Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਾਸੀਆਂ ਨਾਲ ਕੀਤਾ ਵਾਅਦਾ ਪੁਗਾਇਆ, ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਸ਼ੁਰੂ

13.74 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਇਆ ਸੜਕ ਦਾ ਨਿਰਮਾਣ ਕਾਰਜ ਸਤੰਬਰ ਤੱਕ ਹੋਵੇਗਾ ਮੁਕੰਮਲ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Sushil Kumar Rinku

Web Admin

Web Admin

5 Dariya News

ਆਦਮਪੁਰ (ਜਲੰਧਰ) , 17 May 2023

Last updated on: May 17, 2023, 00:00 IST

ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਮੇ ਸਮੇਂ ਤੋਂ ਲਟਕ ਰਿਹਾ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਅੱਜ ਸ਼ੁਰੂ ਕਰਵਾਇਆ ਅਤੇ ਇਸ ਪ੍ਰਾਜੈਕਟ ਉਪਰ 13.74 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਲਈ ਅੱਜ ਦਾ ਦਿਨ ‘ਇਤਿਹਾਸਕ ਦਿਨ’ ਹੈ ਕਿਉਂਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।

ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਪੂਰਾ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ ਕਿਉਂਕਿ ਇਸ ਨਾਲ ਜਲੰਧਰ ਸ਼ਹਿਰ ਤੋਂ ਹੁਸ਼ਿਆਰਪੁਰ ਜਾਣ ਵਾਲੇ ਲੋਕਾਂ ਅਤੇ ਮਾਤਾ ਚਿੰਤਪੁਰਨੀ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਲਈ ਜਾਣ ਵਾਲਿਆਂ ਅਤੇ ਹੋਰ ਥਾਵਾਂ ਉਤੇ ਪਹੁੰਚਉਣ ਵਾਲੇ ਰਾਹਗੀਰਾਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਮੁਕੰਮਲ ਹੋਣ ਨਾਲ ਇਸ ਖੇਤਰ ਵਿੱਚ ਵਪਾਰ ਅਤੇ ਉਦਯੋਗ ਨੂੰ ਵੀ ਢੁਕਵਾਂ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਸ ਸੜਕ ਦਾ ਕੰਮ ਸ਼ੁਰੂ ਹੋਣਾ ਸੂਬਾ ਸਰਕਾਰ ਦੀ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਪ੍ਰਤੀ ਗੰਭੀਰਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਜਲੰਧਰ ਤੋਂ ਨਵੇਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦਾ ਸਹੁੰ ਚੁੱਕਣਾ ਅਜੇ ਬਾਕੀ ਹੈ ਪਰ ਸੜਕ ਦਾ ਕੰਮ ਸ਼ੁਰੂ ਵੀ ਹੋ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੜਕ ਦਾ ਨਿਰਮਾਣ ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਆਪਣਾ ਵਾਅਦਾ ਪੂਰਾ ਕੀਤਾ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਸੜਕ ਦੇ ਨਿਰਮਾਣ ਲਈ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸੜਕ ਦੇ ਨਿਰਮਾਣ ਕਾਰਜ ਨੂੰ ਪੂਰਾ ਕਰਨ ਸਮੇਂ ਉੱਚ ਗੁਣਵੱਤਾ ਦੇ ਮਿਆਰ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਖੁਦ ਵੀ ਇਸ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਰਹਿਣਗੇ ਤਾਂ ਜੋ ਕੰਮ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ।  

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sushil Kumar Rinku

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD