Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸਰਕਾਰ ਤੁਹਾਡੇ ਦੁਆਰ - ਪਿੰਡ ਨੂਰ ਮੁਹੰਮਦ ਵਿਚ ਲੱਗਿਆ ਆਬਾਦ ਸੁਵਿਧਾ ਕੈਂਪ, ਲੋਕ ਸਿ਼ਕਾਇਤਾਂ ਦਾ ਮੌਕੇ ਤੇ ਨਿਬੇੜਾ

Punjab Admin, Additional Deputy Commissioner General, Fazilka

Web Admin

Web Admin

5 Dariya News

ਫਾਜਿ਼ਲਕਾ , 18 May 2023

Last updated on: May 18, 2023, 00:00 IST

ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਸਰਕਾਰ ਤੁਹਾਡੇ ਦੁਹਾਰਾ ਪ੍ਰੋਗਰਾਮ ਤਹਿਤ ਮਿਸ਼ਨ ਆਬਾਦ 30 ਦਾ ਆਬਾਦ ਸੁਵਿਧਾ ਕੈਂਪ ਪਿੰਡ ਨੂਰ ਮੁਹੰਮਦ ਵਿਚ ਲਗਾਇਆ ਗਿਆ ਜਿਸ ਵਿਚ ਆਸਪਾਸ ਦੇ ਪਿੰਡਾਂ ਦੇ ਲੋਕਾਂ ਨੇ ਵੀ ਸਿਰਕਤ ਕੀਤੀ।  ਇਸ ਕੈਂਪ ਵਿਚ ਪੁੱਜੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਨੇ ਦੱਸਿਆ ਕਿ ਇੰਨ੍ਹਾਂ ਕੈਂਪਾਂ ਰਾਹੀਂ ਲੋਕਾਂ ਨੂੰ ਪਿੰਡ ਵਿਚ ਹੀ ਸਰਕਾਰੀ ਸਕੀਮਾਂ ਦਾ ਲਾਭ ਮਿਲਦਾ ਹੈ ਅਤੇ ਸਰਟੀਫਿਕੇਟ ਮੌਕੇ ਤੇ ਹੀ ਬਣਾ ਕੇ ਦਿੱਤੇ ਜਾਂਦੇ ਹਨ। 

ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀਆਂ ਸਿ਼ਕਾਇਤਾਂ ਦਾ ਵੀ ਮੌਕੇ ਤੇ ਹੀ ਨਿਬੇੜਾ ਕੀਤਾ ਜਾਂਦਾ ਹੈ ਅਤੇ ਪਿੰਡ ਦੇ ਸਾਂਝੇ ਕੰਮ ਅਤੇ ਵਿਕਾਸ ਕਾਰਜਾਂ ਸਬੰਧੀ ਵੀ ਰੂਪਰੇਖਾ ਤਿਆਰ ਕਰ ਲਈ ਜਾਂਦੀ ਹੈ। ਇਸ ਦੌਰਾਨ ਪਿੰਡ ਵਾਸੀਆਂ ਦੀ ਨਹਿਰੀ ਪਾਣੀ ਦੇ ਖਾਲੇ ਦੀ ਮੁੰਰਮਤ, ਸਕੂਲ ਦੇ ਪਾਰਕ ਨਿਰਮਾਣ, ਪੀਣ ਵਾਲੇ ਪਾਣੀ, ਸੜਕਾਂ ਦੇ ਬਰਮ ਠੀਕ ਕਰਨ, ਛੱਪੜ ਦੀ ਸਫਾਈ ਆਦਿ ਸਬੰਧੀ ਮੰਗਾਂ ਨੂੰ ਹੱਲ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਮਹਿਕਮਿਆਂ ਨੂੰ ਮੌਕੇ ਤੇ ਹੀ ਹਦਾਇਤਾਂ ਜਾਰੀ ਕੀਤੀਆਂ।

ਇਸ ਮੌਕੇ ਡੀਐਸਪੀ ਸੁਬੇਗ ਸਿੰਘ, ਤਹਿਸੀਲਦਾਰ ਸੁਖਦੇਵ ਸਿੰਘ, ਬੀਡੀਪੀਓ ਸ੍ਰੀ ਕਲਮਜੀਤ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ। ਇਸ ਮੌਕੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸੁੱਕੇ ਅਤੇ ਗਿੱਲੇ ਕੂੜੇ ਦੇ ਪ੍ਰਬੰਧਨ, ਗੰਦੇ ਪਾਣੀ ਦੇ ਪ੍ਰਬੰਧਨ ਅਤੇ ਪੀਣ ਦੇ ਸਾਫ ਪਾਣੀ ਦੇ ਮਹੱਤਵ ਸਬੰਧੀ ਪਿੰਡ ਵਾਸੀਆਂ ਨੂੰ ਇਕ ਫਿਲਮ ਵੀ ਵਿਖਾਈ ਗਈ।

ਬਾਕਸ ਲਈ ਪ੍ਰਸਤਾਵਿਤ

24 ਅਤੇ 25 ਮਈ ਨੂੰ ਵੀ ਲੱਗਣਗੇ ਆਬਾਦ ਸੁਵਿਧਾ ਕੈਂਪ

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਤੀ 24 ਮਈ ਨੂੰ ਪਿੰਡ ਬੱਖੂਸਾਹ ਵਿਖੇ ਅਤੇ 25 ਮਈ ਨੂੰ ਪਿੰਡ ਕੁਤਬਦੀਨ ਉਰਫ ਬੇਰੀਵਾਲਾ ਵਿਖੇ ਸਵੇਰੇ 8 ਤੋਂ ਬਾਅਦ ਦੁਪਹਿਰ 2 ਵਜੇ ਤੱਕ ਆਬਾਦ ਸੁਵਿਧਾ ਕੈਂਪ ਲੱਗਣਗੇ। ਉਨ੍ਹਾਂ ਨੇ ਇੰਨ੍ਹਾਂ ਪਿੰਡਾਂ ਅਤੇ ਆਸਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਇੰਨ੍ਹਾਂ ਕੈਂਪਾਂ ਦਾ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਕੈਂਪਾਂ ਵਿਚ ਸਾਰੇ ਵਿਭਾਗ ਮੌਕੇ ਤੇ ਲੋਕਾਂ ਦੀਆਂ ਮੁਸਕਿਲਾਂ ਹੱਲ ਕਰਨ ਲਈ ਹਾਜਰ ਹੋਣਗੇ ਅਤੇ ਵੱਖ ਵੱਖ ਪ੍ਰਕਾਰ ਦੇ ਸਰਟੀਫਿਕੇਟ ਮੌਕੇ ਤੇ ਹੀ ਬਣਾਏ ਜਾਣਗੇ।

 

Tags: Punjab Admin , Additional Deputy Commissioner General , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD