Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

28 ਤੋਂ 30 ਮਈ ਤੱਕ ਚੱਲੇਗ ਪਲਸ ਪੋਲੀਓ ਅਭਿਆਨ, ਏਡੀਸੀ ਨੇ ਕੀਤੀ ਸਮੀਖਿਆ ਬੈਠਕ

0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਦਵਾਈ ਦੀਆਂ ਬੂੰਦਾ

Punjab Admin, Additional Deputy Commissioner General, Fazilka

Web Admin

Web Admin

5 Dariya News

ਫਾਜਿ਼ਲਕਾ , 18 May 2023

Last updated on: May 18, 2023, 00:00 IST

ਸਿਹਤ ਵਿਭਾਗ ਵੱਲੋਂ 28 ਤੋਂ 30 ਮਈ ਤੱਕ ਪਲਸ ਪੋਲੀਓ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸ ਤਹਿਤ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਤੋਂ ਬਚਾਓ ਲਈ ਦਵਾਈ ਦੀਆਂ ਬੂੰਦਾ ਪਿਲਾਈਆਂ ਜਾਣਗੀਆਂ।ਇਸ ਸਬੰਧੀ ਤਿਆਰੀਆਂ ਲਈ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਨੇ ਦਿੱਤੀ ਹੈ।

ਵਧੀਕ ਡਿਪਟੀ ਕਮਿਸ਼ਨਰ ਡਾ: ਮਨਦੀਪ ਕੌਰ ਨੇ ਸਿਹਤ ਵਿਭਾਗ ਦੇ ਨਾਲ ਨਾਲ ਸਾਰੇ ਸਹਿਯੋਗੀ ਵਿਭਾਗਾਂ ਨੂੰ ਵੀ ਇਸ ਮੁਹਿੰਮ ਵਿਚ ਸਹਿਯੋਗ ਕਰਨ ਲਈ ਹਦਾਇਤ ਕੀਤੀ। ਉਨ੍ਹਾਂ ਨੇ ਫੂਡ ਸਪਲਾਈ ਕੰਟਰੋਲਰ ਨੂੰ ਕਿਹਾ ਕਿ ਭੱਠਿਆਂ ਤੇ ਕੰਮ ਕਰਦੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਇਹ ਵੈਕਸੀਨ ਪਿਲਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ। 

ਉਨ੍ਹਾਂ ਨੇ ਜਿ਼ਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਕਿਹਾ ਕਿ ਆਂਗਣਬਾੜੀਆਂ ਅਭਿਆਨ ਵਾਲੇ ਦਿਨਾਂ ਦੌਰਾਨ ਖੱੁਲੀਆਂ ਰੱਖੀਆਂ ਜਾਣ ਅਤੇ ਇਸ ਅਭਿਆਨ ਦੌਰਾਨ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ। ਰੋਡਵੇਜ਼ ਨੂੰ ਹਦਾਇਤ ਕੀਤੀ ਕਿ ਟਰਾਂਜਿਟ ਟੀਮਾਂ ਦੀ ਤਾਇਨਾਤੀ ਦੀ ਥਾਂ ਤੇ ਬੱਸਾਂ ਰੋਕੀਆਂ ਜਾਣ। ਬਿਜਲੀ ਨਿਗਮ ਨੂੰ ਵੈਕਸੀਨ ਦੇ ਕੋਲਡ ਸਟੋਰਾ ਲਈ ਨਿਰਵਿਘਨ ਸਪਲਾਈ ਦੇਣ ਲਈ ਕਿਹਾ ਗਿਆ। 

ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਪੰਚਾਇਤਾਂ ਨੂੰ ਇਸ ਅਭਿਆਨ ਵਿਚ ਸਹਿਯੋਗ ਕਰਨ ਲਈ ਕਿਹਾ ਜਾਵੇ। ਬੈਠਕ ਵਿਚ ਸਿਹਤ ਵਿਭਾਗ ਤੋਂ ਵਿਸਵ ਸਿਹਤ ਸੰੰਸਥਾ ਦੇ ਨੁੰਮਾਇੰਦੇ ਡਾ: ਮੇਘਾ ਨੇ ਦੱਸਿਆ ਕਿ 28 ਮਈ ਦਿਨ ਐਤਵਾਰ ਨੂੰ ਬੂਥਾਂ ਤੇ ਦਵਾਈ ਪਿਲਾਈ ਜਾਵੇਗੀ ਜਦ ਕਿ 29 ਅਤੇ 30 ਮਈ ਨੂੰ ਟੀਮਾਂ ਘਰ ਘਰ ਜਾ ਕੇ ਰਹਿ ਗਏ ਬੱਚਿਆਂ ਨੂੰ ਦਵਾਈ ਪਿਲਾਊਣਗੀਆਂ।

ਉਨ੍ਹਾਂ ਨੇ ਦੱਸਿਆ ਕਿ ਜਿ਼ਲ੍ਹੇ ਵਿਚ 135529 ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ ਹੈ ਅਤੇ ਇਸ ਲਈ 587 ਟੀਮਾਂ ਬਣਾਈਆਂ ਗਈਆਂ ਹਨ। ਇਸੇ ਤਰਾਂ 27 ਮੋਬਾਇਲ ਅਤੇ 28 ਟਰਾਂਜਿਟ ਟੀਮਾਂ ਵੀ ਹੋਣਗੀਆਂ। ਅਭਿਆਨ ਦੀ ਨਿਗਰਾਨੀ ਲਈ 128 ਨਿਗਰਾਨ ਲਗਾਏ ਗਏ ਹਨ।

ਡੀਆਈਓ ਡਾ: ਐਰਿਕ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਇਸ ਅਭਿਆਨ ਦੌਰਾਨ ਨਵ ਜੰਮੇ ਬੱਚੇ ਤੋਂ ਲੈਕੇ 5 ਸਾਲ ਤੱਕ ਦੇ ਬੱਚਿਆਂ ਨੂੰ ਇਹ ਦਵਾਈ ਜਰੂਰ ਪਿਲਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਇਹ ਦਵਾਈ ਪੂਰੀ ਤਰਾਂ ਸੁਰੱਖਿਅਤ ਹੈ।

ਬੈਠਕ ਵਿਚ ਜਿ਼ਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀ ਰੀਸ਼ੀ ਰਾਜ ਮਹਿਰਾ, ਡਿਪਟੀ ਡੀਈਓ ਅੰਜੂ ਸੇਠੀ, ਜਿ਼ਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ, ਡਾ: ਰਿੰਕੂ ਚਾਵਲਾ ਆਦਿ ਵੀ ਹਾਜਰ ਸਨ।

 

Tags: Punjab Admin , Additional Deputy Commissioner General , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD