Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਪੰਜਾਬ ਸਰਕਾਰ ਸੂਬੇ ਵਿੱਚ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧਃ ਮੁੱਖ ਮੰਤਰੀ ਭਗਵੰਤ ਮਾਨ

’ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਕੀਤੀ ਪ੍ਰਧਾਨਗੀ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Bram Shanker Jimpa, Chetan Singh Jauramajra, Dr. Balbir Singh, Dr. Inderbir Singh Nijjar

Web Admin

Web Admin

5 Dariya News

ਜਲੰਧਰ , 17 May 2023

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਨ ਲਈ ਵਚਨਬੱਧ ਹੈ। ‘ਸਰਕਾਰ ਤੁਹਾਡੇ ਦੁਆਰ’ ਨਾਂ ਦੇ ਸਰਕਾਰ ਦੇ ਮੁੱਖ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਕੋਲ ਜਾਦੂ ਦੀ ਕੋਈ ਛੜੀ ਨਹੀਂ ਹੈ ਪਰ ਫਿਰ ਵੀ ਉਹ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਠੋਸ ਉਪਰਾਲੇ ਕਰ ਰਹੇ ਹਨ। 

ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਰੰਗਲਾ ਪੰਜਾਬ ਬਣਾਉਣ ਲਈ ਪਹਿਲਾਂ ਹੀ ਵਿਆਪਕ ਯੋਜਨਾ ਉਲੀਕੀ ਹੋਈ ਹੈ।

ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਕਿਹਾ ਕਿ ਉਨ੍ਹਾਂ ਤੋਂ ਪਹਿਲੇ ਆਗੂ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਆਪਣੇ ਆਲੀਸ਼ਾਨ ਮਹਿਲਾਂ ਤੋਂ ਬਾਹਰ ਨਹੀਂ ਆਏ ਪਰ ਉਹ ਅਮਨ, ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਸੂਬੇ ਦੇ ਹਰ ਕੋਨੇ-ਕੋਨੇ ਵਿੱਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਗਤੀ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਤਾਂ ਜੋ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇ। 

ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਨੇਕ ਕਾਰਜ ਨੂੰ ਨੇਪਰੇ ਨਹੀਂ ਚਾੜ੍ਹਿਆ ਜਾ ਸਕਦਾ। ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਮਹੱਤਤਾ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਉਨ੍ਹਾਂ ਦੀ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਹੈ। 

ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਦੇਸ਼ ਭਰ ਵਿੱਚ ਕੋਈ ਮਿਸਾਲ ਨਹੀਂ ਹੈ ਕਿਉਂਕਿ ਕੋਈ ਵੀ ਹੋਰ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ 'ਤੇ ਹੱਲ ਕਰਨ ਲਈ ਇੰਨਾ ਸਮਾਂ ਦੇਣ ਦੀ ਖੇਚਲ ਨਹੀਂ ਕਰਦੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਇਕ ਪਾਸੇ ਜਨਤਕ ਸਮੱਸਿਆਵਾਂ ਦਾ ਜਲਦੀ ਹੱਲ ਕਰੇਗਾ, ਦੂਜੇ ਪਾਸੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਕਾਰਗੁਜ਼ਾਰੀ ਨੂੰ ਪਰਖਣ ਵਿੱਚ ਵੀ ਮਦਦਗਾਰ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਪੱਖੀ ਪਹਿਲਕਦਮੀ ਇਹ ਯਕੀਨੀ ਬਣਾਉਂਦੀ ਹੈ ਕਿ ਅਧਿਕਾਰੀ ਖਾਸ ਕਰਕੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਧ ਤੋਂ ਵੱਧ ਆਪਣੇ ਫੀਲਡ ਦੌਰੇ ਖਾਸ ਕਰਕੇ ਪਿੰਡਾਂ ਵਿੱਚ ਕਰਨ ਅਤੇ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮ ਆਸਾਨੀ ਨਾਲ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾਵੇ। 

ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਪਹਿਲਾਂ ਲੁਧਿਆਣਾ ਵਿਖੇ ਵੀ ਮੰਤਰੀ ਮੰਡਲ ਦੀ ਮੀਟਿੰਗ ਹੋਈ ਸੀ ਅਤੇ ਅੱਜ ਜਲੰਧਰ ਵਿਖੇ ਵਜ਼ਾਰਤ ਦੀ ਮੀਟਿੰਗ ਹੋਈ ਹੈ। 

ਉਨ੍ਹਾਂ ਕਿਹਾ ਕਿ ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਦੇ ਘਰ-ਘਰ ਤੱਕ ਪਹੁੰਚ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਣ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਵੱਡੇ ਕਾਰਜ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਅਤੇ ਯੋਗਤਾ ਇਸ ਪੂਰੀ ਭਰਤੀ ਮੁਹਿੰਮ ਦੇ ਦੋ ਮੁੱਖ ਥੰਮ੍ਹ ਹਨ। 

ਭਗਵੰਤ ਮਾਨ ਨੇ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇਕ ਪੁਖ਼ਤਾ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਹੁਣ ਤੱਕ 29 ਹਜ਼ਾਰ ਤੋਂ ਵੱਧ ਨਿਯੁਕਤੀਆਂ ਵਿੱਚੋਂ ਇਕ ਵੀ ਨਿਯੁਕਤੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਰਤੀ ਦੀ ਸਮੁੱਚੀ ਪ੍ਰਕਿਰਿਆ ਨੂੰ ਹਾਂ-ਪੱਖੀ ਹੁੰਗਾਰਾ ਮਿਲਿਆ ਹੈ ਕਿਉਂਕਿ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਨਾਲ ਅੱਗੇ ਵਧਣ ਦੇ ਮੌਕੇ ਮਿਲੇ ਹਨ। 

ਇਕ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼ੁਰੂ ਵਿੱਚ ਇਕ ਨੌਜਵਾਨ ਨੂੰ ਕਲਰਕ ਵਜੋਂ ਭਰਤੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਆਪਣੀ ਮਿਹਨਤ ਨਾਲ ਸਹਾਇਕ ਲਾਈਨਮੈਨ ਅਤੇ ਬਾਅਦ ਵਿੱਚ ਉਪ ਮੰਡਲ ਅਫ਼ਸਰ (ਐਸ.ਡੀ.ਓ) ਵਜੋਂ ਭਰਤੀ ਹੋਇਆ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਨੌਜਵਾਨਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਇਹ ਗਤੀ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ।

ਜਲੰਧਰ ਲੋਕ ਸਭਾ ਸੀਟ 'ਤੇ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਲਈ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਸਬੂਤ ਹੈ, ਜਿਸ ਨਾਲ ਵਿਰੋਧੀ ਧਿਰ ਦੀ ਨਾਂਹ-ਪੱਖੀ, ਫੁੱਟ ਪਾਊ ਅਤੇ ਫ਼ਿਰਕੂ ਰਾਜਨੀਤੀ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਲੰਧਰ ਸੰਸਦੀ ਖੇਤਰ ਦੇ ਲੋਕਾਂ ਨੇ ਸਾਕਾਰਾਤਮਕ ਬਦਲਾਅ ਅਤੇ ਵਿਕਾਸ ਲਈ ਵੋਟ ਦਿੱਤਾ ਹੈ, ਜਿਸ ਨੂੰ ਪੂਰਾ ਕਰਨ ਲਈ ਉਨ੍ਹਾਂ ਦੀ ਸਰਕਾਰ ਵਚਨਬੱਧ ਹੈ। 

ਭਗਵੰਤ ਮਾਨ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਨਤੀਜਿਆਂ ਨੂੰ ਸੂਬੇ ਵਿੱਚ ਸ਼ਾਂਤੀ, ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਵਿਕਾਸ ਦੇ ਸਾਕਾਰਾਤਮਕ ਏਜੰਡੇ ਦੀ ਵੱਡੀ ਜਿੱਤ ਦੱਸਿਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਉਨ੍ਹਾਂ ਨਾਕਾਰਾਤਮਕ, ਢਾਹੂ ਵਿਚਾਰਾਂ ਅਤੇ ਤਾਕਤਾਂ ਦੀ ਰਾਜਨੀਤੀ ਵਿਰੁੱਧ ਜ਼ਬਰਦਸਤ ਫ਼ਤਵਾ ਹੈ, ਜਿਨ੍ਹਾਂ ਨੇ ਅਜੋਕੇ ਸਮੇਂ ਵਿੱਚ ਆਪਣੀਆਂ ਅਮਨ-ਸ਼ਾਂਤੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਰਾਹੀਂ ਪੰਜਾਬ ਨੂੰ ਅਸਥਿਰ ਕਰਨ ਅਤੇ ਇਸ ਦੀ ਤਰੱਕੀ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਹੈ। 

ਉਨ੍ਹਾਂ ਕਿਹਾ ਕਿ ਇਹ ਨਾਕਾਰਾਤਮਕ ਅਤੇ ਫੁੱਟ ਪਾਉਣ ਵਾਲੀਆਂ ਤਾਕਤਾਂ ਲਈ ਇਕ ਸੰਦੇਸ਼ ਹੋਣਾ ਚਾਹੀਦਾ ਹੈ, ਜਿਨ੍ਹਾਂ ਨੇ ਪੰਜਾਬ ਵਿੱਚ ਹਿੰਸਾ ਅਤੇ ਅਸਥਿਰਤਾ ਫੈਲਾਉਣ ਦੀ ਕੋਸ਼ਿਸ਼ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਲੋਕ-ਪੱਖੀ ਅਤੇ ਵਿਕਾਸ-ਪੱਖੀ ਨੀਤੀਆਂ ਦੀ ਜਿੱਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੀ ਜਿੱਤ ਨੇ ਇਕ ਵਾਰ ਫਿਰ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਵਿੱਚ ਲੋਕਾਂ ਦੇ ਪੂਰਨ ਵਿਸ਼ਵਾਸ ਅਤੇ ਭਰੋਸੇ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਨਤੀਜੇ ਵਿਰੋਧੀ ਧਿਰ ਵੱਲੋਂ ਅਪਣਾਈ ਫੁੱਟ ਪਾਊ ਰਾਜਨੀਤੀ ਅਤੇ ਭੈੜੀਆਂ ਚਾਲਾਂ 'ਤੇ ਆਧਾਰਤ ਕੂੜ ਪ੍ਰਚਾਰ 'ਤੇ ਸੂਬਾ ਸਰਕਾਰ ਦੇ ਸਾਫ਼, ਪਾਰਦਰਸ਼ੀ ਅਤੇ ਚੰਗੇ ਸ਼ਾਸਨ ਦੀ ਜਿੱਤ ਹੈ। ਭਗਵੰਤ ਮਾਨ ਨੇ ਇਸ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਲਈ ਨਿਰਸਵਾਰਥ ਅਤੇ ਅਣਥੱਕ ਮਿਹਨਤ ਕਰਨ ਲਈ ਆਪ ਦੇ ਆਗੂਆਂ ਅਤੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।    

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Bram Shanker Jimpa , Chetan Singh Jauramajra , Dr. Balbir Singh , Dr. Inderbir Singh Nijjar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD