Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਵਿੱਚ ਸਹਾਈ ਹੋਣਗੀਆਂ ਸਟੈਮ ਲੈਬ: ਲਖਵੀਰ ਰਾਏ

ਸਟੀਮ ਲੈਬ ਵਿੱਚ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨੀਕਾਂ ਨਾਲ ਸਾਇੰਸ, ਤਕਨਾਲੌਜੀ, ਗਣਿਤ ਤੇ ਇੰਜਨੀਅਰਿੰਗ ਦੀ ਦਿੱਤੀ ਜਾਵੇਗੀ ਸਿਖਲਾਈ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 18 May 2023

Last updated on: May 18, 2023, 00:00 IST

 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਬਦਲਾਅ ਤਹਿਤ ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਸਟੈਮ ਲੈਬ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ ਜਿਥੇ ਕਿ ਵਿਦਿਆਰਥੀਆਂ ਨੂੰ ਸਾਇੰਸ, ਤਕਨਾਲੌਜੀ, ਇੰਜਨੀਅਰਿੰਗ ਤੇ ਗਣਿਤ ਵਰਗੇ ਵਿਸ਼ਿਆਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਵਿਦਿਆਰਥੀਆਂ ਤੋਂ ਹੱਥੀਂ ਪ੍ਰੋਜੈਕਟ ਤਿਆਰ ਕਰਵਾਏ ਜਾਣਗੇ। 

ਇਹ ਜਾਣਕਾਰੀ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਨਾਲ ਪਿੰਡ ਚਨਾਰਥਲ ਕਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਜ਼ਿਲ੍ਹੇ ਦੀ ਪਹਿਲੀ ਸਟੈਮ ਲੈਬ ਦਾ ਉਦਘਾਟਨ ਕਰਨ ਉਪਰੰਤ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਸ਼ਿਖਰਾਂ ਤੱਕ ਪਹੁੰਚਾਉਣ ਲਈ ਵੱਡੇ ਉਪਰਾਲੇ ਕੀਤੇ ਹਨ ਜਿਨ੍ਹਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਸਕੂਲ ਆਫ ਐਮੀਨੈਂਸ ਬਣਾਉਣਾ ਅਹਿਮ ਹੈ। 

ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਪੜਾਈ ਕਰਵਾ ਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵੀ ਕਰਵਾਈ ਜਾਵੇਗੀ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਉਚ ਆਹੁਦਿਆਂ ਤੇ ਬਿਰਾਜਮਾਨ ਹੋ ਸਕਣ। ਲੈਬ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਨੇ ਦੱਸਿਆ ਕਿ ਸਾਦੇ ਸ਼ਬਦਾਂ ਵਿੱਚ ਜੇਕਰ ਦੱਸਿਆ ਜਾਵੇ ਤਾਂ ਸਟੈਮ ਲੈਬ ਵਿਦਿਅਕ ਸਥਾਨ ਹਨ ਜੋ ਸਰਗਰਮ ਸਿੱਖਣ ਅਤੇ ਸਮੱਸਿਆ ਹੱਲ ਕਰਨ ਦੀ ਪ੍ਰਤਿਭਾ ਨੂੰ ਉਤਸਾਹਿਤ ਕਰਨਗੀਆਂ। 

ਉਨ੍ਹਾਂ ਦੱਸਿਆ ਕਿ ਸਟੈਮ ਲੈਬ ਵਿੱਚ ਵਿਦਿਆਰਥੀ ਪ੍ਰੋਜੈਕਟ ਬਣਾਉਦ, ਸਹਿਯੋਗ ਕਰਨ ਅਤੇ ਪੂਰਾ ਕਰਨ ਲਈ ਤਕਨਾਲੌਜੀ ਦੀ ਵਰਤੋਂ ਕਰਕੇ ਆਪਣੇ ਵਿਗਿਆਨ, ਇੰਜਨੀਅਰਿੰਗ ਅਤੇ ਗਣਿਤ ਦੇ ਹੁਨਰ ਨੂੰ ਵਿਕਸਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਲੈਬਾਂ ਰਾਹੀਂ ਵਿਦਿਆਰਕੀਆਂ ਵਿੱਚ ਨਵੇਂ ਹੱਲ ਲੱਭਣ ਲਈ ਗਿਆਨ ਨੂੰ ਸਿੱਖਣਾ ਤੇ ਲਾਗੂ ਕਰਨਾ ਅਹਿਮ ਹੋਵੇਗਾ। 

ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਜਦੋਂ ਭਵਿੱਖ ਵਿੱਚ ਵੱਖ-ਵੱਖ ਖੇਤਰਾਂ ਵਿੱਚ ਜਾਣਗੇ ਤਾਂ ਉਨ੍ਹਾਂ ਨੂੰ ਉਥੇ ਕੰਮ ਕਰਨਾ ਆਸਾਨ ਹੋ ਜਾਵੇਗਾ ਕਿਉਂਕਿ ਉਹ ਸਾਰਾ ਕੁਝ ਸਟੈਮ ਲੈਬ ਵਿੱਚ ਵਿਦਿਆਰਥੀਆਂ ਦੇ ਹੱਥੋਂ ਕਰਵਾਇਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰ ਬਦਲਾਅ ਸੂਬੇ ਵਿੱਚ ਇੱਕ ਨਵਾਂ ਇਤਿਹਾਸ ਸਿਰਜਣਗੇ ਅਤੇ ਆਮ ਘਰਾਂ ਦੇ ਬੱਚੇ ਜਿਨ੍ਹਾਂ ਲਈ ਆਈ.ਏ.ਐਸ., ਆਈ.ਪੀ.ਐਸ., ਪੀ.ਸੀ.ਐਸ. ਆਦਿ ਵਰਗੇ ਉਚ ਆਹੁਦਿਆਂ ਤੇ ਪਹੁੰਚਣਾ ਸੁਪਨਾ ਬਣ ਗਏ ਸਨ, ਉਹ ਹੁਣ ਅਸਲੀਅਤ ਵਿੱਚ ਉਨ੍ਹਾਂ ਦੀ ਪਹੁੰਚ ਵਿੱਚ ਹੋਣਗੇ। 

ਉਨ੍ਹਾਂ ਹੋਰ ਦੱਸਿਆ ਕਿ ਸਕੂਲ ਆਫ ਐਮੀਨੈਂਸ ਬਣਨ ਨਾਲ ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਆਪਣੇ ਬੱਚੇ ਦਾਖਲ ਕਰਨ ਦਾ ਰੁਝਾਨ ਕਾਫੀ ਵਧਿਆ ਹੈ ਅਤੇ ਇਹੋ ਕਾਰਨ ਹੈ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਪਹਿਲਾਂ ਨਾਲੋਂ ਵਧੀ ਹੈ। ਉਨ੍ਹਾਂ ਲੈਬ ਬਣਾਉਣ ਵਿੱਚ ਸਹਿਯੋਗ ਦੇਣ ਵਾਲੇ ਰਾਜੀਵ ਭਾਟੀਆ ਫਾਰਚੂਨ ਮੈਟਲ ਲਿਮਟਿਡ ਮੰਡੀ ਗੋਬਿੰਦਗੜ੍ਹ, ਸ਼ਿਵ ਅਗਰਵਾਲ ਰਸਿਕ ਇੰਡਸਟਰੀ ਮੰਡੀ ਗੋਬਿੰਦਗੜ੍ਹ ਅਤੇ ਟਿਵਾਣਾ ਫੀਡ ਮਿਲ ਖਰੋੜੀ ਦੇ ਮਲਕੀਤ ਸਿੰਘ ਟਿਵਾਣਾ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੋਹਲ, ਜੀ.ਐਮ. ਇੰਡਸਟਰੀ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸਮਸ਼ੇਰ ਸਿੰਘ, ਸਬ ਤਹਿਸੀਲ ਚਨਾਰਥਲ ਕੇ ਨਾਇਬ ਤਹਿਸੀਲਦਾਰ ਗੌਰਵ ਬਾਂਸਲ, ਸਕੂਲ ਦੀ ਪ੍ਰਿੰਸੀਪਲ ਹਰਦੀਪ ਕੌਰ, ਵਾਇਸ ਪ੍ਰਿੰਸੀਪਲ ਹਰਜੀਤ ਸਿੰਘ, ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਹਰਜੀਤ ਸਿੰਘ, ਆਮ ਆਦਮੀ ਪਾਰਟੀ ਦੇ ਗੁਰਸਤਿੰਦਰ ਸਿੰਘ ਜੱਲ੍ਹਾ, ਰਾਜਦੀਪ ਸਿੰਘ ਰਾਜੂ, ਸਤੀਸ਼ ਕੁਮਾਰ ਲਟੌਰ, ਚਮਨ ਕੁਰੈਸ਼ੀ, ਚਰਨਜੀਤ ਸਿੰਘ ਟਿਵਾਣਾ, ਠੇਕੇਦਾਰ ਅਵਤਾਰ ਸਿੰਘ ਚਨਾਰਥਲ ਸਰਪੰਚ ਕੁਲਵਿੰਦਰ ਸਿੰਘ ਚਨੋ, ਮਾਸਟਰ ਬਲਦੇਵ ਸਿੰਘ ਜਸਵੰਤ ਸਿੰਘ ਭੱਲਮਾਜਰਾ, ਭੁਪਿੰਦਰ ਸਿੰਘ ਭਿੰਦਾ, ਕਰਮਜੀਤ ਸਿੰਘ, ਹਰਜੀਤ ਸਿੰਘ ਮਲਕੀਤ ਸਿੰਘ, ਸੁਖਦੇਵ ਸਿੰਘ, ਰਵਿੰਦਰ ਸਿੰਘ, ਅਵਤਾਰ ਸਿੰਘ , ਪਰਮਜੀਤ ਸਿੰਘ ਰੁੜਕੀ ,ਅਰਸ਼ਦੀਪ ਸਿੰਘ ਆੜਤੀ , ਮਲਕੀਤ ਸਿੰਘ ਪਡਰਾਲੀ, ਜਗਜੀਤ ਸਿੰਘ, ਦਰਸ਼ਨ ਸਿੰਘ ਪੰਡਰਾਲੀ, ਨਾਜਰ ਸਿੰਘ, ਨਿੱਕਾ ਚਨਾਰਥਲ ਖੁਰਦ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਦੇ ਮੋਹਤਬਰ ਵਿਅਕਤੀ ਮੌਜੂਦ ਸਨ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD