Monday, 29 April 2024

 

 

ਖ਼ਾਸ ਖਬਰਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ

 

ਕੈਬਨਿਟ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਵੱਲੋਂ ਫਾਇਰ ਸਰਵਿਸ ਟ੍ਰੇਨਿੰਗ ਇੰਸਟੀਚਿਊਟ ਤੇ ਡਾਇਰੈਕਟੋਰੇਟ ਆਫ ਫਾਇਰ ਸਰਵਿਸ ਅਤੇ ਫਾਇਰ ਸਟੇਸ਼ਨ ਲੋਕ ਅਰਪਣ

ਕਰੀਬ 04 ਕਰੋੜ ਰੁਪਏ ਦੀ ਲਾਗਤ ਨਾਲ ਮੋਹਾਲੀ ਵਿਖੇ ਤਿਆਰ ਕੀਤੀ ਗਈ ਹੈ ਇਮਾਰਤ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kulwant Singh, DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Sahibzada Ajit Singh

Web Admin

Web Admin

5 Dariya News

ਐਸ.ਏ.ਐਸ. ਨਗਰ , 18 May 2023

ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕਰ ਰਹੀ ਹੈ ਤੇ ਵੱਡੀ ਗਿਣਤੀ ਵਿਕਾਸ ਪ੍ਰੋਜੈਕਟ ਲਗਾਤਾਰ ਲੋਕ ਅਰਪਿਤ ਕੀਤੇ ਜਾ ਰਹੇ ਹਨ। ਸੂਬੇ ਦੇ ਲੋਕਾਂ ਦੀ ਵੱਖੋ-ਵੱਖ ਪੱਖਾਂ ਤੋਂ ਸੁਰੱਖਿਆ ਵੀ ਯਕੀਨੀ ਬਣਾਈ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਇਥੇ ਸੈਕਟਰ 78 ਵਿਖੇ ਕਰੀਬ 04 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਫਾਇਰ ਸਰਵਿਸ ਟ੍ਰੇਨਿੰਗ ਇੰਸਟੀਚਿਊਟ ਤੇ ਡਾਇਰੈਕਟੋਰੇਟ ਆਫ ਫਾਇਰ ਸਰਵਿਸ (ਫੀਲਡ) ਅਤੇ ਫਾਇਰ ਸਟੇਸ਼ਨ ਨੂੰ ਲੋਕ ਅਰਪਤ ਕਰਨ ਮੌਕੇ ਕੀਤਾ। 

ਇਸ ਮੌਕੇ ਉਨ੍ਹਾਂ ਨੇ ਇਸੇ ਥਾਂ ਕਰੀਬ 16 ਕਰੋੜ ਰੁਪਏ ਦੀ ਲਾਗਤ ਨਾਲ ਫਾਇਰ ਸਰਵਿਸ ਟ੍ਰੇਨਿੰਗ ਇੰਸਟੀਚਿਊਟ ਤੇ ਡਾਇਰੈਕਟੋਰੇਟ ਆਫ ਫਾਇਰ ਸਰਵਿਸ ਦੀ ਨਵੀਂ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਸਮਾਗਮ ਨੂੰ ਸੰਬੋਧਨ ਕਰਦਿਆ ਡਾ. ਨਿੱਜਰ ਨੇ ਦੱਸਿਆ ਕਿ ਹੋਰਨਾਂ ਸੂਬਿਆਂ ਵਿਚ ਅਜਿਹੇ ਇੰਸਟੀਚਿਊਟ ਸਨ ਪਰ ਪੰਜਾਬ ਵਿਚ ਨਹੀਂ ਸੀ।

ਇਹ ਪ੍ਰੋਜੈਕਟ ਕਰੀਬ 1.75 ਏਕੜ ਥਾਂ ਵਿੱਚ ਹੈ। ਇਸੇ ਥਾਂ ਉੱਤੇ ਦੂਜੇ ਫੇਜ਼ ਤਹਿਤ ਨਵੀਂ ਇਮਾਰਤ ਬਣਨੀ ਹੈ ਅਤੇ ਤੀਜੇ ਫੇਜ਼ ਤਹਿਤ ਲਾਲੜੂ ਵਿਖੇ 20 ਏਕੜ ਥਾਂ ਵਿੱਚ ਫਾਇਰ ਸਰਵਿਸ ਟ੍ਰੇਨਿੰਗ ਇੰਸਟੀਚਿਊਟ ਅਤੇ ਫਾਇਰ ਸਟੇਸ਼ਨ ਤਿਆਰ ਕੀਤਾ ਜਾਣਾ ਹੈ। ਜਿਥੇ ਕਿ ਸਪੋਰਟਸ ਸਟੇਡੀਅਮ, ਸਵਿਮਿੰਗ ਪੂਲ, ਸਟਾਫ ਲਈ ਰਿਹਾਇਸ਼ ਅਤੇ ਟ੍ਰੇਨਿੰਗ ਸਬੰਧੀ ਇਮਾਰਤਾਂ ਤਿਆਰ ਕੀਤੀਆਂ ਜਾਣਗੀਆਂ। 

ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਸਦਕਾ ਜਿੱਥੇ ਫਾਇਰ ਸਰਵਿਸਜ਼ ਸਬੰਧੀ ਉੱਚ ਪੱਧਰੀ ਟ੍ਰੇਨਿੰਗ ਦਿੱਤੀ ਜਾਇਆ ਕਰੇਗੀ, ਉਥੇ ਇਸ ਨਾਲ ਰੋਜ਼ਗਾਰ ਦੇ ਵੱਡੀ ਗਿਣਤੀ ਮੌਕੇ ਵੀ ਪੈਦਾ ਹੋਣਗੇ। ਡਾ. ਨਿੱਜਰ ਨੇ ਦੱਸਿਆ ਕਿ ਇਹ ਇੰਸਟੀਚਿਊਟ ਅਤਿ ਅਧੁਨਿਕ ਢਾਂਚੇ, ਉੱਚ ਪੱਧਰੀ ਤੇ ਤਜ਼ਰਬੇਕਾਰ ਸਟਾਫ਼ ਅਤੇ ਕੌਮੀ ਪੱਧਰ ਦੀਆਂ ਸਿਖਲਾਈ ਸਹੂਲਤਾਂ ਨਾਲ ਲੈਸ ਹੋਵੇਗਾ। 

ਇਸ ਸਦਕਾ ਸੂਬੇ ਵਿਚਲੀਆਂ ਫਾਇਰ ਸੇਵਾਵਾਂ ਹੋਰ ਬਿਹਤਰ ਹੋਣਗੀਆਂ ਅਤੇ ਅਣਸੁਖਾਵੀਆਂ ਘਟਨਾਵਾਂ ਦੇ ਟਾਕਰੇ ਲਈ ਸਮਰੱਥਾ ਵਿਚ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਫਾਇਰ ਸਰਵਿਸਜ਼ ਨਾਲ ਸਬੰਧਿਤ ਸਾਰੇ ਅਮਲੇ ਦੀਆਂ ਸਾਰੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਵੱਧ ਹੈ।

ਡਾ. ਨਿੱਜਰ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ (ਵੌਲਡ ਸਿਟੀ) ਵਿਖੇ 20 ਕਰੋੜ ਰੁਪਏ ਦੀ ਲਾਗਤ ਨਾਲ ਫਾਇਰ ਹਾਈਡਰੈਂਟ ਸਿਸਟਮ ਲਾਇਆ ਜਾ ਰਿਹਾ ਹੈ, ਜਿਸ ਨਾਲ ਭੀੜ ਭਾੜ ਵਾਲੇ ਖੇਤਰ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਕਾਬੂ ਪਾਉਣ ਵਿੱਚ ਮਦਦ ਮਿਲੇਗੀ। ਅਜਿਹੇ ਪ੍ਰੋਜੈਕਟ ਹੋਰਨਾਂ ਸ਼ਹਿਰਾਂ ਵਿੱਚ ਵੀ ਲਾਗੂ ਕੀਤੇ ਜਾਣਗੇ। ਉਨ੍ਹਾਂ ਨੇ ਇਸ ਮੌਕੇ ਤਿਆਰ ਹੋਈ ਇਮਾਰਤ ਦੇ ਮਿਆਰ ਉੱਤੇ ਤਸੱਲੀ ਦਾ ਪ੍ਰਗਟਾਵਾ ਕੀਤਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਉਪਰਾਲੇ ਨਾਲ  ਵੱਖ-ਵੱਖ ਥਾਵਾਂ ਤੋਂ ਫਾਇਰਮੈਨ ਆ ਕੇ ਫਾਇਰ ਡਿਊਟੀ ਸਬੰਧੀ ਟ੍ਰੇਨਿੰਗ ਲੈਣਗੇ। ਇਸ ਨਾਲ ਪੰਜਾਬ ਵਿੱਚ ਫਾਇਰ ਸੇਵਾਵਾਂ ਵਿੱਚ ਬਿਹਤਰੀ ਆਵੇਗੀ ਅਤੇ ਪੰਜਾਬ ਦੇ ਵਸਨੀਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਹੋਣਗੀਆਂ। 

ਉਹਨਾਂ ਨੇ ਇਸ ਮੌਕੇ ਇਮਾਰਤ ਦੇ ਆਲੇ ਦੁਆਲੇ ਵੱਧ ਤੋਂ ਵੱਧ ਬੂਟੇ ਲਾਉਣ ਦੇ ਵੀ ਨਿਰਦੇਸ਼ ਦਿੱਤੇ। ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਇਹ ਪ੍ਰੋਜੈਕਟ ਸ਼ਹਿਰ ਲਈ ਵੱਡਾ ਤੋਹਫਾ ਹੈ। 

ਮੋਹਾਲੀ ਇੱਕ ਪਲੈਨਡ ਸ਼ਹਿਰ ਹੈ ਤੇ ਇਥੇ ਹਰ ਸਹੂਲਤ ਲੋਕਾਂ ਨੂੰ ਮਿਲੀ ਹੋਈ ਹੈ, ਜਦੋਂ ਵੀ ਕਿਸੇ ਸਹੂਲਤ ਦੀ ਲੋੜ ਪੈਂਦੀ ਹੈ, ਉਹ ਦੇ ਦਿੱਤੀ ਜਾਂਦੀ ਹੈ। ਇਸ ਸੂਬਾ ਪੱਧਰੀ ਟਰੇਨਿੰਗ ਇੰਸਟੀਚਿਊਟ ਲਈ ਮੋਹਾਲੀ ਨੂੰ ਚੁਣਿਆ ਗਿਆ ਹੈ, ਇਹ ਮਾਣ ਵਾਲੀ ਗੱਲ ਹੈ।

ਹਲਕਾ ਵਿਧਾਇਕ ਨੇ ਦੱਸਿਆ ਕਿ ਜਦੋਂ ਉਹ ਮੋਹਾਲੀ ਦੇ ਮੇਅਰ ਸਨ, ਓਦੋਂ ਹੀ ਇਸ ਪ੍ਰੋਜੈਕਟ ਸਬੰਧੀ ਉਪਰਾਲੇ ਕੀਤੇ ਗਏ ਸਨ ਤੇ ਅੱਜ ਇਨ੍ਹਾਂ ਉਪਰਾਲਿਆ ਨੂੰ ਬੂਰ ਪਿਆ ਹੈ। ਉਨ੍ਹਾਂ ਦੱਸਿਆ ਕਿ ਮੋਹਾਲੀ ਵਿਖੇ ਜਲਦੀ ਹੀ 15 ਕਰੋੜ ਰੁਪਏ ਦੀ ਲਾਗਤ ਨਾਲ ਕੈਮਰੇ ਲੱਗ ਰਹੇ ਹਨ। 

ਇਸ ਨਾਲ ਅਪਰਾਧ ਘਟ ਜਾਣਗੇ ਤੇ ਮੁਲਜ਼ਮ ਵੀ ਜਲਦੀ ਫੜ੍ਹ ਲਏ ਜਾਇਆ ਕਰਨਗੇ। ਸੁਰੱਖਿਆ ਪੱਖੋਂ ਚੰਡੀਗੜ੍ਹ ਤੋਂ ਵੀ ਵੱਧ ਕਾਰਗਰ ਪ੍ਰਬੰਧ ਮੋਹਾਲੀ ਵਿਖੇ ਹੋਣਗੇ।  ਹਲਕਾ ਵਿਧਾਇਕ ਨੇ ਇਸ ਮੌਕੇ ਕੈਬਨਿਟ ਮੰਤਰੀ ਨੂੰ ਅਪੀਲ ਕੀਤੀ ਕਿ ਮੋਹਾਲੀ ਨੂੰ ਸਮਾਰਟ ਸਿਟੀ ਪ੍ਰੋਜੈਕਟ ਵਿੱਚ ਸ਼ਾਮਿਲ ਕਰਵਾਇਆ ਜਾਵੇ, ਜਿਸ ਨਾਲ ਇਸ ਸ਼ਹਿਰ ਦਾ ਵਿਕਾਸ ਹੋਰ ਤੇਜ਼ ਹੋਵੇਗਾ । ਕੈਬਨਿਟ ਮੰਤਰੀ ਨੇ ਇਸ ਸਬੰਧੀ ਉਪਰਾਲੇ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਮੁੱਖ ਮਹਿਮਾਨ ਡਾ. ਇੰਦਰਬੀਰ ਸਿੰਘ ਨਿੱਜਰ ਦਾ ਨਗਰ ਨਿਗਮ ਮੋਹਾਲੀ ਵਲੋਂ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸ਼੍ਰੀ ਉਮਾ ਸ਼ੰਕਰ, ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਕੁਮਾਰ ਗਰਗ, ਮੇਅਰ ਅਮਰਜੀਤ ਸਿੰਘ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ ਬਰਾੜ, ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਨਵਜੋਤ ਕੌਰ,  ਸੰਯੁਕਤ ਕਮਿਸ਼ਨਰ ਸ਼੍ਰੀਮਤੀ ਕਿਰਨ ਸ਼ਰਮਾ, ਐੱਸ. ਡੀ.ਐਮ. ਮੋਹਾਲੀ ਸ਼੍ਰੀਮਤੀ ਸਰਬਜੀਤ ਕੌਰ ਸਮੇਤ ਵੱਡੀ ਗਿਣਤੀ ਕੌਂਸਲਰ, ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਤੇ ਸ਼ਹਿਰ ਵਾਸੀ ਹਾਜ਼ਰ ਸਨ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kulwant Singh , DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Sahibzada Ajit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD