿਆਉਣ ਲਈ ਇਨ੍ਹਾਂ ਸਾਰੇ ਸਰਵਿਸ ਪ੍ਰੋਵਾਈਡਰਾਂ ਨੂੰ ਡੀ.ਸੀ. ਰੇਟ ਮੁਹੱਈਆ ਕੀਤੇ ਜਾਣ। 

ਜ਼ਿਕਰਯੋਗ ਹੈ ਕਿ ਸਰਕਾਰ ਨੇ ਇਨ੍ਹਾਂ 582 ਸਿਵਲ ਵੈਟਰਨਰੀ ਹਸਪਤਾਲਾਂ (ਪੇਂਡੂ ਵੈਟਰਨਰੀ ਅਫ਼ਸਰਾਂ ਦੀਆਂ ਮਨਜ਼ੂਰ ਆਸਾਮੀਆਂ ਸਮੇਤ) ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਜ਼ਿਲ੍ਹਾ ਪ੍ਰੀਸ਼ਦ ਦੇ ਪ੍ਰਬੰਧਨ ਤੋਂ ਹਟਾ ਕੇ ਵਾਪਸ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਅਧੀਨ ਕਰ ਦਿੱਤਾ ਸੀ।

ਕੈਦੀਆਂ ਦੀ ਛੇਤੀ ਰਿਹਾਈ ਦੇ ਕੇਸ ਭੇਜਣ ਦੀ ਇਜਾਜ਼ਤ

ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਚਾਰ ਕੈਦੀਆਂ ਦੀ ਛੇਤੀ ਰਿਹਾਈ ਦੇ ਕੇਸ ਭੇਜਣ ਦੀ ਵੀ ਇਜਾਜ਼ਤ ਦੇ ਦਿੱਤੀ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਅਧੀਨ ਕੈਬਨਿਟ ਦੀ ਮਨਜ਼ੂਰੀ ਮਿਲਣ ਮਗਰੋਂ ਸਜ਼ਾ ਵਿੱਚ ਛੋਟ/ਛੇਤੀ ਰਿਹਾਈ ਦੇ ਇਹ ਕੇਸ ਨਜ਼ਰਸਾਨੀ/ਪ੍ਰਵਾਨਗੀ ਲਈ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।    

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD