Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰੀ ਕਾਲਜ ਰੋਪੜ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਰੋਲ ਆੱਫ ਆਨਰ, ਕਾਲਜ ਕਲਰ ਅਤੇ ਮੈਰਿਟ ਸਰਟੀਫਿਕੇਟ ਨਾਲ 434 ਵਿਦਿਆਰਥੀਆਂ ਦਾ ਕੀਤਾ ਸਨਮਾਨ

Government College Ropar, Ropar

Web Admin

Web Admin

5 Dariya News

ਰੂਪਨਗਰ , 18 May 2023

Last updated on: May 18, 2023, 00:00 IST

ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਕੰਟ੍ਰੋਲਰ ਯੂਨੀਵਰਸਿਟੀ ਪ੍ਰੀਖਿਆਵਾਂ ਡਾ. ਹਰਜਸ ਕੌਰ, ਰਜਿਸਟਰਾਰ ਘਰੇਲੂ ਪ੍ਰੀਖਿਆਵਾਂ ਪ੍ਰੋ. ਮੀਨਾ ਕੁਮਾਰੀ ਦੀ ਅਗਵਾਈ ਹੇਠ ਸੈਸ਼ਨ 2022-23 ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਵਿੱਚ ਡਾ. ਸੰਤ ਸੁਰਿੰਦਰਪਾਲ ਸਿੰਘ (ਸਾਬਕਾ ਪ੍ਰਿੰਸੀਪਲ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਸਮਾਰੋਹ ਦੀ ਪ੍ਰਧਾਨਗੀ ਪ੍ਰੋ. ਇੰਦਰਜੀਤ ਸਿੰਘ ਅਤੇ ਪ੍ਰੋ. ਮਨਜੀਤ ਕੌਰ ਮਨਚੰਦਾ ਨੇ ਕੀਤੀ ਅਤੇ ਕਰਨਲ ਐੱਲ.ਕੇ. ਅੱਗਰਵਾਲ, ਐਡਮਿਨ ਅਫਸਰ, 23 ਪੰਜਾਬ ਬਟਾਲੀਅਨ, ਐੱਨ.ਸੀ.ਸੀ. ਰੋਪੜ ਵਿਸ਼ੇਸ਼ ਮਹਿਮਾਨ ਵਜੋਂ ਹਾਜਰ ਹੋਏ।  ਪ੍ਰੋ. ਰਵਨੀਤ ਕੌਰ, ਇੰਚਾਰਜ ਐੱਨ.ਸੀ.ਸੀ. ਦੀ ਅਗਵਾਈ ਹੇਠ ਕੈਡਿਟਸ ਵੱਲੋਂ ਮਹਿਮਾਨਾਂ ਨੂੰ ਗਾਰਡ ਆੱਫ ਆੱਨਰ ਦਿੱਤਾ ਗਿਆ। 

ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਆਏ ਮਹਿਮਾਨਾਂ, ਵਿਦਿਆਰਥੀਆਂ ਦੇ ਮਾਪੇ, ਪਤਵੰਤੇ ਸੱਜਣਾਂ ਨੂੰ ਜੀ ਆਇਆਂ ਕਿਹਾ ਅਤੇ ਪ੍ਰਾਪਤੀਆਂ ਸਬੰਧੀ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ। ਡਾ. ਸੰਤ ਸੁਰਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਦਰਪੇਸ਼ ਚੁਣੌਤੀਆਂ ਦਾ ਜਿਕਰ ਕਰਦਿਆਂ ਵਿਗਿਆਨਕ ਸੋਚ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। 

ਪ੍ਰੋ. ਮਨਜੀਤ ਕੌਰ ਮਨਚੰਦਾ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਪ੍ਰਾਪਤੀਆਂ ਦੇ ਨਾਲ - ਨਾਲ ਚੰਗੇ ਜੀਵਨ ਦੇ ਗੁਣ ਗ੍ਰਹਿਣ ਕਰਨ ਲਈ ਅਪੀਲ ਕੀਤੀ ਅਤੇ ਕਰਨਲ ਐੱਲ.ਕੇ. ਅੱਗਰਵਾਲ ਨੇ ਵਿਦਿਆਰਥੀਆਂ ਨੂੰ ਹੁਨਰ ਅਤੇ ਵਿਸ਼ਵਾਸ਼ ਨਾਲ ਆਪਣਾ ਟੀਚਾ ਹਾਸਲ ਕਰਨ ਲਈ ਪ੍ਰੇਰਿਆ। ਸਮਾਰੋਹ ਦੌਰਾਨ ਅਕਾਦਮਿਕ (ਯੂਨੀਵਰਸਿਟੀ/ਘਰੇਲੂ ਪ੍ਰੀਖਿਆਵਾਂ), ਖੇਡਾਂ, ਐੱਨ.ਐੱਸ.ਐੱਸ., ਐੱਨ.ਸੀ.ਸੀ.,  ਸੱਭਿਆਚਾਰਕ ਅਤੇ ਰੈੱਡ ਰਿਬਨ ਕਲੱਬ ਵਿੱਚ ਅਹਿਮ ਪ੍ਰਾਪਤੀਆਂ ਵਾਲੇ 36 ਵਿਦਿਆਰਥੀਆਂ ਨੂੰ ਰੋਲ ਆੱਫ ਆਨਰ, 132 ਵਿਦਿਆਰਥੀਆਂ ਨੂੰ ਕਾਲਜ ਕਲਰ ਅਤੇ 266 ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਤੋਂ ਇਲਾਵਾ ਨਗਦ ਇਨਾਮ ਨਾਲ ਵੀ ਸਨਮਾਨਤ ਕੀਤਾ ਗਿਆ।

ਇਸ ਮੌਕੇ ਸੈਣੀ ਚੈਰੀਟੇਬਲ ਟਰੱਸਟ ਦੇ ਅਹੁਦੇਦਾਰ ਡਾ. ਅਜਮੇਰ ਸਿੰਘ, ਰਜਿੰਦਰ ਸੈਣੀ ਅਤੇ ਸ. ਅਮਰਜੀਤ ਸਿੰਘ, ਵਾਟਰ ਸਪੋਰਟਸ ਕੋਚ ਜਗਜੀਵਨ ਸਿੰਘ, ਮਾਰਸ਼ਲ ਆਰਟ ਕੋਚ ਨੀਲ ਕਮਲ ਧੀਮਾਨ ਤੋਂ ਇਲਾਵਾ ਕਾਲਜ ਦੇ ਟੀਚਿੰਗ/ਨਾਨ-ਟੀਚਿੰਗ ਸਟਾਫ ਦਾ ਵੀ ਸਨਮਾਨ ਕੀਤਾ ਗਿਆ। ਸਮਾਰੋਹ ਦੇ ਆਯੋਜਨ ਲਈ ਡਾ. ਸੰਤ ਸੁਰਿੰਦਰਪਾਲ ਸਿੰਘ, ਪ੍ਰੋ. ਇੰਦਰਜੀਤ ਸਿੰਘ, ਪ੍ਰੋ. ਮਨਜੀਤ ਕੌਰ ਮਨਚੰਦਾ ਅਤੇ ਪ੍ਰੋ. ਪ੍ਰਤਿਭਾ ਸੈਣੀ ਨੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ। 

ਮੰਚ ਸੰਚਾਲਨ ਡਾ. ਨਿਰਮਲ ਸਿੰਘ ਬਰਾੜ ਅਤੇ ਪ੍ਰੋ. ਅਰਵਿੰਦਰ ਕੌਰ ਨੇ ਕੀਤਾ। ਸਮਾਰੋਹ ਨੂੰ ਸਫ਼ਲ ਬਣਾਉਣ ਵਿੱਚ ਕਾਲਜ ਦੇ ਸਮੁੱਚੇ ਸਟਾਫ ਨੇ ਅਹਿਮ ਰੋਲ ਅਦਾ ਕੀਤਾ।

ਉਚੇਚੇ ਤੌਰ ਤੇ ਡਾ. ਨਿਰਮਲ ਸਿੰਘ (ਸਾਬਕਾ ਪ੍ਰਿੰਸੀਪਲ), ਲੈਮਰਿਨ ਟੈੱਕ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਬੀ.ਐੱਸ.ਸਤਿਆਲ, ਕਾਲਜ ਵਿੱਚ ਸੇਵਾ ਨਿਭਾ ਚੁੱਕੇ ਡਾ. ਜਗਜੀਤ ਸਿੰਘ, ਡਾ. ਜਸਵੀਰ ਕੌਰ, ਸ਼੍ਰੀ ਸੋਹਨ ਲਾਲ ਵਰਮਾ, ਤੋਂ ਇਲਾਵਾ ਕਿਰਨਪ੍ਰੀਤ ਕੌਰ ਗਿੱਲ, ਐਡਵੋਕੇਟ ਚਰਨਜੀਤ ਸਿੰਘ ਘਈ, ਲੈਕਚਰਾਰ ਬਲਜਿੰਦਰ ਸਿੰਘ ਅਤੇ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।

 

Tags: Government College Ropar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD