Thursday, 02 May 2024

 

 

ਖ਼ਾਸ ਖਬਰਾਂ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ : ਗੁਰਜੀਤ ਸਿੰਘ ਔਜਲਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਕੈਨੇਡੀਅਨ ਆਗੂ ਉਜਲ ਦੋਸਾਂਝ ਵੱਲੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ

ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਸਲਿਆਂ ਨੂੰ ਸੁਲਝਾਉਣ ਲਈ ਕੀਤੀ ਵਿਚਾਰ-ਚਰਚਾ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Mr. Ujjal Dosanjh, Former Canadian Health Minister

Web Admin

Web Admin

5 Dariya News

ਚੰਡੀਗੜ੍ਹ , 19 May 2023

ਕੈਨੇਡਾ ਦੇ ਸਾਬਕਾ ਸਿਹਤ ਮੰਤਰੀ ਅਤੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਸ੍ਰੀ ਉਜਲ ਦੋਸਾਂਝ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ ਗਈ। ਸ. ਸੰਧਵਾਂ ਦੀ ਸਰਕਾਰੀ ਰਿਹਾਇਸ਼ ਵਿਖੇ ਇਸ ਮੁਲਾਕਾਤ ਦੌਰਾਨ ਦੋਹਾਂ ਆਗੂਆਂ ਵਿਚਕਾਰ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਸਲਿਆਂ ਨੂੰ ਸੁਲਝਾਉਣ ਲਈ ਵਿਚਾਰ-ਚਰਚਾ ਕੀਤੀ ਗਈ।

ਇਸ ਮੌਕੇ ਸ. ਕੁਲਤਾਰ ਸਿੰਘ ਸੰਧਵਾਂ ਨੇ ਕੈਨੇਡੀਅਨ ਆਗੂ ਦੋਸਾਂਝ ਕੋਲ ਕੈਨੇਡਾ ਵਿੱਚ ਪੜ੍ਹਨ ਗਏ ਪੰਜਾਬੀ ਵਿਦਿਆਰਥੀਆਂ ਦੇ ਆਰਥਿਕ ਸੋਸ਼ਣ ਦਾ ਮਸਲਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਆਰਥਿਕ ਸ਼ੋਸ਼ਣ ਕਾਰਨ ਕੈਨੇਡਾ ਵਿੱਚ ਰਹਿ ਰਹੇ ਪੰਜਾਬੀ ਵਿਦਿਆਰਥੀਆਂ ਦੀ ਮਾਨਸਿਕ ਸਿਹਤ 'ਤੇ ਉਲਟ ਅਸਰ ਪੈ ਰਿਹਾ ਹੈ, ਇਸ ਲਈ ਕੈਨੇਡੀਅਨ ਸਰਕਾਰ ਨੂੰ ਇਸ ਮਸਲੇ 'ਤੇ ਜਲਦ ਕਦਮ ਚੁੱਕਣ ਦੀ ਲੋੜ ਹੈ। 

ਸਪੀਕਰ ਨੇ ਕਿਹਾ ਕਿ ਪੰਜਾਬੀ ਵਿਦਿਆਰਥੀਆਂ ਦੀ ਇਸ ਮਾਮਲੇ ਵਿੱਚ ਮਦਦ ਕੀਤੀ ਜਾਵੇ। ਸ੍ਰੀ ਦੋਸਾਂਝ ਨੇ ਅਜਿਹੇ ਮਾਮਲਿਆਂ ਨੂੰ ਜਲਦ ਕੈਨੇਡੀਅਨ ਸਰਕਾਰ ਕੋਲ ਚੁੱਕਣ ਦਾ ਭਰੋਸਾ ਦਿਵਾਇਆ। ਸ੍ਰੀ ਉਜਲ ਦੋਸਾਂਝ ਵੱਲੋਂ ਵੀ ਕੈਨੇਡਾ ਵਸਦੇ ਪੰਜਾਬੀਆਂ ਨਾਲ ਸਬੰਧਤ ਸੂਬੇ ਦੇ ਮਾਮਲੇ ਵੀ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਧਿਆਨ ਵਿੱਚ ਲਿਆਂਦੇ ਗਏ, ਜਿਨ੍ਹਾਂ ਨੂੰ ਜਲਦ ਹੱਲ ਕਰਨ ਲਈ ਸ. ਸੰਧਵਾਂ ਨੇ ਅੱਗੇ ਸਰਕਾਰ ਨੂੰ ਭੇਜਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਸਾਡੇ ਭੈਣ-ਭਰਾਵਾਂ ਦੇ ਹੱਕਾਂ ਦੀ ਰਾਖੀ ਕਰਨ ਲਈ ਪੰਜਾਬ ਸਰਕਾਰ ਸਦਾ ਤਤਪਰ ਹੈ।

ਇਸ ਮੌਕੇ ਟੋਰਾਂਟੋ ਵਿੱਚ ਬੈਰਿਸਟਰ ਤੇ ਸਾਲਿਸਟਰ ਸ੍ਰੀ ਹਿੰਮਤ ਸਿੰਘ ਸ਼ੇਰਗਿੱਲ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਜੀ.ਬੀ.ਐਸ. ਢਿੱਲੋਂ ਵੀ ਮੌਜੂਦ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Mr. Ujjal Dosanjh , Former Canadian Health Minister

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD