Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰੰਗਲੇ ਪੰਜਾਬ ਵੱਲ ਇੱਕ ਕਦਮ ਹੋਰ

ਚੇਅਰਮੈਨ ਪੀ ਆਰ ਟੀ ਸੀ ਰਣਜੋਧ ਹਡਾਣਾ ਨੇ ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

Ranjodh Singh Hadana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 19 May 2023

Last updated on: May 19, 2023, 00:00 IST

ਪੀ ਆਰ ਟੀ ਸੀ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਆਜ਼ਾਦ ਰਜਿ ਨੰ - 31 ਦੇ ਆਗੂ ਤੇ ਵਰਕਰਾਂ ਨੂੰ ਮੁੜ ਬਹਾਲ ਹੋਣ ਤੇ ਡਿਊਟੀ ਜੁਆਇਨ ਕਰਨ ਲਈ ਨਿਯੁਕਤੀ ਪੱਤਰ ਵੰਡੇ। ਹਡਾਣਾ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੰਗਲੇ ਪੰਜਾਬ ਦੀ ਸੋਚ ਲਈ ਹਰ ਵਿਭਾਗ ਨੂੰ ਲੋਕ ਪੱਖੀ ਫ਼ੈਸਲੇ ਲੈ ਕੇ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਨਿਯੁਕਤੀ ਪੱਤਰ ਵੰਡਣ ਲੱਗੇ ਕਾਮਿਆਂ ਦੇ ਚਿਹਰੇ ਖ਼ੁਸ਼ੀ ਨਾਲ ਖਿੜੇ ਨਜ਼ਰ ਆ ਰਹੇ ਸਨ। ਕਿਉਂਕਿ ਪਹਿਲੀਆਂ ਸਰਕਾਰਾਂ ਹਮੇਸ਼ਾ ਵਿਭਾਗਾਂ ਵਿੱਚ ਆਪਣੇ ਪੁੱਤਰ, ਭਾਈ, ਭਤੀਜੇ ਅਤੇ ਹੋਰ ਰਿਸ਼ਤੇਦਾਰ ਹੀ ਪੱਕੀ ਨੌਕਰੀ ਤੇ ਰਖਵਾਉਂਦੇ ਸਨ, ਪਰ ਮਾਨ ਸਰਕਾਰ ਦੀ ਚੰਗੀ ਸੋਚ ਲੋਕ ਪੱਖੀ ਹੋਣ ਕਰਕੇ ਤਜਰਬੇਕਾਰ ਅਤੇ ਪੜਾਈ ਦੇ ਹਿਸਾਬ ਨਾਲ ਬਿਨਾਂ ਸਿਫ਼ਾਰਸ਼ ਨੌਕਰੀਆਂ ਦੇ ਰਹੀ ਹੈ।

ਜ਼ਿਕਰਯੋਗ ਹੈ ਕਿ ਯੂਨੀਅਨ ਕਾਰਪੋਰੇਸ਼ਨ ਦੇ ਵਿੱਤੀ ਹਾਲਤ ਸੁਧਾਰਨ ਦੇ ਉਪਰਾਲੇ ਕਰਦੀ ਸੀ, ਜੋ ਪਿਛਲੇ ਸਮੇਂ ਦੀ ਸਰਕਾਰ ਨੂੰ ਚੰਗੇ ਨਹੀਂ ਸੀ ਲੱਗੇ, ਕਿਉਂਕਿ ਸਰਕਾਰ ਆਪਣੀ ਪ੍ਰਾਈਵੇਟ ਟਰਾਂਸਪੋਰਟ ਨੂੰ ਪ੍ਰਫੁੱਲਿਤ ਕਰਦੀ ਸੀ। ਯੂਨੀਅਨ ਦੇ ਕਾਰਪੋਰੇਸ਼ਨ ਨੂੰ ਬਚਾਉਣ ਦੇ ਉਪਰਾਲੇ ਤੋਂ ਖ਼ਫ਼ਾ ਹੋਈ ਸਰਕਾਰ ਨੇ 2014 ਵਿੱਚ 672 ਕਾਮਿਆਂ ਨੂੰ ਨੌਕਰੀ ਤੋਂ ਫ਼ਾਰਗ ਕਰ ਦਿੱਤਾ ਸੀ।

ਸਾਲ 2019 ਵਿੱਚ ਯੂਨੀਅਨ ਦੇ ਹੱਕ ਵਿੱਚ ਮਾਨਯੋਗ ਹਾਈਕੋਰਟ ਨੇ ਫ਼ੈਸਲਾ ਕੀਤਾ ਗਿਆ ਪਰ ਉਸ ਸਮੇਂ ਦੀ ਸਰਕਾਰ ਨੇ ਮਾਨਯੋਗ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕਰ ਦਿੱਤੀ। ਪਰ ਹੁਣ ਮਾਨ ਸਰਕਾਰ ਨੇ ਆਪਣੇ ਵਾਅਦੇ ਮੁਤਾਬਕ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਅਤੇ ਲੋਕ ਪੱਖੀ ਨਿਰਪੱਖ ਫ਼ੈਸਲਾ ਲੈਂਦਿਆਂ ਮਾਣਯੋਗ ਸੁਪਰੀਮ ਕੋਰਟ ਤੋਂ ਕੇਸ ਵਾਪਸ ਲੈ ਕੇ 672 ਕਾਮਿਆ ਨੂੰ ਮੁੜ ਡਿਊਟੀ ਤੇ ਬਹਾਲ ਕਰਵਾਇਆ।

ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਸ੍ਰ ਬਲਬੀਰ ਸਿੰਘ ਬੋਪਾਰਾਏ ਨੇ ਮਾਨ ਸਰਕਾਰ ਅਤੇ ਚੇਅਰਮੈਨ ਪੀਆਰਟੀਸੀ ਰਣਜੋਧ ਸਿੰਘ ਹਡਾਣਾ ਦਾ ਧੰਨਵਾਦ ਕਰ ਦੀਆਂ ਕਿਹਾ ਕਿ ਜਿਸ ਸੋਚ ਨਾਲ ਲੋਕਾਂ ਨੇ ਆਮ ਆਦਮੀ ਨੂੰ ਵੋਟਾਂ ਪਾਈਆਂ, ਉਸ ਸੋਚ ਨੂੰ ਸੱਚਮੁੱਚ ਸਲਾਮ ਹੈ। ਕਿਉਂਕਿ ਪਿਛਲੀਆਂ ਸਰਕਾਰਾਂ ਨੇ ਲੋੜਵੰਦ ਕਾਮਿਆਂ ਦੀ ਸਹੀ ਜ਼ਰੂਰਤਾਂ ਨੂੰ ਅਣਗੌਲ਼ਿਆ ਕੀਤਾ ਅਤੇ ਵਿਭਾਗ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਜਾਉਣ ਦੀ ਬਜਾਏ ਆਪਣੀਆਂ ਜੇਬਾਂ ਭਰੀਆਂ। 

ਜਿਸ ਕਾਰਨ ਮਹਿਕਮੇ ਦਿਨ ਬ ਦਿਨ ਘਾਟੇ ਦਾ ਵਿਭਾਗ ਬਣਦਾ ਜਾ ਰਿਹਾ ਸੀ ਪਰ ਹੁਣ ਜਿਸ ਤਰ੍ਹਾਂ ਪੀਆਰਟੀਸੀ ਵਿਭਾਗ ਇੱਕ ਸਾਲ ਵਿੱਚ ਹੀ ਵਾਧੇ ਦਾ ਵਿਭਾਗ ਬਣ ਗਿਆ ਹੈ ਤਾਂ ਉਮੀਦ ਹੈ ਕਿ ਆਉਣ ਵਾਲੇ ਸਾਲਾਂ ਵਿੱਚ ਇਹ ਵਿਭਾਗ ਹੋਰ ਤਰੱਕੀਆਂ ਦੀ ਨਵੀਂ ਮਿਸਾਲ ਪੇਸ਼ ਕਰੇਗਾ।

ਇਸ ਮੌਕੇ ਨਿਯੁਕਤੀ ਪੱਤਰ ਲੈਣ ਲਈ ਸ੍ਰ ਬਲਬੀਰ ਸਿੰਘ ਬੋਪਾਰਾਏ ਬੱਬੂ ਸ਼ਰਮਾ, ਜਾਨਪਾਲ ਸਿੰਘ, ਗੁਰਪਿਆਰ ਸਿੰਘ, ਪਰਵਿੰਦਰ ਸਿੰਘ, ਲਖਵਿੰਦਰ ਸਿੰਘ, ਜਵਾਹਰ ਸਿੰਘ, ਖੁਸ਼ਵਿੰਦਰ ਸਿੰਘ ਬੁਢਲਾਡਾ, ਦਾਰਾ ਸਿੰਘ, ਜੀਵਨ ਸਿੰਘ, ਤਲਵਿੰਦਰ ਸਿੰਘ, ਪਾਲਾ ਬਰਨਾਲਾ, ਰਣਜੀਤ ਚੰਡੀਗੜ੍ਹ, ਰਣਜੀਤ ਸਿੰਘ, ਇੰਦਰਜੀਤ ਸਿੰਘ, ਹਰਵਿੰਦਰ ਸਿੰਘ ਭਿੰਦਾ, ਮੰਗਾ ਭਾਦਸੋਂ, ਪਿਰਤਪਾਲ ਸਿੰਘ, ਮੇਜਰ ਸਿੰਘ, ਕਾਬਲ ਮਕੋਰੜ ਸਾਹਿਬ, ਰਣਜੀਤ ਸਿੰਘ, ਦਰਸ਼ਨ ਸਿੰਘ, ਗੁਰਮੀਤ ਸਿੰਘ, ਹਰਦੇਵ ਸਿੰਘ ਆਦਿ ਹੋਰ ਨੌਜਵਾਨ ਮੌਜੂਦ ਸਨ।

 

Tags: Ranjodh Singh Hadana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD