Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਸ਼ੈਮਰਾਕ ਸਕੂਲ ਵਿਖੇ ਅਟਲ ਟਿੰਕਰਿੰਗ ਲੈਬ ਦਾ ਉਦਘਾਟਨ ਕੀਤਾ

Shemrock School, Shemrock School Mohali, DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 20 May 2023

Last updated on: May 20, 2023, 00:00 IST

ਮੋਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69  ਵਿਚ ਅਟਲ ਟਿੰਕਰਿੰਗ ਲੈਬ ਦਾ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਅਟਲ ਇਨੋਵੇਸ਼ਨ ਮਿਸ਼ਨ ਨੇ ਇੱਕ ਨਵੇਂ ਪ੍ਰੋਗਰਾਮ ਅਧੀਨ 10 ਲੱਖ ਭਵਿੱਖ ਦੇ ਬਾਲ ਖੋਜਕਾਰਾਂ ਨੂੰ ਤਿਆਰ ਕਰਨ ਦੇ ਦ੍ਰਿਸ਼ਟੀਕੋਣ ਦੇ ਨਾਲ ਦੇਸ਼ ਭਰ ਦੇ ਵੱਖ ਵੱਖ ਸਕੂਲਾਂ ਵਿਚ  ਅਟਲ ਟਿੰਕਰਿੰਗ ਲੈਬਾਰਟਰੀਆਂ ਦੀ ਸਥਾਪਨਾ ਕੀਤੀ ਗਈ ਹੈ।

ਇਨ੍ਹਾਂ ਲੈਬ ਬਣਾਉਣ ਦਾ ਮੁੱਖ ਮੰਤਵ  ਵਿਦਿਆਰਥੀਆਂ ਵਿਚ ਵਿਗਿਆਨਕ ਸੁਭਾਅ ਦੀ ਰੁਚੀ ਪੈਦਾ ਕਰਦੇ ਹੋਏ  ਆਉਣ ਵਾਲੀਆਂ ਨਸਲਾਂ ਨੂੰ ਨਵੀਨਤਮ ਵਿਗਿਆਨਕ ਖੋਜਾਂ ਲਈ ਤਿਆਰ ਕਰਨਾ ਹੈ। ਇਹ ਲੈਬ ਡੂ-ਇਟ-ਯੋਰਸੇਲਫ ਕਿੱਟਾਂ ਅਤੇ ਆਈਡੀਆ ਸਟੂਡੀਓ ਦੇ ਵਿਗਿਆਨ ਨਾਲ ਸਬੰਧਿਤ ਸਾਰੇ ਯੰਤਰਾਂ ਨਾਲ ਲੈਸ ਹੈ। ਇਸ ਦੇ ਨਾਲ ਹੀ ਇਸ ਪ੍ਰਯੋਗਸ਼ਾਲਾ ਨੂੰ ਵਿਸ਼ਵ ਪੱਧਰ ਦਾ ਡਿਜ਼ਾਈਨ ਮਾਈਂਡ ਸੈੱਟ, ਕੰਪਿਊਟੇਸ਼ਨਲ ਸੋਚ, ਅਡੈਪਟਿਵ ਲਰਨਿੰਗ ਆਦਿ ਵਰਗੇ ਹੁਨਰ ਪੈਦਾ ਕਰਨ ਲਈ ਤਿਆਰ ਕੀਤਾ ਗਿਆ ਹੈ।

ਇਸ ਉਦਘਾਟਨੀ ਸਮਾਰੋਹ ਦੇ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਦੀਪ ਸ਼ਿਖਾ ਜਲਾ ਕੇ ਕੀਤੀ ਗਈ । ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਸ ਆਧੁਨਿਕ ਲੈਬ ਲਈ ਸਕੂਲ ਨੂੰ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਟਿੰਕਰਿੰਗ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ । ਉਨ੍ਹਾਂ  ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਲੈਬ ਸਕੂਲ ਵਿਚ ਵਿਗਿਆਨਕ ਨਵੀਨਤਾ ਨੂੰ ਹੁਲਾਰਾ ਦੇਵੇਗੀ।

ਇਸ ਮੌਕੇ ਤੇ ਮਾਣਯੋਗ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵਿਦਿਆਰਥੀਆਂ ਵੱਲੋਂ ਬਣਾਏ ਮਾਡਲਾਂ ਨੂੰ ਦੇਖਿਆ ਅਤੇ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ।ਸਕੂਲ ਦੇ ਚੇਅਰਮੈਨ ਏ ਐੱਸ ਬਾਜਵਾ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸ਼ੈਮਰਾਕ ਸਕੂਲ ਦਾ ਅਟਲ ਇਨੋਵੇਸ਼ਨ ਮਿਸ਼ਨ ਤਹਿਤ ਚੁਣੇ ਗਏ ਸਕੂਲਾਂ ਵਿਚੋਂ ਇੱਕ ਹੋਣ ਦਾ ਮਾਣ ਹੈ।

ਇਹ ਲੈਬ ਵਿਦਿਆਰਥੀਆਂ ਵਿਚ ਵਿਗਿਆਨਕ ਖੋਜਾਂ ਪ੍ਰਤੀ ਰੁਝਾਨ ਵਿਚ ਵਾਧਾ, ਨਵੀਨਤਾ, ਰਚਨਾਤਮਿਕਤਾ ਦੀ ਸੋਚ ਪੈਦਾ ਕਰਨ ਲਈ ਭਾਰਤ ਸਰਕਾਰ ਦੀ ਇੱਕ ਪਹੁੰਚ ਹੈ। ਜੋ ਵਿਗਿਆਨਿਕ ਕ੍ਰਾਂਤੀ ਵੱਲ ਭਾਰਤ ਸਰਕਾਰ ਦਾ ਵੱਡਾ ਕਦਮ ਹੈ। ਸਕੂਲ ਦੇ ਪ੍ਰਿੰਸੀਪਲ ਪ੍ਰਨੀਤ ਸੋਹਲ ਨੇ ਕਿਹਾ ਕਿ ਇਹ ਲੈਬ ਵਿਦਿਆਰਥੀਆਂ ਨੂੰ 21ਵੀਂ ਸਦੀ ਦੇ ਜ਼ਰੂਰੀ ਹੁਨਰ ਸਿਖਾਏਗੀ ਜੋ ਉਨ੍ਹਾਂ ਦੇ ਪੇਸ਼ੇਵਾਰ ਅਤੇ ਨਿੱਜੀ ਹੁਨਰ ਨੂੰ ਵਿਕਸਤ ਕਰਨ ਵਿਚ ਉਨ੍ਹਾਂ ਦੀ ਮਦਦ ਕਰੇਗੀ।

ਸਕੂਲ ਦੇ ਐਮ ਡੀ ਕਰਨ ਬਾਜਵਾ ਨੇ ਕਿਹਾ ਕਿ ਹੁਨਰਮੰਦ ਭਾਰਤ ਅੱਜ ਸਮੇਂ ਦੀ ਵੱਡੀ ਲੋੜ ਹੈ। ਇਸ ਲਈ ਉਸ ਸੁਪਨੇ ਨੂੰ ਪੂਰਾ ਕਰਨ ਲਈ ਚੁੱਕੇ ਗਏ ਹਰ ਕਦਮ ਦਾ ਸੁਆਗਤ ਕੀਤਾ ਜਾਣਾ ਚਾਹੀਦਾ ਹੈ ਅਤੇ ਸਾਨੂੰ ਇੱਕ ਬਿਹਤਰ ਭਾਰਤ ਲਈ ਇਸ ਵੱਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ ।ਉਨ੍ਹਾਂ ਵਿਦਿਆਰਥੀਆਂ ਨੂੰ ਇਸ ਲੈਬ ਦਾ ਬਿਹਤਰੀਨ  ਉਪਯੋਗ ਕਰਨ ਦੀ ਅਪੀਲ ਕਰਦੇ ਹੋਏ ਵਿਦਿਆਰਥੀਆਂ  ਦੇ ਭਵਿੱਖ ਦੇ ਯਤਨਾਂ ਲਈ ਪੂਰੀ ਸਫਲਤਾ ਦੀ ਕਾਮਨਾ ਕੀਤੀ।

 

Tags: Shemrock School , Shemrock School Mohali , DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD