Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਪਟਿਆਲਾ ਪੁਲਿਸ ਵੱਲੋਂ ਭਗੌੜਾ ਸਮੱਗਲਰ ਇੱਕ ਕੁਇੰਟਲ ਦਸ ਕਿੱਲੋ ਭੁੱਕੀ ਸਣੇ ਕਾਬੂ

Crime News Punjab, Punjab Police, Police, Crime News, Patiala  Police, Patiala

Web Admin

Web Admin

5 Dariya News

ਪਟਿਆਲਾ , 19 May 2023

ਐਸ.ਐਸ.ਪੀ. ਵਰੁਣ ਸ਼ਰਮਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਨਸਾ ਤਸਕਰਾਂ ਵਿਰੁੱਧ ਚਲਾਈ ਗਈ ਸਪੈਸ਼ਲ ਮੁਹਿੰਮ ਦੇ ਤਹਿਤ ਹੀ ਸ੍ਰੀ ਹਰਬੀਰ ਸਿੰਘ ਅਟਵਾਲ ਪੀ.ਪੀ.ਐਸ, ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਪਟਿਆਲਾ, ਸ੍ਰੀ ਸੁਖਅਮ੍ਰਿਤ ਸਿੰਘ ਰੰਧਾਵਾ,ਪੀ.ਪੀ.ਐਸ, ਉਪ ਕਪਤਾਨ ਪੁਲਿਸ ਡਿਟੈਕਟਿਵ ਪਟਿਆਲਾ ਦੀ ਅਗਵਾਈ ਵਿੱਚ ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼ ਪਟਿਆਲਾ ਸਮੇਤ ਪੁਲਿਸ ਪਾਰਟੀ ਨੇ ਵੱਡੀ ਮਾਤਰਾਂ ਵਿੱਚ ਭੁੱਕੀ ਚੂਰਾ ਪੋਸਤ ਦੀ ਸਪਲਾਈ ਕਰਨ ਵਾਲੇ ਚਰਨਜੀਤ ਸਿੰਘ ਉਰਫ਼ ਚੰਨੀ ਪੁੱਤਰ ਬਿਕਰਮਜੀਤ ਸਿੰਘ ਵਾਸੀ ਪਿੰਡ ਦਿਲਾਵਰਪੁਰ ਥਾਣਾ ਪਸਿਆਣਾ ਜ਼ਿਲ੍ਹਾ ਪਟਿਆਲਾ ਨੂੰ ਕਰੇਟਾ ਕਾਰ ਨੰਬਰੀ HR-51BL-9311 ਪਰ ਕਾਬੂ ਕਰਕੇ ਇਸ ਦੇ ਕਬਜ਼ਾ ਵਾਲੀ ਕਰੇਟਾ ਕਾਰ ਉਕਤ ਵਿੱਚੋਂ 6 ਥੈਲੇ ਭੁੱਕੀ ਚੂਰਾ ਪੋਸਤ ਜਿੰਨਾ ਦਾ ਕੁੱਲ ਵਜ਼ਨ 110 ਕਿੱਲੋਗ੍ਰਾਮ ਹੈ, ਬਰਾਮਦ ਕਰਨ ਦੀ ਸਫਲਤਾ ਹਾਸਲ ਕੀਤੀ ਹੈ।

ਗ੍ਰਿਫ਼ਤਾਰੀ ਅਤੇ ਬਰਾਮਦਗੀ: -ਜਿੰਨਾ ਨੇ ਅੱਗੇ ਦੱਸਿਆ ਕਿ ਮਿਤੀ 18.05.2023 ਨੂੰ ਐਸ.ਆਈ.ਗੁਰਦੀਪ ਸਿੰਘ ਅਤੇ ਐਸ.ਆਈ.ਜਸਪਾਲ ਸਿੰਘ ਸੀ.ਆਈ.ਏ.ਪਟਿਆਲਾ ਨੇ ਸਮੇਤ ਪੁਲਿਸ ਪਾਰਟੀ ਦੇ ਨੇੜੇ ਘਲੋੜੀ ਗੇਟ ਮੜ੍ਹੀਆਂ ਪਾਸ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਦੌਰਾਨੇ ਨਾਕਾਬੰਦੀ ਰੰਗੇ ਸ਼ਾਹ ਕਲੋਨੀ ਸਾਈਡ ਤੋ ਚਰਨਜੀਤ ਸਿੰਘ ਉਰਫ਼ ਚੰਨੀ ਪੁੱਤਰ ਬਿਕਰਮਜੀਤ ਸਿੰਘ ਵਾਸੀ ਪਿੰਡ ਦਿਲਾਵਰਪੁਰ ਥਾਣਾ ਪਸਿਆਣਾ ਜ਼ਿਲ੍ਹਾ ਪਟਿਆਲਾ ਨੂੰ ਕਰੇਟਾ ਗੱਡੀ ਨੰਬਰ HR-51BL-9311 ਪਰ ਆਉਂਦੇ ਨੂੰ ਕਾਬੂ ਕੀਤਾ ਗਿਆ, ਤਲਾਸ਼ੀ ਦੌਰਾਨ ਕਰੇਟਾ ਗੱਡੀ ਉਕਤ ਵਿੱਚੋਂ 6 ਥੈਲੇ ਭੁੱਕੀ ਚੂਰਾ ਪੋਸਤ (ਕੁਲ ਵਜ਼ਨੀ ਇਕ ਕੁਇੰਟਲ 10 ਕਿੱਲੋਗਰਾਮ) ਬਰਾਮਦ ਹੋਣ ਪਰ ਮੁਕੱਦਮਾ ਨੰਬਰ 112 ਮਿਤੀ 18-05-2023 ਅ/ਧ 15/61/85 ਐਨ.ਡੀ.ਪੀ.ਐਸ.ਐਕਟ ਥਾਣਾ ਕੋਤਵਾਲੀ ਪਟਿਆਲਾ ਦਰਜ ਰਜਿਸਟਰ ਕੀਤਾ ਗਿਆ ਹੈ।

ਅਪਰਾਧਿਕ ਪਿਛੋਕੜ :-ਐਸ.ਐਸ.ਪੀ.ਪਟਿਆਲਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਚਰਨਜੀਤ ਸਿੰਘ ਉਰਫ਼ ਚੰਨੀ ਦਾ ਕਰੀਮੀਨਲ ਪਿਛੋਕੜ ਹੈ ਜਿਸ ਦੇ ਖਿਲਾਫ ਮ:ਨੰ: 124/2019 ਅ/ਧ ਐਨ.ਡੀ.ਪੀ.ਐਸ.ਐਕਟ ਥਾਣਾ ਸਿਟੀ ਧੂਰੀ ਜ਼ਿਲ੍ਹਾ ਸੰਗਰੂਰ ਵਿੱਚ ਗ੍ਰਿਫ਼ਤਾਰ ਹੋਕਰ ਜੇਲ੍ਹ ਜਾ ਚੁੱਕਾ ਹੈ।ਜੋ ਇਸ ਕੇਸ ਵਿੱਚ ਜ਼ਮਾਨਤ ਕਰਵਾ ਕੇ ਬਾਹਰ ਆਇਆ ਸੀ ਪ੍ਰੰਤੂ ਦੋਸ਼ੀ ਚਰਨਜੀਤ ਸਿੰਘ ਉਰਫ਼ ਚੰਨੀ ਸਬੰਧਿਤ ਅਦਾਲਤ ਵਿੱਚ ਹਾਜ਼ਰ ਨਾ ਹੋਣ ਕਰਕੇ ਮਾਨਯੋਗ ਅਦਾਲਤ ਵੱਲੋਂ ਚਰਨਵੀਰ ਸਿੰਘ ਉਰਫ਼ ਚੰਨੀ ਉਕਤ ਨੂੰ ਭਗੌੜਾ ਘੋਸ਼ਿਤ ਕੀਤਾ ਹੋਇਆ ਹੈ।

ਜਿੰਨਾ ਨੇ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਚਰਨਜੀਤ ਸਿੰਘ ਉਰਫ਼ ਚੰਨੀ ਉਕਤ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਬਰਾਮਦ ਭੁੱਕੀ ਚੂਰਾ ਪੋਸਤ ਕਿੱਥੋਂ ਲੈ ਕੇ ਆਉਂਦਾ ਹੈ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆਂ ਨੂੰ ਵੇਚਦਾ ਹੈ ਬਾਰੇ ਡੁੰਘਾਈ ਨਾਲ ਤਫ਼ਤੀਸ਼ ਕੀਤੀ ਜਾਵੇਗੀ।

 

Tags: Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD